Panchayat Election: ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਿੱਚ ਸਰਪੰਚ ਦੇ ਅਹੁਦੇ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ ਦੀ ਅਪੀਲ ਕੀਤੀ ਸੀ ਪਰ ਅੱਜ ਤੱਕ ਇਸ ਪਿੰਡ ਵਿੱਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰਨ ਦਾ ਕੋਈ ਪ੍ਰਸਤਾਵ ਪਾਸ ਨਹੀਂ ਕੀਤਾ ਗਿਆ।



ਸੋਸ਼ਲ ਮੀਡੀਆ ਉੱਤੇ ਛਿੜੀ ਹੈ ਚਰਚਾ


ਸੋਸ਼ਲ ਮੀਡੀਆ 'ਤੇ ਖ਼ਬਰ ਫੈਲਾਈ ਜਾ ਰਹੀ ਹੈ ਕਿ ਮਰਹੂਮ ਗਾਇਕ ਸੁਖਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ ਹਨ, ਜਿਸ ਸਬੰਧੀ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦੇ ਨਜ਼ਦੀਕੀ ਲੋਕਾਂ ਦਾ ਕਹਿਣਾ ਹੈ ਕਿ ਕੋਈ ਸਹਿਮਤੀ ਨਹੀਂ ਹੈ। 


ਅਜੇ ਤੱਕ ਨਹੀਂ ਬਣੀ ਸਹਿਮਤੀ


ਭਾਵੇਂ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪਿਛਲੇ ਦਿਨੀਂ ਆਪਣੇ ਪਿੰਡ ਦੇ ਲੋਕਾਂ ਨਾਲ ਮੀਟਿੰਗ ਕਰਕੇ ਕਿਸੇ ਵੀ ਵਿਅਕਤੀ ਨੂੰ ਸਰਪੰਚ ਬਣਾਉਣ ਦੀ ਅਪੀਲ ਕੀਤੀ ਸੀ ਪਰ ਚੋਣ ਸਰਬਸੰਮਤੀ ਨਾਲ ਕਰਵਾਈ ਜਾਵੇ ਪਰ ਅੱਜ ਤੱਕ ਇਸ ਪਿੰਡ ਵਿੱਚ ਸਰਪੰਚ ਤੇ ਪੰਚਾਇਤ ਦੇ ਅਹੁਦੇ ਲਈ ਕੋਈ ਸਹਿਮਤੀ ਨਹੀਂ ਬਣ ਸਕੀ। ਹਾਲਾਂਕਿ ਇਸ ਮੌਕੇ ਪਿੰਡ ਦੇ ਹੀ ਨੌਜਵਾਨ ਗੁਰਸ਼ਰਨ ਸਿੰਘ ਨੇ ਚੋਣ ਲੜਣ ਦਾ ਐਲਾਨ ਕੀਤਾ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਹ ਆਪਣੀ ਨਾਮਜ਼ਦਗੀ ਦਾਖਲ ਕਰਕੇ ਚੋਣ ਲੜੇਗਾ।



ਇਹ ਵੀ ਪੜ੍ਹੋ-ਪੰਜਾਬ ਪੁਲਿਸ ਤੋਂ ਉੱਠਿਆ ਭਰੋਸਾ ! ਹਾਈਕੋਰਟ ਦੇ ਜੱਜਾਂ ਦੀ ਰੱਖਿਆ ਕਰੇਗੀ ਹਰਿਆਣਾ ਜਾਂ ਚੰਡੀਗੜ੍ਹ ਦੀ ਪੁਲਿਸ, ਪੰਜਾਬ ਪੁਲਿਸ ਲੈਣ ਤੋਂ ਕੀਤਾ ਕੋਰਾ ਜਵਾਬ, ਜਾਣੋ ਮਾਮਲਾ ?


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ