ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ: ਸੁਖਬੀਰ ਬਾਦਲ ਦੀ ਮੁੜ ਵਧੀ ਮੁਸ਼ਕਲ

ਬੇਅਦਬੀ ਤੇ ਗੋਲੀ ਕਾਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਬਹਿਬਲ ਤੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਪੰਜਾਬ ਦੇ ਪ੍ਰਮੱਖ ਸਕੱਤਰ ਤੋਂ ਸੁਖਬੀਰ ਬਾਦਲ ਦੇ ਬੇਅਦਬੀ ਕਾਂਡ ਸਮੇਂ ਸਮੁੱਚੇ ਦੌਰਿਆਂ ਤੇ ਸਮਾਗਮਾਂ ਦਾ ਵੇਰਵਾ ਮੰਗਿਆ ਹੈ। ਸੁਖਬੀਰ ਬਾਦਲ ਬੇਸ਼ੱਕ ਸਿੱਟ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਪਰ ਨਵੇਂ ਐਂਗਲ ਤੋਂ ਸ਼ੁਰੂ ਕੀਤੀ ਪੜਤਾਲ ਉਨ੍ਹਾਂ ਲਈ ਮੁਸੀਬਤ ਬਣ ਸਕਦੀ ਹੈ।

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਬਹਿਬਲ ਤੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਪੰਜਾਬ ਦੇ ਪ੍ਰਮੱਖ ਸਕੱਤਰ ਤੋਂ ਸੁਖਬੀਰ ਬਾਦਲ ਦੇ ਬੇਅਦਬੀ ਕਾਂਡ ਸਮੇਂ ਸਮੁੱਚੇ ਦੌਰਿਆਂ ਤੇ ਸਮਾਗਮਾਂ ਦਾ ਵੇਰਵਾ ਮੰਗਿਆ ਹੈ। ਸੁਖਬੀਰ ਬਾਦਲ ਬੇਸ਼ੱਕ ਸਿੱਟ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ ਪਰ ਨਵੇਂ ਐਂਗਲ ਤੋਂ ਸ਼ੁਰੂ ਕੀਤੀ ਪੜਤਾਲ ਉਨ੍ਹਾਂ ਲਈ ਮੁਸੀਬਤ ਬਣ ਸਕਦੀ ਹੈ। ਸੂਤਰਾਂ ਮੁਤਾਬਕ ਸਿੱਟ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਸੁਖਬੀਰ ਬਾਦਲ ਦੀਆਂ ਬਹਿਬਲ ਕਾਂਡ ਤੋਂ 10 ਦਿਨ ਪਹਿਲਾਂ ਤੇ 10 ਦਿਨ ਬਾਅਦ ਦੀਆਂ ਸਮੁੱਚੀਆਂ ਫੇਰੀਆਂ ਦਾ ਰਿਕਾਰਡ ਮੰਗਿਆ ਹੈ। ਇਸ ਤੋਂ ਇਲਾਵਾ ਜਾਂਚ ਟੀਮ ਨੇ ਸੁਖਬੀਰ ਨੂੰ ਜਾਰੀ ਕੀਤੇ ਸਰਕਾਰੀ ਵਾਹਨਾਂ ਦੀ ਲਿਸਟ ਤੇ ਖੁਫ਼ੀਆ ਤੰਤਰ ਤੋਂ ਉਨ੍ਹਾਂ ਦੇ ਅਕਤੂਬਰ 2015 ਦੌਰਾਨ ਦੌਰਿਆਂ ਦੇ ਵੇਰਵਿਆਂ ਦੀ ਰਿਪੋਰਟ ਮੰਗੀ ਹੈ। ਦਰਅਸਲ ਸਿੱਟ ਨੂੰ ਸਬੂਤ ਮਿਲੇ ਹਨ ਕਿ ਇਸ ਸਾਰੇ ਘਟਨਾਕ੍ਰਮ ਦਾ ਸਬੰਧ ਡੇਰਾ ਸਿਰਸਾ ਮੁਖੀ ਦੀ ਫਿਲਮ ਰਿਲੀਜ਼ ਕਰਵਾਉਣ ਤੇ ਉਸ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫੀ ਦਵਾਉਣ ਦੇ ਮਾਮਲੇ ਨਾਲ ਜੁੜਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਾਰੇ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਕੁਝ ਹੋਰ ਅਕਾਲੀ ਲੀਡਰਾਂ ਦੀ ਭੂਮਿਕਾ ਰਹੀ ਹੈ। ਸਿੱਟ ਹੁਣ ਇਸ ਕੜੀ ਨੂੰ ਹੀ ਜੋੜਨ ਦੀ ਵਾਹ ਲਾ ਰਹੀ ਹੈ। ਉਂਝ ਸੁਖਬੀਰ ਬਾਦਲ ਨਿੱਜੀ ਤੌਰ ‘ਤੇ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨਅਤੇ ਪੜਤਾਲ ਦੌਰਾਨ ਉਨ੍ਹਾਂ ਨੇ ਇਹ ਮੰਨਿਆ ਸੀ ਕਿ ਜਦੋਂ ਬਹਿਬਲ ਕਾਂਡ ਵਾਪਰਿਆ ਉਸ ਸਮੇਂ ਉਹ ਪੰਜਾਬ ਵਿੱਚ ਨਹੀਂ ਸੀ। ਸੂਤਰਾਂ ਮੁਤਾਬਕ ਸੁਖਬੀਰ ਬਾਦਲ ਅੱਠ ਲੈ ਕੇ 14 ਅਕਤੂਬਰ, 2015 ਤੱਕ ਪੰਜਾਬ ਵਿੱਚ ਨਹੀਂ ਸਨ। ਇਹ ਗੱਲ ਸੁਖਬੀਰ ਬਾਦਲ ਨੇ ਮੰਨੀ ਸੀ ਪਰ ਜਾਂਚ ਟੀਮ ਨੂੰ ਅਜੇ ਤੱਕ ਇਸ ਗੱਲ ਬਾਰੇ ਪੂਰੀ ਸੂਚਨਾ ਨਹੀਂ ਕਿ ਸੁਖਬੀਰ ਦੇ ਅਕਤੂਬਰ 2015 ਦੇ ਪੂਰੇ ਰੁਝੇਵੇਂ ਕੀ ਸਨ ਤੇ ਉਹ ਪੰਜਾਬ ਤੋਂ ਬਾਹਰ ਕਿੱਥੇ-ਕਿੱਥੇ ਤੇ ਕਿਸ ਮਕਸਦ ਲਈ ਗਏ ਤੇ ਇਸ ਸਮੇਂ ਦੌਰਾਨ ਸੁਖਬੀਰ ਬਾਦਲ ਦੀਆਂ ਮੁਲਾਕਾਤਾਂ ਕਿਸ-ਕਿਸ ਨਾਲ ਹੋਈਆਂ। ਜਾਂਚ ਟੀਮ ਵੱਲੋਂ ਤਲਬ ਕੀਤੇ ਗਏ ਹੁਣ ਤੱਕ 200 ਤੋਂ ਵੱਧ ਗਵਾਹਾਂ ਦੇ ਬਿਆਨ ਲਿਖਣ ਤੋਂ ਬਾਅਦ ਇੱਕ ਇਹ ਤੱਥ ਸਾਹਮਣੇ ਆਇਆ ਹੈ ਕਿ ਡੇਰਾ ਮੁਖੀ ਦੀ ਫਿਲਮ ਰਿਲੀਜ਼ ਕਰਵਾਉਣ ਤੇ ਉਸ ਨੂੰ ਮੁਆਫ਼ੀ ਦੇਣ ਵਿੱਚ ਸੁਖਬੀਰ ਸਿੰਘ ਬਾਦਲ ਤੇ ਅਦਾਕਾਰ ਅਕਸ਼ੈ ਕੁਮਾਰ ਦਰਮਿਆਨ ਮੀਟਿੰਗਾਂ ਹੋਈਆਂ ਸਨ ਤੇ ਅਕਸ਼ੈ ਕੁਮਾਰ ਨੇ ਇਸ ਵਿੱਚ ਵਿਚੋਲਗੀ ਕੀਤੀ ਸੀ। ਜਾਂਚ ਟੀਮ ਬਹਿਬਲ ਕਾਂਡ ਤੇ ਬੇਅਦਬੀ ਕਾਂਡ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਤੇ ਉਸ ਦੀ ਫਿਲਮ ਰਿਲੀਜ਼ ਕਰਵਾਉਣ ਦੇ ਮਾਮਲੇ ਨਾਲ ਜੋੜ ਕੇ ਦੇਖ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget