ਪੜਚੋਲ ਕਰੋ

ਹਾਸ਼ੀਏ 'ਤੇ ਗਏ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ

ਬੇਅਦਬੀ ਮਾਮਲਿਆਂ ਨੂੰ ਲੈ ਕੇ ਪਹਿਲਾਂ ਹੀ ਹਾਸ਼ੀਏ 'ਤੇ ਗਏ ਸ਼੍ਰੋਮਣੀ ਅਕਾਲੀ ਦਲ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹੁਣ ਪਾਰਟੀ ਨਕੋਦਰ ਕਾਂਡ ਵਿੱਚ ਘਿਰਦੀ ਜਾ ਰਹੀ ਹੈ। 1986 ਵਿੱਚ ਵਾਪਰੇ ਨਕੋਦਰ ਬੇਅਦਬੀ ਕਾਂਡ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਤਾਜ਼ਾ ਫੈਸਲੇ ਮਗਰੋਂ ਅਕਾਲੀ ਦਲ ਅੰਦਰ ਹਲਚਲ ਸ਼ੁਰੂ ਹੋ ਗਈ ਹੈ। ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਹਾਈਕੋਰਟ ਦੇ ਹੁਕਮਾਂ ਮਗਰੋਂ ਵਿਰੋਧੀ ਧਿਰਾਂ ਨੂੰ ਇੱਕ ਹੋਰ ਮੁੱਦਾ ਮਿਲ ਗਿਆ ਹੈ।

ਚੰਡੀਗੜ੍ਹ: ਬੇਅਦਬੀ ਮਾਮਲਿਆਂ ਨੂੰ ਲੈ ਕੇ ਪਹਿਲਾਂ ਹੀ ਹਾਸ਼ੀਏ 'ਤੇ ਗਏ ਸ਼੍ਰੋਮਣੀ ਅਕਾਲੀ ਦਲ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਹੁਣ ਪਾਰਟੀ ਨਕੋਦਰ ਕਾਂਡ ਵਿੱਚ ਘਿਰਦੀ ਜਾ ਰਹੀ ਹੈ। 1986 ਵਿੱਚ ਵਾਪਰੇ ਨਕੋਦਰ ਬੇਅਦਬੀ ਕਾਂਡ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਤਾਜ਼ਾ ਫੈਸਲੇ ਮਗਰੋਂ ਅਕਾਲੀ ਦਲ ਅੰਦਰ ਹਲਚਲ ਸ਼ੁਰੂ ਹੋ ਗਈ ਹੈ। ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਹਾਈਕੋਰਟ ਦੇ ਹੁਕਮਾਂ ਮਗਰੋਂ ਵਿਰੋਧੀ ਧਿਰਾਂ ਨੂੰ ਇੱਕ ਹੋਰ ਮੁੱਦਾ ਮਿਲ ਗਿਆ ਹੈ।

ਹਾਸ਼ੀਏ 'ਤੇ ਗਏ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ

ਦਰਅਸਲ ਸੋਮਵਾਰ ਨੂੰ ਹਾਈਕੋਰਟ ਨੇ ਤਿੰਨ ਦਹਾਕੇ ਪਹਿਲਾਂ ਨਕੋਦਰ ਵਿੱਚ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ, ਸਾਬਕਾ ਪੁਲਿਸ ਮੁਖੀ ਮੁਹੰਮਦ ਇਜ਼ਹਾਰ ਆਲਮ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। 1986 ਵਿੱਚ ਵਾਪਰੇ ਇਸ ਕਾਂਡ ਵੇਲੇ ਦਰਬਾਰਾ ਸਿੰਘ ਗੁਰੂ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਸਨ, ਜਿਨ੍ਹਾਂ ਕੋਲ ਡੀਸੀ ਦੀਆਂ ਤਾਕਤਾਂ ਵਰਤਣ ਦੇ ਵੀ ਅਧਿਕਾਰ ਸਨ। ਇਜ਼ਹਾਰ ਆਲਮ ਉਦੋਂ ਜ਼ਿਲ੍ਹੇ ਦੇ ਐਸਐਸਪੀ ਸਨ। ਗੁਰੂ ਤੇ ਆਲਮ ਇਸ ਵੇਲੇ ਸੀਨੀਅਰ ਅਕਾਲੀ ਲੀਡਰ ਹਨ। ਇਨ੍ਹਾਂ ਨੂੰ 14 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਗੋਲੀ ਕਾਂਡ ਵਿੱਚ ਮਾਰੇ ਗਏ ਚਾਰ ਵਿਅਕਤੀਆਂ ’ਚੋਂ ਇੱਕ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਮੰਗ ਕੀਤੀ ਸੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਤੇ ਦੋਸ਼ੀਆਂ ਵਿਰੁੱਧ ਆਈਪੀਸੀ ਦੀ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾਵੇ। ਪਟੀਸ਼ਨਰ ਬਲਦੇਵ ਸਿੰਘ ਵੱਲੋਂ ਹਾਈਕੋਰਟ ਵਿੱਚ ਇਹ ਕੇਸ ਵਕੀਲ ਐਚਸੀ ਅਰੋੜਾ ਵੱਲੋਂ ਲੜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 2 ਫਰਵਰੀ, 1986 ਨੂੰ ਨਕੋਦਰ ਦੇ ਗੁਰੂ ਨਾਨਕਪੁਰਾ ਵਿਚਲੇ ਗੁਰਦੁਆਰਾ ਗੁਰੂ ਅਰਜਨ ਦੇਵ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਵਿੱਤਰ ਬੀੜਾਂ ਅਗਨ ਭੇਟ ਹੋ ਗਈਆਂ ਸਨ। ਦੋ ਦਿਨਾਂ ਬਾਅਦ 4 ਫਰਵਰੀ, 1986 ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਸਿੱਖਾਂ ’ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਗੋਲੀਆਂ ਲੱਗਣ ਨਾਲ ਚਾਰ ਸਿੱਖ ਨੌਜਵਾਨਾਂ ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਲਮਣ ਸਿੰਘ ਗੌਰਸੀਆਂ ਤੇ ਹਰਮਿੰਦਰ ਸਿੰਘ ਰਾਏਪੁਰ ਚਲੂਪਰ ਦੀ ਮੌਤ ਹੋ ਗਈ ਸੀ ਤੇ ਕਈ ਜਣੇ ਫੱਟੜ ਵੀ ਹੋ ਗਏ ਸਨ। ਪੰਜਾਬ ਵਿਧਾਨ ਸਭਾ ’ਚ ਇਸ ਮਾਮਲੇ ਨੂੰ ਵਿਧਾਇਕ ਐਚਐਸ ਫੂਲਕਾ ਨੇ ਉਠਾਇਆ ਸੀ ਤੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਭੇਜ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਸੀ। ਲੋਕ ਸਭਾ ਦੇ ਸਾਬਕਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵੀ ਆਪਣੇ ਕਾਰਜਕਾਲ ਦੌਰਾਨ ਉਸ ਵੇਲੇ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਨਕੋਦਰ ਬੇਅਦਬੀ ਕਾਂਡ ਬਾਰੇ ਪੱਤਰ ਦੇ ਕੇ ਘਟਨਾ ਦੀ ਜਾਂਚ ਨਵੇਂ ਸਿਰੇ ਤੋਂ ਕਰਾਉਣ ਦੀ ਮੰਗ ਕੀਤੀ ਸੀ ਤੇ ਡਾ. ਗਾਂਧੀ ਨੇ ਨਕੋਦਰ ਬੇਅਦਬੀ ਕਾਂਡ ਨੂੰ ਬਰਗਾੜੀ ਕਾਂਡ ਤੋਂ ਵੀ ਵੱਡਾ ਕਾਂਡ ਦੱਸਿਆ ਸੀ। ਨਕੋਦਰ ਬੇਅਦਬੀ ਕਾਂਡ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ। ਇਸ ਗੋਲੀ ਕਾਂਡ ਬਾਰੇ ਉਸ ਵੇਲੇ ਦੇ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਸੀ। ਉਨ੍ਹਾਂ ਨੇ ਆਪਣੀ ਰਿਪੋਰਟ ਅਕਤੂਬਰ 1986 ਵਿਚ ਸੌਂਪ ਦਿੱਤੀ ਸੀ। ਉਨ੍ਹਾਂ ਆਪਣੇ ਪੱਤਰ ’ਚ ਇਹ ਵੀ ਲਿਖਿਆ ਕਿ ਪੁਲਿਸ ਨੇ ਮਾਰੇ ਗਏ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਦਾ ਉਨ੍ਹਾਂ ਦੇ ਮਾਪਿਆਂ ਤੋਂ ਬਿਨਾਂ ਹੀ ਸਸਕਾਰ ਕਰ ਦਿੱਤਾ ਸੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget