ਅੰਮ੍ਰਿਤਸਰ: ਤਰਨਤਾਰਨ ਦੇ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਬਣੇ ਗੁਰਦੁਆਰੇ ਦੇ ਗ੍ਰੰਥੀ ਵੱਲੋਂ ਪਿੰਡ ਦੀ ਗੁਰਸਿੱਖ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਮਗਰੋਂ ਮੁਲਜ਼ਮ ਫਰਾਰ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਪੀੜਤ ਲੜਕੀ ਨੇ ਦੱਸਿਆ ਕਿ ਉਹ ਰੋਜ਼ਾਨਾ ਗੁਰਦੁਆਰਾ ਸਾਹਿਬ ਜਾਂਦੀ ਸੀ ਤੇ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਉਸ ਨੂੰ ਇਕੱਲੀ ਦੇਖ, ਬਹਾਨੇ ਨਾਲ ਗੁਰਦੁਆਰਾ ਸਾਹਿਬ ਦੀ ਸਰਾਂ ਦੇ ਕਮਰੇ ਵਿੱਚ ਲੈ ਗਿਆ। ਪੀੜਤ ਲੜਕੀ ਨੇ ਦੱਸਿਆ ਕਿ ਉੱਥੇ ਗ੍ਰੰਥੀ ਨੇ ਉਸ ਨਾਲ ਜ਼ਬਰਦਸਤੀ ਕੀਤੀ।
ਪੀੜਤਾ ਨੇ ਇਹ ਵੀ ਦੱਸਿਆ ਕਿ ਦੋਸ਼ੀ ਨੇ ਉਸ ਨੂੰ ਧਮਕੀ ਵੀ ਦਿੱਤੀ ਸੀ ਕਿ ਜੇਕਰ ਉਹ ਮੂੰਹ ਖੋਲ੍ਹੇਗੀ ਤਾਂ ਉਹ ਉਸ ਨੂੰ ਜਾਨ ਤੋਂ ਮਾਰ ਦੇਵੇਗਾ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।