ਪੜਚੋਲ ਕਰੋ

ਚੋਣਾਂ ਜਿੱਤਣ ਲਈ ਹੋਇਆ ਬੇਅਦਬੀ ਕਾਂਡ, ਕੈਪਟਨ ਦੇ ਸ਼ੱਕ ਦੀ ਸੂਈ ਕਿੱਧਰ?

ਚੋਣਾਂ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਹਥੋਆ ਵਿੱਚ ਬੇਅਦਬੀ ਦੀ ਘਟਨਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਰਾਣੀਆਂ ਘਟਨਾਵਾਂ ਨਾਲ ਜੋੜਿਆ ਹੈ। ਕੈਪਟਨ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਇੱਕ ਵਾਰੀ ਫਿਰ ਫੁੱਟਪਾਊ ਸ਼ਕਤੀਆਂ ਸੂਬੇ ਵਿੱਚ ਧਰੁਵੀਕਰਨ ਕਰਨ ਦੀ ਕੋਸ਼ਿਸ਼ ਵਿੱਚ ਹਨ। ਇਨ੍ਹਾਂ ਨੂੰ ਘਿਨਾਉਣੇ ਕਾਰੇ ਲਈ ਸਖ਼ਤ ਨਤੀਜੇ ਭੁਗਤਣੇ ਪੈਣਗੇ।

ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਹਥੋਆ ਵਿੱਚ ਬੇਅਦਬੀ ਦੀ ਘਟਨਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਰਾਣੀਆਂ ਘਟਨਾਵਾਂ ਨਾਲ ਜੋੜਿਆ ਹੈ। ਕੈਪਟਨ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਇੱਕ ਵਾਰੀ ਫਿਰ ਫੁੱਟਪਾਊ ਸ਼ਕਤੀਆਂ ਸੂਬੇ ਵਿੱਚ ਧਰੁਵੀਕਰਨ ਕਰਨ ਦੀ ਕੋਸ਼ਿਸ਼ ਵਿੱਚ ਹਨ। ਇਨ੍ਹਾਂ ਨੂੰ ਘਿਨਾਉਣੇ ਕਾਰੇ ਲਈ ਸਖ਼ਤ ਨਤੀਜੇ ਭੁਗਤਣੇ ਪੈਣਗੇ। ਪੁਲਿਸ ਥਾਣਾ ਅਮਰਗੜ੍ਹ ਦੇ ਪਿੰਡ ਹਥੋਆ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ, ਪਾਲਕੀ ਤੇ ਪੀੜ੍ਹਾਂ, ਰੁਮਾਲੇ ਅਗਨ ਭੇਟ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੰਦਿਆਂ ਕੈਪਟਨ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਨੂੰ ਹਿਲਾ ਕੇ ਰੱਖ ਦੇਣ ਵਾਲੀਆਂ ਘਟਨਾਵਾਂ ਦੀ ਲੜੀ ਦਾ ਹੀ ਇਹ ਘਿਨਾਉਣਾ ਕਾਰਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਉਹੀ ਸ਼ਕਤੀਆਂ ਲੋਕ ਸਭਾ ਚੋਣਾਂ ਨੂੰ ਜਿੱਤਣ ਲਈ ਨਿਰਾਸ਼ਾਜਨਕ ਕੋਸ਼ਿਸ਼ਾਂ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਟ ਨੇ ਬਰਗਾੜੀ ਤੇ ਬਹਿਬਲ ਕਲਾਂ ਦਾ ਘਿਨਾਉਣਾ ਕਾਰਾ ਕਰਨ ਦੇ ਜ਼ਿੰਮੇਵਾਰਾਂ ਖਿਲਾਫ ਸ਼ਿਕੰਜਾ ਕੱਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਵਿਚ ਹੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਐਸਆਈਟੀ ਵਿੱਚ ਵਾਪਸ ਆ ਜਾਵੇਗਾ ਤੇ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਨੂੰ ਨੱਥ ਪਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਆਉਂਦੇ ਦਿਨਾਂ ਦੌਰਾਨ ਹੋਰ ਅਜਿਹੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਵਾਸਤੇ ਸੂਬੇ ਭਰ ਦੇ ਧਾਰਮਿਕ ਸਥਾਨਾਂ ਦੇ ਦੁਆਲੇ ਪੁਲਿਸ ਨੂੰ ਸਖ਼ਤ ਸੁਰੱਖਿਆ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਝੋਟਾ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ, ਕੈਮਿਸਟ 2 ਸਾਲ ਤੋਂ ਕਤਲ ਦੀ ਫਿਰਾਕ 'ਚ ਸੀ, 24 ਘੰਟੇ ਪਿਸਤੌਲ ਆਪਣੇ ਕੋਲ ਰੱਖਦਾ ਸੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Embed widget