Gurpatwant Pannu's Threat: ਖਾਲਿਸਤਾਨੀਆਂ ਦੇ ਨਿਸ਼ਾਨੇ 'ਤੇ ਚੋਣਾਂ! ਪੋਲਿੰਗ ਬੂਥ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ
Gurpatwant Pannun: ਖਾਲਿਸਤਾਨੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਹ ਧਮਕੀ ਖਾਲਿਸਤਾਨ ਪੱਖੀ ਲੀਡਰ ਤੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਹੈ।
Gurpatwant Pannu's Threat: ਖਾਲਿਸਤਾਨੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਹ ਧਮਕੀ ਖਾਲਿਸਤਾਨ ਪੱਖੀ ਲੀਡਰ ਤੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਚੋਣਾਂ ਵਾਲੇ ਦਿਨ ਪੰਜਾਬ ਦੇ ਸਾਰੇ ਪੋਲਿੰਗ ਬੂਥ ਉਨ੍ਹਾਂ ਦੇ ਨਿਸ਼ਾਨੇ 'ਤੇ ਹੋਣਗੇ। ਸੂਬੇ ਦੇ ਕਿਸੇ ਵੀ ਪੋਲਿੰਗ ਬੂਥ 'ਤੇ ਹਮਲਾ ਜਾਂ ਧਮਾਕਾ ਹੋ ਸਕਦਾ ਹੈ।
ਪੰਨੂ ਨੇ ਇੰਟਰਨੈੱਟ ਰਾਹੀਂ ਧਮਕੀ ਦਿੰਦਿਆਂ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਤਿੰਨ ਖਾਲਿਸਤਾਨੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਸੀ। ਉਨ੍ਹਾਂ ਨੂੰ ਫੜ ਕੇ ਪੁਲਿਸ ਨੇ ਸਹੀ ਨਹੀਂ ਕੀਤਾ। ਬੇਸ਼ੱਕ ਇਸ ਮਾਮਲੇ 'ਚ ਪੁਲਿਸ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ। ਹਾਲਾਂਕਿ ਇਸ ਸੰਦੇਸ਼ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਇਸ ਦੇ ਨਾਲ ਹੀ ਹਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਦਰਅਸਲ ਮੰਗਲਵਾਰ ਨੂੰ ਕਾਊਂਟਰ ਇੰਟੈਲੀਜੈਂਸ ਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਗੁਰਪਤਵੰਤ ਸਿੰਘ ਪੰਨੂ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਇਨ੍ਹਾਂ ਨੂੰ ਦਿੱਲੀ ਤੇ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ ਪੁਲਿਸ ਨੂੰ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਖਾਲਿਸਤਾਨੀ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।
ਉਨ੍ਹਾਂ ਨੇ ਇਹ ਨਾਅਰੇ ਵੱਖ-ਵੱਖ ਜਨਤਕ ਥਾਵਾਂ 'ਤੇ ਲਿਖਣੇ ਸਨ। ਇਸ ਦੇ ਨਾਲ ਹੀ ਉਨ੍ਹਾਂ 24 ਅਪਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਤੇ ਕੋਰਟ ਕੰਪਲੈਕਸ ਦੇ ਬਾਹਰ ਨਾਅਰੇ ਵੀ ਲਿਖੇ ਸੀ। ਫਿਰ 9 ਮਈ ਨੂੰ ਉਨ੍ਹਾਂ ਨੇ ਦਿੱਲੀ ਦੇ ਝੰਡੇਵਾਲਾ ਮੈਟਰੋ ਸਟੇਸ਼ਨ ਤੇ ਕਰੋਲ ਬਾਗ ਮੈਟਰੋ ਸਟੇਸ਼ਨ 'ਤੇ ਵੀ ਇਸੇ ਤਰ੍ਹਾਂ ਦੇ ਨਾਅਰੇ ਲਿਖੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।