ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ’ਚ ਨਾਮਜ਼ਦ ਪੁਲਿਸ ਅਫ਼ਸਰਾਂ ਦੇ ਸੰਮਨ ਜਾਰੀ
ਏਬੀਪੀ ਸਾਂਝਾ | 25 Jan 2019 09:05 PM (IST)
ਚੰਡੀਗੜ੍ਹ: ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੇਸਟੀਗੇਸ਼ਨ ਟੀਮ (ਸਿਟ) ਨੇ ਮਾਮਲੇ ’ਚ ਨਾਮਜ਼ਦ ਪੁਲਿਸ ਅਫਸਰਾਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸਬੰਧਤ ਪੁਲਿਸ ਅਫ਼ਸਰਾਂ ਨੂੰ 29 ਜਨਵਰੀ ਨੂੰ ਚੰਡੀਗੜ੍ਹ ਦੇ ਪੁਲਿਸ ਕੰਪਲੈਕਸ 82ਵੀਂ ਬਟਾਲੀਅਨ ਪੀਏਪੀ ਵਿਖੇ ਦਫਤਰ ਵਿੱਚ ਸਵੇਰੇ 11:30 ਵਜੇ ਹਾਜ਼ਰ ਹੋਣ ਲਈ ਕਿਹਾ ਹੈ। ਪੁਲਿਸ ਅਫ਼ਸਰਾਂ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਚਰਨਜੀਤ ਸਿੰਘ, ਫਾਜ਼ਿਲਕਾ ਦੇ ਤਤਕਾਲੀ ਐੱਸਪੀ ਇਨਵੇਸਟੀਗੇਸ਼ਨ ਬਿਕਰਮਜੀਤ ਸਿੰਘ ਅਤੇ ਥਾਣਾ ਬਾਜਾਖਾਨਾ ਦੇ ਤਤਕਾਲੀ ਐੱਸਐੱਚਓ ਅਮਰਜੀਤ ਸਿੰਘ ਦੇ ਨਾਂ ਸ਼ਾਮਲ ਹਨ।