ਪੜਚੋਲ ਕਰੋ

ਅਕਾਲੀ ਦਲ ਹੀ ਨਹੀਂ ਕਾਂਗਰਸ 'ਤੇ ਵੀ ਭਾਰੂ ਪਊ ਬੇਅਦਬੀ ਦਾ ਮੁੱਦਾ

ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਸਿੱਖਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਖਿਲਾਫ ਵੀ ਕਾਫੀ ਰੋਹ ਹੈ। ਇਸ ਲਈ ਲੋਕ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਨੂੰ ਇਹ ਮੁੱਦਾ ਭਾਰੀ ਪਏਗਾ। ਬਰਗਾੜੀ ਮੋਰਚਾ ਦੇ ਲੀਡਰਾਂ ਤੇ ਹੋਰ ਸਿੱਖ ਜਥੇਬੰਦੀਆਂ ਅਕਾਲੀ ਦਲ ਤੇ ਕਾਂਗਰਸ ਨੂੰ ਹਰਾਉਣ ਦਾ ਸੱਦਾ ਦੇ ਰਹੀਆਂ ਹਨ। ਇਸ ਤਹਿਤ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ ਪੰਜਾਬੀਆਂ ਨੂੰ ਸੰਸਦੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦਾ ਸਫ਼ਾਇਆ ਕਰਨ ਲਈ ਕਿਹਾ ਹੈ।

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਸਿੱਖਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਖਿਲਾਫ ਵੀ ਕਾਫੀ ਰੋਹ ਹੈ। ਇਸ ਲਈ ਲੋਕ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਨੂੰ ਇਹ ਮੁੱਦਾ ਭਾਰੀ ਪਏਗਾ। ਬਰਗਾੜੀ ਮੋਰਚਾ ਦੇ ਲੀਡਰਾਂ ਤੇ ਹੋਰ ਸਿੱਖ ਜਥੇਬੰਦੀਆਂ ਅਕਾਲੀ ਦਲ ਤੇ ਕਾਂਗਰਸ ਨੂੰ ਹਰਾਉਣ ਦਾ ਸੱਦਾ ਦੇ ਰਹੀਆਂ ਹਨ। ਇਸ ਤਹਿਤ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ ਪੰਜਾਬੀਆਂ ਨੂੰ ਸੰਸਦੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦਾ ਸਫ਼ਾਇਆ ਕਰਨ ਲਈ ਕਿਹਾ ਹੈ। ਭਾਈ ਮੰਡ ਨੇ ਸੰਗਰੂਰ ਵਿੱਚ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਤੇ ਇਨਸਾਫ਼ਪਸੰਦ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਕਦੇ ਭੁੱਲ ਨਹੀਂ ਸਕਦੇ। ਇਸ ਲਈ ਬੇਅਦਬੀ ਕਰਾਉਣ ਵਾਲਿਆਂ ਦਾ ਸਿਆਸੀ ਤੌਰ ’ਤੇ ਚੋਣਾਂ ਵਿੱਚ ਸਫਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੱਥੇ ਵੋਟ ਦੀ ਰਾਜਨੀਤੀ ਨੂੰ ਮੁੱਖ ਰੱਖ ਕੇ ਕਾਰਵਾਈ ਹੁੰਦੀ ਹੈ ਜਦੋਂਕਿ ਲੋਕਾਂ ਨੂੰ ਮੁੱਖ ਰੱਖ ਕੇ ਕੁਝ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਗੁਰੂ ਦੀ ਬੇਅਦਬੀ ਹੋਣਾ, ਦੋ ਸਿੱਖਾਂ ਦਾ ਸ਼ਹੀਦ ਹੋਣਾ ਤੇ ਵੋਟਾਂ ਬਦਲੇ ਦੋਸ਼ੀਆਂ ਨੂੰ ਬਚਾਉਣਾ, ਇਹ ਅਕਾਲੀ ਸਰਕਾਰ ਦੇ ਹਿੱਸੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਮਗਰੋਂ ਵਿਧਾਨ ਸਭਾ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ਵਿੱਚ ਧਾਰਮਿਕ ਗੁਟਕੇ ਦੀ ਸਹੁੰ ਚੁੱਕ ਕੇ ਆਖਿਆ ਗਿਆ ਕਿ ਮੌਕਾ ਦਿਓ, ਬੇਅਦਬੀ ਦੇ ਦੋਸ਼ੀ ਬਖ਼ਸੇ ਨਹੀਂ ਜਾਣਗੇ। ਕੈਪਟਨ ਸਰਕਾਰ ਬਣਨ ਦੇ ਡੇਢ ਸਾਲ ਬੀਤਣ ਮਗਰੋਂ ਵੀ ਜਦੋਂ ਇਨਸਾਫ਼ ਨਾ ਮਿਲਿਆ ਤਾਂ ਬਰਗਾੜੀ ਮੋਰਚਾ ਲਾਉਣਾ ਪਿਆ। ਇਸ ਮੋਰਚੇ ਦੇ ਦਬਾਅ ਹੇਠ ਅਣਪਛਾਤੀ ਪੁਲੀਸ ਵੀ ਪਛਾਣੀ ਗਈ, ਗ੍ਰਿਫ਼ਤਾਰੀਆਂ ਹੋਈਆਂ, ਵਿਧਾਨ ਸਭਾ ’ਚ ਬਹਿਸ ਹੋਈ ਤੇ ਜਾਂਚ ਲਈ ਐਸਆਈਟੀ ਬਣੀ। ਜਾਂਚ ਨੇੜੇ ਪੁੱਜੀ ਤਾਂ ਸਿੱਟ ’ਚ ਇਮਾਨਦਾਰ ਅਫ਼ਸਰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਬਦਲੀ ਕਰਵਾ ਦਿੱਤੀ ਗਈ। ਭਾਈ ਮੰਡ ਨੇ ਕਿਹਾ ਕਿ ਜੇਕਰ ਬੇਅਦਬੀ ਮਾਮਲੇ ’ਚ ਸਿੱਖ ਕੌਮ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਚੁੱਪ ਕਰਕੇ ਨਹੀਂ ਬੈਠਣਗੇ ਤੇ ਮੋਰਚੇ ਲਈ ਮੁੜ ਤਿਆਰ ਹਨ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget