ਚੰਡੀਗੜ੍ਹ: ਬਰਗਾੜੀ ਮਾਮਲੇ ਵਿੱਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦੇਣ ਤੋਂ ਬਾਅਦ ਅੱਗੇ ਤਫਤੀਸ਼ ਕਰਨ ਦੀ ਅਰਜ਼ੀ 'ਤੇ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਆਪਣਾ ਜਵਾਬ ਰਿਕਾਰਜ ਕਰਵਾਇਆ। ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਨੇ ਜਵਾਬ ਵਿੱਚ ਕਿਹਾ ਕਿ ਸੀਬੀਆਈ ਨੇ ਜੋ ਕਲੋਜ਼ਰ ਰਿਪੋਰਟ ਅਦਾਲਤ ਵਿੱਚ ਦਾਖ਼ਲ ਕੀਤੀ ਹੈ, ਉਸ ਨੂੰ ਵਾਪਸ ਲੈ ਕੇ ਮਾਮਲੇ ਦੀ ਫਿਰ ਤੋਂ ਜਾਂਚ ਸ਼ੁਰੂ ਕਰੇ।
ਹਾਲਾਂਕਿ ਸੀਬੀਆਈ ਨੇ ਡੀਜੀਪੀ ਪ੍ਰਬੋਧ ਕੁਮਾਰ ਵੱਲੋਂ ਲਿਖੀ ਗਈ ਚਿੱਠੀ ਦਾ ਹਵਾਲਾ ਦੇ ਪਹਿਲਾਂ ਹੀ ਅੱਗੇ ਤਫਤੀਸ਼ ਕਰਨ ਦੀ ਅਰਜ਼ੀ ਲਾਈ ਸੀ। ਇਸ ਵਿੱਚ ਸੀਬੀਆਈ ਨੇ ਸਪੱਸ਼ਟ ਕੀਤਾ ਸੀ ਜੋ ਕਲੋਜਰ ਰਿਪੋਰਟ ਦਾਖਲ ਕੀਤੀ ਗਈ ਹੈ। ਇਸ ਤੋਂ ਅੱਗੇ ਤਫਤੀਸ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਇਸ 'ਤੇ ਕੁਲਵਿੰਦਰ ਸਿੰਘ ਨੇ ਇਤਰਾਜ਼ ਜਤਾਇਆ ਤੇ ਕਿਹਾ ਕਿ ਕਲੋਜ਼ਰ ਰਿਪੋਰਟ ਨੂੰ ਅਦਾਲਤ ਵਿੱਚੋਂ ਵਾਪਸ ਲਈ ਜਾਵੇ। ਇਸ ਤੋਂ ਬਾਅਦ ਸੀਬੀਆਈ ਮਾਮਲੇ ਦੀ ਮੁੜ ਤੋਂ ਜਾਂਚ ਸ਼ੁਰੂ ਕਰੇ।
ਬਰਗਾੜੀ ਮਾਮਲੇ 'ਚ ਸੀਬੀਆਈ ਲਵੇ ਕਲੋਜ਼ਰ ਰਿਪੋਰਟ ਵਾਪਸ!
ਏਬੀਪੀ ਸਾਂਝਾ
Updated at:
04 Sep 2019 01:54 PM (IST)
ਬਰਗਾੜੀ ਮਾਮਲੇ ਵਿੱਚ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦੇਣ ਤੋਂ ਬਾਅਦ ਅੱਗੇ ਤਫਤੀਸ਼ ਕਰਨ ਦੀ ਅਰਜ਼ੀ 'ਤੇ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਆਪਣਾ ਜਵਾਬ ਰਿਕਾਰਜ ਕਰਵਾਇਆ। ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਨੇ ਜਵਾਬ ਵਿੱਚ ਕਿਹਾ ਕਿ ਸੀਬੀਆਈ ਨੇ ਜੋ ਕਲੋਜ਼ਰ ਰਿਪੋਰਟ ਅਦਾਲਤ ਵਿੱਚ ਦਾਖ਼ਲ ਕੀਤੀ ਹੈ, ਉਸ ਨੂੰ ਵਾਪਸ ਲੈ ਕੇ ਮਾਮਲੇ ਦੀ ਫਿਰ ਤੋਂ ਜਾਂਚ ਸ਼ੁਰੂ ਕਰੇ।
ਬਹਿਬਲ ਕਲਾਂ 'ਚ ਪੁਲਿਸ ਕਾਰਵਾਈ ਦੀ ਪੁਰਾਣੀ ਤਸਵੀਰ
- - - - - - - - - Advertisement - - - - - - - - -