ਫ਼ਰੀਦਕੋਟ: ਕੋਟਕਪੂਰਾ ਗੋਲੀ ਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਅਦਾਲਤ ਨੇ ਲੁਧਿਆਣਾ ਦੇ ਤਤਕਾਲੀ ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਮਾਮਲੇ ਵਿੱਚ ਤੀਜੇ ਮੁਲਜ਼ਮ ਡੀਐਸਪੀ ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਜੂਨ ਨੂੰ ਸੁਣਵਾਈ ਹੋਏਗੀ।
ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ 27 ਮਈ ਨੂੰ ਐਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਨੂੰ ਤੇ ਇੰਸਪੈਕਟਰ ਗੁਰਦੀਪ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਤੇ ਉਨ੍ਹਾਂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਹੋ ਚੁੱਕਾ ਹੈ। ਚਲਾਨ ਪੇਸ਼ ਹੋਣ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।
ਉਕਤ ਪੁਲਿਸ ਅਧਿਕਾਰੀਆਂ ਨੇ ਖਦਸ਼ਾ ਜ਼ਾਹਰ ਕੀਤਾ ਸੀ ਕਿ ਜੇ ਉਹ ਅਦਾਲਤ ਸਾਹਮਣੇ ਪੇਸ਼ ਹੋਣਗੇ ਤਾਂ ਅਦਾਲਤ ਉਨ੍ਹਾਂ ਨੂੰ ਜੇਲ੍ਹ ਭੇਜ ਸਕਦੀ ਹੈ। ਇਸ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਸ਼ੈਸ਼ਨ ਜੱਜ ਹਰਪਾਲ ਸਿੰਘ ਨੇ ਸੁਣਵਾਈ ਉਪਰੰਤ ਫੈਸਲਾ ਛੇ ਜੂਨ ਤੱਕ ਰਾਖਵਾਂ ਰੱਖਿਆ ਸੀ।
ਕੋਟਕਪੂਰਾ ਗੋਲੀ ਕਾਂਡ: ਐਸਐਚਓ ਪੰਧੇਰ ਦੀ ਜ਼ਮਾਨਤ ਅਰਜ਼ੀ ਰੱਦ, ਏਡੀਸੀਪੀ ਪਨੂੰ ਨੂੰ ਰਾਹਤ
ਏਬੀਪੀ ਸਾਂਝਾ
Updated at:
06 Jun 2019 01:09 PM (IST)
ਕੋਟਕਪੂਰਾ ਗੋਲੀ ਕਾਂਡ ’ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਅਗਾਊਂ ਜ਼ਮਾਨਤ ਅਰਜ਼ੀ ਸੈਸ਼ਨ ਕੋਰਟ ਨੇ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਅਦਾਲਤ ਨੇ ਲੁਧਿਆਣਾ ਦੇ ਤਤਕਾਲੀ ਏਡੀਸੀਪੀ ਪਰਮਜੀਤ ਸਿੰਘ ਪਨੂੰ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ। ਇਸ ਮਾਮਲੇ ਵਿੱਚ ਤੀਜੇ ਮੁਲਜ਼ਮ ਡੀਐਸਪੀ ਬਲਜੀਤ ਸਿੰਘ ਸੰਧੂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 10 ਜੂਨ ਨੂੰ ਸੁਣਵਾਈ ਹੋਏਗੀ।
- - - - - - - - - Advertisement - - - - - - - - -