ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦੇ ਚਾਰੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਮੋਦੀ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਕੀਤਾ। ਉਨ੍ਹਾਂ ਟਵੀਟ ਕੀਤਾ ਕਿ ਇਹ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਨਿਆਂ ਸਥਾਪਨਾ ਦੀ ਉਨ੍ਹਾਂ ਦੀ ਕੋਸ਼ਿਸ਼ ਨੂੰ ਢੁਕਵੀਂ ਸ਼ਰਧਾਂਜਲੀ ਹੈ।
ਮੋਦੀ ਨੇ ਟਵੀਟ ਕੀਤਾ, ‘‘ਵੀਰ ਬਾਲ ਦਿਵਸ ਉਸੇ ਦਿਨ ਮਨਾਇਆ ਜਾਵੇਗਾ ਜਦੋਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਹਿ ਸਿੰਘ ਜੀ ਨੇ ਕੰਧ ਵਿਚ ਜਿਊਂਦਾ ਚਿਣਵਾ ਦਿੱਤੇ ਜਾਣ ਮਗਰੋਂ ਸ਼ਹੀਦੀ ਪ੍ਰਾਪਤ ਕੀਤੀ ਸੀ। ਇਨ੍ਹਾਂ ਦੋ ਮਹਾਨ ਸ਼ਖ਼ਸੀਅਤਾਂ ਨੇ ਧਰਮ ਦੇ ਮਹਾਨ ਸਿਧਾਂਤਾਂ ਤੋਂ ਡੋਲਣ ਦੀ ਬਜਾਏ ਸ਼ਹੀਦੀ ਨੂੰ ਚੁਣਿਆ।’’
ਪ੍ਰਧਾਨ ਮੰਤਰੀ ਨੇ ਕਿਹਾ, ‘‘ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਦੀ ਬਹਾਦਰੀ ਤੇ ਆਦਰਸ਼ਾਂ ਨੇ ਲੱਖਾਂ ਲੋਕਾਂ ਨੂੰ ਤਾਕਤ ਦਿੱਤੀ। ਉਨ੍ਹਾਂ ਕਦੇ ਅਨਿਆਂ ਅੱਗੇ ਸਿਰ ਨਹੀਂ ਝੁਕਾਇਆ। ਇਹ ਸਮੇਂ ਦੀ ਮੰਗ ਹੈ ਕਿ ਹੋਰ ਲੋਕਾਂ ਨੂੰ ਉਨ੍ਹਾਂ ਬਾਰੇ ਪਤਾ ਲੱਗੇ।’’
"
ਢੀਂਡਸਾ ਨੇ ਕਿਹਾ ਭਾਰਤ ਦੀ ਆਜ਼ਾਦੀ ਨੂੰ 75 ਸਾਲ ਹੋ ਚੁੱਕੇ ਹਨ ਪਰ ਕਿਸੇ ਵੀ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਤੇ ਫ਼ਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਦੇ ਦਿਹਾੜੇ ਨੂੰ ਸਰਕਾਰੀ ਪੱਧਰ 'ਤੇ ਪੂਰੇ ਦੇਸ਼ ਵਿੱਚ ਮਨਾਉਣ ਦਾ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਗਿਆ ਐਲਾਨ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਢੁਕਵੀਂ ਸ਼ਰਧਾਂਜਲੀ ਹੈ।
ਦੱਸ ਦਈਏ ਕਿ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ 9 ਜਨਵਰੀ ਨੂੰ ਦੇਸ਼ ਭਰ ਤੋਂ ਇਲਾਵਾ ਵਿਦੇਸ਼ਾਂ ਵਿੱਚ ਸਥਿਤ ਗੁਰਦੁਆਰਿਆਂ ਵਿੱਚ ਵੀ ਮਨਾਇਆ ਜਾ ਰਿਹਾ ਹੈ। ਅੱਤ ਦੀ ਠੰਢ ਹੋਣ ਦੇ ਬਾਵਜੂਦ ਵੱਡੀ ਗਿਣਤੀ ਸੰਗਤਾਂ ਸਵੇਰ ਤੋਂ ਹੀ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਰਹੀਆਂ ਹਨ। ਗੁਰਦੁਆਰਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ।
ਇਸ ਦੇ ਨਾਲ ਹੀ ਦੇਸ਼ ਦੇ ਵੱਡੇ ਲੀਡਰਾਂ ਨੇ ਇਸ ਪਵਿੱਤਰ ਦਿਹਾੜੇ ਮੌਕੇ ਸਿੱਖ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ।