Jalandhar news: ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮਿਤੀ 15.01.2024 ਨੂੰ ਜਲੰਧਰ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਸਾਰੇ ਸਰਕਾਰੀ, ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਅੰਦਰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ: History of Guru Har Rai : ਸਿੱਖਾਂ ਦੇ 7ਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ, ਜਾਣੋ ਜੀਵਨ ਤੇ ਇਤਿਹਾਸ
ਜਾਰੀ ਹੁਕਮਾਂ ਅਨੁਸਾਰ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਦਰ ਆਵਾਜਾਈ ਦੇ ਕਈ ਰੂਟ ਬਦਲੇ ਗਏ ਹਨ ਅਤੇ ਲੋਕਾਂ ਦੀ ਧਾਰਮਿਕ ਭਾਵਨਾਵਾਂ, ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ: Maghi Mela 2024: ਕੜਾਕੇ ਦੀ ਠੰਢ ਦੇ ਬਾਵਜੂਦ ਮੇਲਾ ਮਾਘੀ 'ਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ, ਜਾਣੋ 40 ਮੁਕਤਿਆਂ ਦਾ ਇਤਿਹਾਸ