(Source: ECI/ABP News)
ਗੁਰਪ੍ਰੀਤ ਸਿੰਘ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਬਣਿਆ ਪਹਿਲਾ ਕਿਸਾਨ
ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਪਿਲਖਣੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ 103.875 ਕੁਇੰਟਲ ਝੋਨਾ ਲਿਆਂਦਾ ਸੀ, ਜਿਸ ਦੀ ਅਦਾਇਗੀ ਉਨ੍ਹਾਂ ਨੂੰ ਖਾਤੇ ਵਿੱਚ ਹੋ ਚੁੱਕੀ ਹੈ।
![ਗੁਰਪ੍ਰੀਤ ਸਿੰਘ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਬਣਿਆ ਪਹਿਲਾ ਕਿਸਾਨ Gurpreet Singh became the first farmer to receive paddy payment ਗੁਰਪ੍ਰੀਤ ਸਿੰਘ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਬਣਿਆ ਪਹਿਲਾ ਕਿਸਾਨ](https://feeds.abplive.com/onecms/images/uploaded-images/2022/10/01/b54b13d42bb78017ec10f4dbaad858b51664633612536370_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਪਿੰਡ ਪਿਲਖਣੀ (ਜ਼ਿਲ੍ਹਾ ਪਟਿਆਲਾ) ਦਾ ਗੁਰਪ੍ਰੀਤ ਸਿੰਘ ਅੱਜ ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਕਿਸਾਨ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਉਸ ਦੇ ਖਾਤੇ ਵਿੱਚ ਐਮ.ਐਸ.ਪੀ (ਘੱਟੋ-ਘੱਟ ਸਮਰਥਨ ਮੁੱਲ) ਦੀ ਰਕਮ ਪਹੁੰਚ ਗਈ ਹੈ।
ਅੱਜ ਤੋਂ ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਫਸਲ ਦੀ ਅਦਾਇਗੀ ਤੁਰੰਤ ਕੀਤੀ ਜਾ ਰਹੀ ਹੈ…
— Bhagwant Mann (@BhagwantMann) October 1, 2022
ਰਾਜਪੁਰਾ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ ਵਧਾਈ ਜੋ ਕਿ ਅਦਾਇਗੀ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ ਹੈ ਅਤੇ ਪੈਸੇ ਖਾਤਿਆਂ 'ਚ ਤੁਰੰਤ ਪਹੁੰਚ ਰਹੇ ਨੇ….
ਜੋ ਕਹਿੰਦੇ ਹਾਂ, ਉਹ ਕਰਦੇ ਹਾਂ pic.twitter.com/dl0fiIJcCv
ਇਹ ਪ੍ਰਗਟਾਵਾ ਅੱਜ ਰਾਜਪੁਰਾ ਮੰਡੀ ਵਿਖੇ ਸਾਉਣੀ ਦੇ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) ਦੇ ਹਿੱਸੇ ਵਜੋਂ ਝੋਨੇ ਦੀ ਖਰੀਦ ਸੁਰੂ ਕਰਨ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਪਿਲਖਣੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ 103.875 ਕੁਇੰਟਲ ਝੋਨਾ ਲਿਆਂਦਾ ਸੀ, ਜੋ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਸਾਫ ਕੀਤਾ ਗਿਆ ਅਤੇ ਖਰੀਦਿਆ ਗਿਆ। ਉਨਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 4 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਨੂੰ ਸਿੱਧੀ ਅਦਾਇਗੀ ਕਰਦਿਆਂ , ਫਸਲ ਦੀ ਬਣਦੀ ਰਕਮ 2.13 ਲੱਖ (2,13, 982.50) ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਅੱਜ ਤੋਂ ਹੀ ਰਾਜਪੁਰਾ ਮੰਡੀ ਵਿੱਚ ਸ਼ੁਰੂ ਹੋ ਜਾਵੇਗੀ।
ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਅਨਾਜ ਦਾ ਦਾਣਾ-ਦਾਣਾ ਖਰੀਦਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਹ ਵੀ ਪੜ੍ਹੋ:ਝੌਂਪੜੀਆਂ ਵਿੱਚ ਰਹਿਣ ਵਾਲਿਆਂ ਨੂੰ ਆਪ ਸਰਕਾਰ ਦੇਣ ਜਾ ਰਹੀ ਹੈ ਜ਼ਮੀਨ !
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)