ਪੜਚੋਲ ਕਰੋ

ਬੇਅਦਬੀ ਤੇ ਗੋਲੀਕਾਂਡ: ਸਿੱਟ ਦੇ ਕਲੇਸ਼ ਮਗਰੋਂ ਅਕਾਲੀ ਦਲ ਦਾ ਐਕਸ਼ਨ

ਚੰਡੀਗੜ੍ਹ: ਬੇਅਦਬੀ ਤੇ ਗੋਲੀਕਾਂਡ ਦੀ ਪੜਤਾਲ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਵਿਚਾਲੇ ਛਿੜੇ ਰੱਫੜ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਆਕਸੀਜ਼ਨ ਮਿਲੀ ਹੈ। ਸਿੱਟ ਦੇ ਅਫਸਰਾਂ ਦੇ ਆਪਸੀ ਕਲੇਸ਼ ਮਗਰੋਂ ਅਕਾਲੀ ਦਲ ਨੇ ਮੁੜ ਮੋਰਚੇ ਸੰਭਲ ਲਏ ਹਨ। ਅਕਾਲੀ ਦਲ ਦਾ ਵਫਦ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਦੇ ਮਾਮਲੇ ’ਤੇ ਅੱਜ ਚੋਣ ਕਮਿਸ਼ਨ ਨੂੰ ਮਿਲ ਰਿਹਾ ਹੈ।

ਚੰਡੀਗੜ੍ਹ: ਬੇਅਦਬੀ ਤੇ ਗੋਲੀਕਾਂਡ ਦੀ ਪੜਤਾਲ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਵਿਚਾਲੇ ਛਿੜੇ ਰੱਫੜ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਆਕਸੀਜ਼ਨ ਮਿਲੀ ਹੈ। ਸਿੱਟ ਦੇ ਅਫਸਰਾਂ ਦੇ ਆਪਸੀ ਕਲੇਸ਼ ਮਗਰੋਂ ਅਕਾਲੀ ਦਲ ਨੇ ਮੁੜ ਮੋਰਚੇ ਸੰਭਲ ਲਏ ਹਨ। ਅਕਾਲੀ ਦਲ ਦਾ ਵਫਦ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਦੇ ਮਾਮਲੇ ’ਤੇ ਅੱਜ ਚੋਣ ਕਮਿਸ਼ਨ ਨੂੰ ਮਿਲ ਰਿਹਾ ਹੈ। ਯਾਦ ਰਹੇ ਅਕਾਲੀ ਦਲ ਆਈਜੀ ਕੁੰਵਰ ਵਿਜੇ ਪ੍ਰਤਾਪ ’ਤੇ ਪੱਖਪਾਤ ਦੇ ਇਲਜ਼ਾਮ ਲਾਉਂਦਾ ਰਿਹਾ ਹੈ। ਇਸ ਲਈ ਹੀ ਚੋਣ ਜ਼ਾਬਤੇ ਦੌਰਾਨ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਵੀ ਕਰ ਦਿੱਤੀ ਗਈ ਸੀ। ਇਸ ਅਧਿਕਾਰੀ ਦੇ ਦਸਤਖ਼ਤਾਂ ਹੇਠ ਹੀ 23 ਮਈ ਨੂੰ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਦਾ ਸਿੱਟ ਦੇ ਹੀ ਮੁਖੀ ਪ੍ਰਬੋਧ ਕੁਮਾਰ ਨੇ ਵਿਰੋਧ ਕੀਤਾ ਹੈ। ਇਸ ਲਈ ਅਕਾਲੀ ਦਲ ਨੂੰ ਸਿੱਟ ਦਾ ਇਹ ਕਲੇਸ਼ ਰਾਸ ਆ ਰਿਹਾ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਜਦ ਇਸ ਅਧਿਕਾਰੀ ਦੀ ‘ਸਿੱਟ’ ਤੋਂ ਬਦਲੀ ਕਰ ਦਿੱਤੀ ਗਈ ਸੀ ਤਾਂ ਕਾਂਗਰਸ ਸਰਕਾਰ ਨੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ। ਅਕਾਲੀ ਦਲ ਸਿੱਟ ਦੇ ਕਲੇਸ਼ ਦਾ ਹਵਾਰਾ ਦੇ ਕੇ ਦਾਅਵਾ ਕਰ ਰਿਹਾ ਹੈ ਕਿ ਜੋ ਉਹ ਪਹਿਲਾਂ ਕਹਿ ਰਹੇ ਸੀ, ਉਸ 'ਤੇ ਸਿੱਟ ਦੇ ਮੈਂਬਰ ਖੁਦ ਹੀ ਮੋਹਰ ਲਾ ਰਹੇ ਹਨ। ਉਧਰ, ਸਿੱਟ ਦੇ ਕਲੇਸ਼ ਨਾਲ ਪੰਜਾਬ ਸਰਕਾਰ ਤੇ ਪੁਲਿਸ ਨੂੰ ਵੀ ਨਮੋਸ਼ੀ ਸਹਿਣੀ ਪੈ ਰਹੀ ਹੈ। ਇਸ ਲਈ ਸੋਮਵਾਰ ਨੂੰ ਪੰਜਾਬ ਪੁਲਿਸ ਦੇ ਕਾਰਜਕਾਰੀ ਮੁਖੀ ਵੀਕੇ ਭਾਵਰਾ ਨੇ ਸਿੱਟ ਦੇ ਮੈਂਬਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਡੀਜੀਪੀ ਨੇ ਪਹਿਲਾਂ ਆਈਜੀ ਕੁੰਵਰ ਵਿਜੈ ਪ੍ਰਤਾਪ ਨਾਲ ਮੀਟਿੰਗ ਕੀਤੀ ਜਿਸ ’ਚ ਉਨ੍ਹਾਂ ਕਿਹਾ ਕਿ ਜਾਂਚ ਟੀਮ ਦੇ ਸਾਰੇ ਮੈਂਬਰ ਚਾਰਜਸ਼ੀਟ ਵਿੱਚ ਪੇਸ਼ ਕੀਤੇ ਗਏ ਤੱਥਾਂ ਨਾਲ ਸਹਿਮਤ ਹਨ। ਚਾਰਜਸ਼ੀਟ ’ਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਦੇ ਹੀ ਦਸਤਖ਼ਤ ਕੀਤੇ ਹੋਣ ਬਾਰੇ ਆਈਜੀ ਨੇ ਕਿਹਾ ਕਿ ਉਨ੍ਹਾਂ ਦੇ ਦਸਤਖਤਾਂ ਹੇਠ ਸੰਮਨ ਤੇ ਹੋਰ ਦਸਤਾਵੇਜ਼ ਜਾਰੀ ਕੀਤੇ ਜਾਂਦੇ ਰਹੇ ਹਨ। ਉਹ ਮੀਡੀਆ ਨੂੰ ਵੀ ਜਾਣਕਾਰੀ ਦਿੰਦੇ ਰਹੇ ਹਨ। ਇਸ ਲਈ ਉਨ੍ਹਾਂ ਦੇ ਦਸਤਖ਼ਤਾਂ ਨਾਲ ਹੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਡੀਜੀਪੀ ਭਾਵਰਾ ਨੂੰ ਕਿਹਾ ਸੀ ਕਿ ਉਹ ਟੀਮ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਮਾਮਲੇ ਨੂੰ ਹੱਲ ਕਰਨ। ਉਨ੍ਹਾਂ ਦਾ ਕਹਿਣਾ ਸੀ ਕਿ ਪਹਿਲਾਂ ਸਿੱਟ ਦੇ ਕਿਸੇ ਮੈਂਬਰ ਨੇ ਕੁੰਵਰ ਵਿਜੈ ਪ੍ਰਤਾਪ ਦੇ ਕੰਮਕਾਜ ਬਾਰੇ ਇਤਰਾਜ਼ ਨਹੀਂ ਕੀਤਾ ਤਾਂ ਹੁਣ ਕਿਉਂ ਕਰ ਰਹੇ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਦੇ ਹੁਕਮਾਂ ਤੇ ਆਈਜੀ ਦੀ ਬਦਲੀ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਜਾਂਚ ਟੀਮ ਤੋਂ ਬਦਲਿਆ ਨਹੀਂ ਸੀ ਗਿਆ ਤੇ ਇਸ ਕਰਕੇ ਉਹ ਜਾਂਚ ਟੀਮ ਲਈ ਕੰਮ ਕਰਦੇ ਰਹੇ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget