ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਉੱਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਬਾਦਲਾਂ ਦੇ ਇਸ਼ਾਰੇ 'ਤੇ ਹੀ ਕੇਂਦਰ ਸਰਕਾਰ ਦੇ ਦਬਾਅ ਕਰਕੇ ਸੀਬੀਆਈ ਨੇ ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਸੌਂਪੀ ਹੈ। ਕੈਪਟਨ ਨੇ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮਾਮਲੇ ਦੀ ਤੈਅ ਤੱਕ ਜਾਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।
ਉਨ੍ਹਾਂ ਕਿਹਾ ਕਿ ਅਕਾਲੀਦਲ-ਬੀਜੇਪੀ ਸਰਕਾਰ ਨੇ ਪਹਿਲਾਂ ਤਾਂ ਜਾਣਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀਬੀਆਈ ਦੇ ਹੱਥਾਂ ਵਿੱਚ ਸੌਂਪਿਆ। ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ ’ਤੇ ਚੱਲਦਿਆਂ ਜਾਂਚ ਨੂੰ ਧੁਰ ਤੱਕ ਲਿਜਾਣ ਦੀ ਬਜਾਏ ਨਾ ਸਿਰਫ਼ ਅੱਧ ਵਿਚਾਲੇ ਹੀ ਬੰਦ ਕਰ ਦਿੱਤਾ ਸਗੋਂ ਨਿਯਮਾਂ ਦੇ ਉਲਟ ਬਰਗਾੜੀ ਕੇਸ ਖ਼ਤਮ ਕਰਨ ਲਈ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ।
ਕੈਪਟਨ ਨੇ ਦਾਅਵਾ ਕੀਤਾ ਕਿ ਸਾਰੇ ਜਾਣਦੇ ਹਨ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਸੀਬੀਆਈ ਤੋਂ ਕੇਸ ਵਾਪਸ ਲਿਆ ਗਿਆ ਸੀ। ਇਸ ਦੇ ਬਾਵਜੂਦ ਸੀਬੀਆਈ ਨੇ ਕਲੋਜ਼ਰ ਰਿਪੋਰਟ ਪੇਸ਼ ਕਰ ਦਿੱਤੀ। ਇਹ ਸਭ ਮਿਲੀਭੁਗਤ ਨਾਲ ਹੋਇਆ ਹੈ ਤਾਂ ਜੋ ਕਾਨੂੰਨ ਦੇ ਹੱਥ ਦੋਸ਼ੀਆਂ ਤੱਕ ਨਾ ਪਹੁੰਚ ਸੱਕਣ।
ਬਰਗਾੜੀ ਕੇਸ 'ਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਪਿੱਛੇ ਕਿਸ ਦਾ ਹੱਥ?
ਏਬੀਪੀ ਸਾਂਝਾ
Updated at:
21 Aug 2019 05:30 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਉੱਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਬਾਦਲਾਂ ਦੇ ਇਸ਼ਾਰੇ 'ਤੇ ਹੀ ਕੇਂਦਰ ਸਰਕਾਰ ਦੇ ਦਬਾਅ ਕਰਕੇ ਸੀਬੀਆਈ ਨੇ ਬਰਗਾੜੀ ਮਾਮਲੇ 'ਚ ਕਲੋਜ਼ਰ ਰਿਪੋਰਟ ਸੌਂਪੀ ਹੈ। ਕੈਪਟਨ ਨੇ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ’ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮਾਮਲੇ ਦੀ ਤੈਅ ਤੱਕ ਜਾਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।
- - - - - - - - - Advertisement - - - - - - - - -