Ludhiana News: ਆਪਣੀ ਹੀ ਸੁਰੱਖਿਆ ਤੋਂ ਤੰਗ ਆਇਆ ਗੁਰਸਿਮਰਨ ਮੰਡ, ਬੋਲਿਆ ਦੋ ਮਹੀਨਿਆਂ ਤੋਂ ਘਰ ਅੰਦਰ ਹੀ ਨਜ਼ਰਬੰਦ ਕਰ ਛੱਡਿਆ...
ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਆਪਣੀ ਸੁਰੱਖਿਆ ਤੋਂ ਹੀ ਤੰਗ ਆ ਗਿਆ ਹੈ। ਸੋਸ਼ਲ ਮੀਡੀਆ ਉੱਪਰ ਭੜਕਾਊ ਪ੍ਰਚਾਰ ਕਰਨ ਵਾਲਾ ਮੰਡ ਪਿਛਲੇ ਦੋ ਮਹੀਨਿਆਂ ਤੋਂ ਘਰ ਅੰਦਰ ਹੀ ਨਜ਼ਰਬੰਦ ਹਨ।
Ludhiana News: ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਆਪਣੀ ਸੁਰੱਖਿਆ ਤੋਂ ਹੀ ਤੰਗ ਆ ਗਿਆ ਹੈ। ਸੋਸ਼ਲ ਮੀਡੀਆ ਉੱਪਰ ਭੜਕਾਊ ਪ੍ਰਚਾਰ ਕਰਨ ਵਾਲਾ ਮੰਡ ਪਿਛਲੇ ਦੋ ਮਹੀਨਿਆਂ ਤੋਂ ਘਰ ਅੰਦਰ ਹੀ ਨਜ਼ਰਬੰਦ ਹਨ। ਖਾਲਿਸਤਾਨੀਆਂ ਖਿਲਾਫ਼ ਤਿੱਖੀ ਸ਼ਬਦਾਵਲੀ ਵਰਤਣ ਕਰਕੇ ਮੰਡ ਨੂੰ ਧਮਕੀਆਂ ਮਿਲੀਆਂ ਸੀ ਜਿਸ ਮਗਰੋਂ ਉਸ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਹੁਣ ਗੁਰਸਿਮਰਨ ਮੰਡ ਆਪਣੀ ਸੁਰੱਖਿਆ ਤੋਂ ਦੁਖੀ ਹੋ ਗਿਆ ਹੈ। ਉਸ ਨੇ ਦੇਰ ਰਾਤ ਗਲੀ ਵਿੱਚ ਧਰਨਾ ਲਾ ਦਿੱਤਾ। ਮੰਡ ਨੇ ਚੌਕੀ ਇੰਚਾਰਜ ’ਤੇ ਮਾਰਨ ਦਾ ਦੋਸ਼ ਲਾਇਆ ਹੈ। ਉਸ ਨੇ ਕਿਹਾ ਕਿ ਚੌਕੀ ਇੰਚਾਰਜ ਕਾਰਨ ਸੁਰੱਖਿਆ ਮੁਲਾਜ਼ਮ ਉਸ ਦੀ ਗੱਲ ਨਹੀਂ ਸੁਣ ਰਹੇ। ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਮੰਡ ਨੇ ਡੀਜੀਪੀ ਗੌਰਵ ਯਾਦਵ ਤੋਂ ਮੰਗ ਕੀਤੀ ਹੈ ਕਿ ਚੌਕੀ ਇੰਚਾਰਜ ਗੁਰਮੀਤ ਸਿੰਘ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ। ਦੂਜੇ ਪਾਸੇ ਮੰਡ ਨੇ ਕਿਹਾ ਕਿ ਚੌਕੀ ਇੰਚਾਰਜ ਦੋਗਲੀ ਨੀਤੀ ਅਪਣਾ ਰਹੇ ਹਨ। ਘਰ ਦੇ ਅੰਦਰ ਮੈਨੂੰ ਕੁਝ ਦੱਸਦਾ ਹੈ ਤੇ ਬਾਹਰ ਜਾ ਕੇ ਸੁਰੱਖਿਆ ਕਰਮਚਾਰੀਆਂ ਨੂੰ ਕੁਝ ਹੋ ਕਹਿੰਦਾ ਹੈ।
Chandigarh News: ਸੁਪਰੀਮ ਕੋਰਟ ਦਾ ਚੰਡੀਗੜ੍ਹੀਆਂ ਨੂੰ ਵੱਡਾ ਝਟਕਾ, ਮਕਾਨਾਂ ਨੂੰ ਅਪਾਰਟਮੈਂਟਾਂ ’ਚ ਬਦਲਣ ’ਤੇ ਰੋਕ
ਮੰਡ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸ਼ਿਕਾਇਤ ਕੰਟਰੋਲ ਰੂਮ ਨੂੰ ਵੀ ਦਿੱਤੀ ਹੈ। ਉਹ ਕਰੀਬ 2 ਮਹੀਨਿਆਂ ਤੋਂ ਘਰ 'ਚ ਨਜ਼ਰਬੰਦ ਹੈ। ਮੰਡ ਨੇ ਪੁਲਿਸ ਨੂੰ ਆਪਣੀ ਸੁਰੱਖਿਆ ਵਾਪਸ ਲੈਣ ਲਈ ਕਿਹਾ ਹੈ। ਦੱਸ ਦਈਏ ਕਿ ਗੁਰਸਿਮਰਨ ਮੰਡ ਆਏ ਦਿਨ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪੁਲਿਸ ਨਾਲ ਵਿਵਾਦਾਂ ਵਿੱਚ ਘਿਰਦਾ ਰਹਿੰਦਾ ਹੈ।
ਕਰੀਬ 1 ਮਹੀਨਾ ਪਹਿਲਾਂ ਮੰਡ ਨੇ ਇੱਕ ਵੀਡੀਓ ਅਪਲੋਡ ਕੀਤੀ ਸੀ ਕਿ ਉਸ ਨੂੰ 102 ਬੁਖਾਰ ਹੈ ਤੇ ਪੁਲਿਸ ਉਸ ਨੂੰ ਡਾਕਟਰ ਕੋਲ ਨਹੀਂ ਲੈ ਜਾ ਰਹੀ। ਮੰਡ ਨੇ ਕਿਹਾ ਕਿ ਉਸ ਦਾ ਲੜਕਾ ਇਸ ਮਾਮਲੇ 'ਚ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਆਇਆ ਸੀ ਪਰ ਉਸ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ