ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ 'ਚ ਇਨਸਾਫ ਦੀ ਉਮੀਦ ਟੁੱਟੀ, 'ਆਪ' ਵੱਲੋਂ ਸੰਗਤ ਨਾਲ ਧ੍ਰੋਹ ਕਰਾਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਮਾਮਲਿਆਂ 'ਚ ਕੇਂਦਰ ਤੇ ਸੂਬਾ ਸਰਕਾਰ ਦੀਆਂ ਜਾਂਚ ਏਜੰਸੀਆਂ ਵੱਲੋਂ ਅਪਣਾਏ ਢਿੱਲੇ ਤੇ ਡੰਗ-ਟਪਾਊ ਰਵੱਈਏ ਨੂੰ ਸੰਗਤ ਨਾਲ ਧ੍ਰੋਹ ਕਰਾਰ ਦਿੰਦੇ ਹੋਏ ਇਨਸਾਫ਼ ਦੀ ਉਮੀਦ ਛੱਡ ਦਿੱਤੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਦੇ ਮਾਮਲਿਆਂ 'ਚ ਕੇਂਦਰ ਤੇ ਸੂਬਾ ਸਰਕਾਰ ਦੀਆਂ ਜਾਂਚ ਏਜੰਸੀਆਂ ਵੱਲੋਂ ਅਪਣਾਏ ਢਿੱਲੇ ਤੇ ਡੰਗ-ਟਪਾਊ ਰਵੱਈਏ ਨੂੰ ਸੰਗਤ ਨਾਲ ਧ੍ਰੋਹ ਕਰਾਰ ਦਿੰਦੇ ਹੋਏ ਇਨਸਾਫ਼ ਦੀ ਉਮੀਦ ਛੱਡ ਦਿੱਤੀ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਬਰਗਾੜੀ ਤੇ ਬਹਿਬਲ ਕਲਾਂ ਘਟਨਾਵਾਂ ਲਈ ਸਰਕਾਰਾਂ ਅਸਲੀ ਦੋਸ਼ੀਆਂ ਨੂੰ ਸਜਾਵਾਂ ਤੇ ਸੰਗਤ ਨੂੰ ਇਨਸਾਫ਼ ਦੇਣ 'ਚ ਸ਼ੱਕੀ ਤਰੀਕੇ ਨਾਲ ਅਸਫਲ ਸਾਬਤ ਹੋਈਆਂ ਹਨ। ਪੰਜਾਬ ਸਰਕਾਰ ਵਿਸ਼ੇਸ਼ ਜਾਂਚ ਟੀਮ ਸਮੇਤ ਤਿੰਨੋਂ ਜਾਂਚ ਏਜੰਸੀਆਂ ਤੇ ਕੇਂਦਰ ਸਰਕਾਰ ਅਧੀਨ ਸੀਬੀਆਈ ਏਜੰਸੀ ਦੀਆਂ ਭੂਮਿਕਾਵਾਂ ਸਿੱਧੇ ਰੂਪ 'ਚ ਅਸਲੀ ਦੋਸ਼ੀਆਂ ਨੂੰ ਬਚਾ ਰਹੀਆਂ ਹਨ। ਬਾਦਲ ਪਰਿਵਾਰ ਇਨ੍ਹਾਂ ਦੋਸ਼ਾਂ ਦਾ ਸਿੱਧੇ ਤੌਰ 'ਤੇ ਸਾਹਮਣਾ ਕਰ ਰਿਹਾ ਹੈ, ਪਰ ਜਦ ਵੀ ਜਾਂਚ ਦੀ ਸੂਈ ਬਾਦਲਾਂ ਵੱਲ ਜਾਂਦੀ ਹੈ, ਜਾਂਚ ਏਜੰਸੀਆਂ ਇਨ੍ਹਾਂ ਮਾਮਲਿਆਂ ਨੂੰ ਹੋਰ ਉਲਝਾ ਦਿੰਦੀਆਂ ਹਨ। ਸੀਬੀਆਈ ਦੇ ਯੂ-ਟਰਨ ਤੇ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਸਿੱਟ ਦੇ ਅਫ਼ਸਰਾਂ ਦੀ ਆਪਸੀ ਅਣਬਣ ਤੇ ਆਪਾ ਵਿਰੋਧੀ ਟਿੱਪਣੀਆਂ ਇਸ ਦੀਆਂ ਤਾਜ਼ਾ ਮਿਸਾਲਾਂ ਹਨ। ਹਰਪਾਲ ਸਿੰਘ ਚੀਮਾ ਤੇ 'ਆਪ' ਆਗੂਆਂ ਨੇ ਮੰਗ ਕੀਤੀ ਕਿ ਸਿਟ ਦੀ ਜਾਂਚ 'ਚ ਅੜੰਗੇ ਡਾਹੁਣ ਵਾਲੇ ਅਫ਼ਸਰਾਂ ਨੂੰ ਸਿੱਟ ਤੋਂ ਲਾਂਭੇ ਕਰਕੇ ਜਾਂਚ ਦੀ ਸਮਾਂ ਸੀਮਾ ਤੈਅ ਕੀਤੀ ਜਾਵੇ। 'ਆਪ' ਆਗੂਆਂ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਅਜਿਹਾ ਨਾ ਕਰਕੇ ਸਿਟ ਦੀ ਜਾਂਚ ਨੂੰ ਹੋਰ ਲਟਕਾਉਣਗੇ ਤਾਂ ਕੈਪਟਨ 'ਤੇ ਲੱਗ ਰਹੇ ਇਹ ਸਾਰੇ ਦੋਸ਼ ਸੱਚ ਸਾਬਤ ਹੋਣਗੇ ਕਿ ਬਾਦਲਾਂ ਨੂੰ ਬਚਾਉਣ ਲਈ ਜਿਸ ਤਰ੍ਹਾਂ ਮੋਦੀ ਸਰਕਾਰ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ, ਉਸੇ ਤਰ੍ਹਾਂ ਕੈਪਟਨ ਸਰਕਾਰ ਵੀ 'ਸਿਟ' ਦੀ ਦੁਰਵਰਤੋਂ ਕਰਕੇ ਬੇਅਦਬੀ ਕੇਸਾਂ ਦੀ ਜਾਂਚ ਨੂੰ ਲਟਕਾ ਰਹੀ ਹੈ। 'ਆਪ' ਆਗੂਆਂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਨੇਪਰੇ ਚੜ੍ਹਾ ਕੇ ਅਸਲੀ ਦੋਸ਼ੀਆਂ ਨੂੰ ਸਜਾ ਤੇ ਸੰਗਤ ਨੂੰ ਇਨਸਾਫ਼ ਦੇਣ ਦਾ ਕੈਪਟਨ ਅਮਰਿੰਦਰ ਸਿੰਘ ਕੋਲ ਆਖ਼ਰੀ ਮੌਕਾ ਬਚਿਆ ਹੈ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਜਨਤਾ ਤੇ ਪ੍ਰਮਾਤਮਾ ਦੀ ਕਚਹਿਰੀ ਬਾਦਲਾਂ ਦੇ ਨਾਲ ਨਾਲ ਭਾਜਪਾ ਤੇ ਕਾਂਗਰਸੀਆਂ ਨੂੰ ਬਣਦੀ ਸਜ਼ਾ ਜ਼ਰੂਰ ਦੇਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget