ਪੜਚੋਲ ਕਰੋ

ਗੁਰੂ ਨਾਨਕ ਦੇਵ ਯੂਨੀਵਰਸਿਟੀ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅੱਜ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦੇ ਸ਼ੁਰੂ ਹੋਏ `ਬੀ` ਜ਼ੋਨ ਜ਼ੋਨਲ ਯੁਵਕ ਮੇਲੇ ਦੌਰਾਨ ਵਿਦਿਆਰਥੀ-ਕਲਾਕਾਰਾਂ ਦੇ ਕਲਾਤਮਕ ਪ੍ਰਗਟਾਵਿਆਂ ਰਾਹੀਂ ਕਲਾਸੀਕਲ, ਲੋਕ ਅਤੇ ਕੋਮਲ ਕਲਾਵਾਂ ਦੇ ਵੱਖ ਵੱਖ ਰੰਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਪੇਸ਼ ਹੋਏ।

ਅੰਮ੍ਰਿਤਸਰ: ਅੱਜ ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦੇ ਸ਼ੁਰੂ ਹੋਏ `ਬੀ` ਜ਼ੋਨ ਜ਼ੋਨਲ ਯੁਵਕ ਮੇਲੇ ਦੌਰਾਨ ਵਿਦਿਆਰਥੀ-ਕਲਾਕਾਰਾਂ ਦੇ ਕਲਾਤਮਕ ਪ੍ਰਗਟਾਵਿਆਂ ਰਾਹੀਂ ਕਲਾਸੀਕਲ, ਲੋਕ ਅਤੇ ਕੋਮਲ ਕਲਾਵਾਂ ਦੇ ਵੱਖ ਵੱਖ ਰੰਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਪੇਸ਼ ਹੋਏ।

ਵਿਦਿਆਰਥੀ ਜੀਵਨ ਵਿਚ ਕਲਾ ਦਾ ਰੰਗ ਭਰਨ ਵਾਲੇ ਯੁਵਕ ਮੇਲਿਆਂ ਬਾਰੇ ਗੱਲ ਕਰਦਿਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਡੀਨ ਅਕਾਦਮਿਕ ਮਾਮਲੇ, ਸਰਬਜੋਤ ਸਿੰਘ ਬਹਿਲ ਨੇ ਯੁਵਕ ਮੇਲੇ ਅਤੇ ਵਿਦਿਆਰਥੀ ਜੀਵਨ ਦੀ ਅੰਤਰ-ਸਬੰਧਤਾ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਅਤੇ ਕਲਾਤਮਕ ਪ੍ਰਗਟਾਵੇ ਦਾ ਆਪਸ ਦਾ ਗੂੜ੍ਹਾ ਸਬੰਧ ਅਤੇ ਵਿਦਿਅਕ ਅਦਾਰਿਆਂ ਵਿਚ ਹੋਣ ਵਾਲੇ ਯੁਵਕ ਮੇਲਿਆਂ ਦੀਆਂ ਸਟੇਜਾਂ ਪ੍ਰਤਿਭਾ ਨਿਖਾਰਨ ਅਤੇ ਪ੍ਰਗਟਾਉਣ ਦੇ ਨੁਕਤੇ ਤੋਂ ਵਿਦਿਆਰਥੀਆਂ ਲਈ ਬਹੁਤ ਹੀ ਲਾਭਕਾਰੀ ਸਿੱਧ ਹੁੰਦੀਆਂ ਹਨ। 

ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇ ਬਹੁਪੱਖੀ ਸਖਸ਼ੀਅਤ ਉਸਾਰੀ ਲਈ ਅਕਾਦਮਿਕਤਾ ਅਤੇ ਉਸਾਰੂ ਗਤੀਵਿਧੀਆਂ ਦੀ ਨੇੜਤਾ `ਚ ਹੋਣਾ ਬਹੁਤ ਜ਼ਰੂਰੀ ਹੈ।ਇਸ ਯੁਵਕ ਮੇਲੇ ਦੀ ਸ਼ੁਰੂਆਤ ਸਰਬਜੋਤ ਸਿੰਘ ਬਹਿਤਲ ਅਤੇ ਵਿਦਿਆਰਥੀ ਭਲਾਈ ਦੇ ਡੀਨ ਅਤੇ ਯੁਵਕ ਮਾਮਲਿਆਂ ਦੇ ਇੰਚਾਰਜ ਅਨੀਸ਼ ਦੂਆ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ।

ਇਸ ਤੋਂ ਪਹਿਲਾਂ ਇਥੇ ਪੁੱਜਣ `ਤੇ ਪ੍ਰੋ. ਦੂਆ ਨੇ ਪ੍ਰੋ. ਬਹਿਲ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ। ਪ੍ਰੋ. ਦੂਆ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਖ ਵੱਖ ਖੇਤਰਾਂ ਵਿਚ ਪ੍ਰਾਪਤ ਕੀਤੀਆਂ ਗਈਆਂ ਉਪਲਬਧੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਤੋਂ ਇਲਾਵਾ ਪੜ੍ਹਾਈ ਦੇ ਲਈ ਕੈਂਪਸ ਵਿਚ ਇਕ ਚੰਗਾ ਮਾਹੌਲ ਬਣਾ ਕੇ ਦਿੱਤਾ ਹੈ।

ਯੁਵਕ ਮੇਲੇ ਦੇ ਕਨਵੀਨਰ, ਡਾ. ਤੇਜਵੰਤ ਸਿੰਘ ਕੰਗ ਨੇ ਦੱਸਿਆ ਕਿ  ਇਸ 3-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ ਕਲਾ/ਸਭਿਆਚਾਰਕ ਆਈਟਮਾਂ ਵਿਚ ਭਾਗ ਲੈ ਰਹੇ ਹਨ। ਇਹ ਮੇਲਾ 28 ਅਕਤੂਬਰ ਤਕ ਚੱਲੇਗਾ। ਇਸ ਯੁਵਕ ਮੇਲੇ ਦੇ ਵੱਖ-ਵੱਖ ਮੁਕਾਬਲੇ ਦਸਮੇਸ਼ ਆਡੀਟੋਰੀਅਮ ਤੋਂ ਇਲਾਵਾ ਯੂਨੀਵਰਸਿਟੀ ਵਿਖੇ ਵੱਖ-ਵੱਖ ਸਟੇਜਾਂ ਜਿਵੇਂ ਗੁਰੂ ਨਾਨਕ ਭਵਨ, ਕਾਨਫਰੰਸ ਹਾਲ ਅਤੇ ਆਰਕੀਟੈਕਚਰ ਵਿਭਾਗ ਵਿਖੇ ਆਯੋਜਤ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਦਸਮੇਸ਼ ਆਡੀਟੋਰੀਅਮ ਵਿਚ ਭੰਗੜੇ ਤੋਂ ਇਲਾਵਾ ਅੱਜ ਹੋਏ ਮੁਕਾਬਲਿਆਂ ਵਿਚ ਸਮੂਹ ਸ਼ਬਦ/ਭਜਨ, ਸਮੂਹ ਗਾਇਨ (ਭਾਰਤੀ), ਲੋਕ ਸਾਜ਼ ਦੇ ਮੁਕਾਬਲੇ ਹੋਏ। ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਸੰਗੀਤ ਵੋਕਲ ਸੋਲੋ ਦੇ ਮੁਕਾਬਲੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਹੋਏ। ਆਰਕੀਟੈਕਚਰ ਸਟੇਜ `ਤੇ ਪੇਂਟਿੰਗ ਆਨ ਦ ਸਪਾਟ, ਕਾਰਟੂਨਿੰਗ, ਕੋਲਾਜ਼, ਪੋਸਟਰ ਮੇਕਿੰਗ, ਕਲੇਅ ਮਾਡਲਿੰਗ, ਆਨ ਦ ਸਪਾਟ ਫੋਟੋਗਰਾਫੀ, ਇੰਸਟਾਲੇਸ਼ਨ ਦੇ ਮੁਕਾਬਲੇ ਹੋਏ। ਕੁਇਜ਼ ਮੁਕਾਬਲੇ ਡੀਨ ਵਿਦਿਆਰਥੀ ਭਲਾਏ ਵਿਭਾਗ ਵਿਚ ਆਯੋਜਤ ਕੀਤੇ ਗਏ।

ਉਨ੍ਹਾਂ ਦੱਸਿਆ ਕਿ 27 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿਚ ਕਾਸਟਿਊਮ ਪਰੇਡ, ਮਾਈਮ, ਮਿਮਕਰੀ, ਸਕਿਟ, ਵਨ ਐਕਟ ਪਲੇਅ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਵਾਰ ਗਾਇਨ, ਕਵਿਸ਼ਰੀ, ਗੀਤ/ਗਜ਼ਲ, ਲੋਕ ਗੀਤ, ਲੋਕ ਸਾਜ਼ ਦੇ ਮੁਕਾਬਲੇ ਹੋਣਗੇ। ਆਰਕੀਟੈਕਚਰ ਵਿਭਾਗ ਦੀ ਸਟੇਜ `ਤੇ ਰੰਗੋਲੀ, ਫੁਲਕਾਰੀ, ਮਹਿੰਦੀ ਅਤੇ ਕਾਨਫਰੰਸ ਹਾਲ ਵਿਚ ਪੋਇਟੀਕਲ ਸਿੰਪੋਜ਼ੀਅਮ, ਇਲੋਕਿਊਸ਼ਨ, ਡੀਬੇਟ ਦੇ ਮੁਕਾਬਲੇ ਹੋਣਗੇ। 28 ਅਕਤੂਬਰ ਨੂੰ ਦਸਮੇਸ਼ ਆਡੀਟੋਰੀਅਮ ਵਿਚ ਜਨਰਲ ਗਰੁੱਪ ਡਾਂਸ,  ਗਿੱਧਾ ਅਤੇ ਗੁਰੂ ਨਾਨਕ ਭਵਨ ਵਿਚ ਵੈਸਟਰਨ ਵੋਕਲ (ਸੋਲੋ), ਵੈਸਟਰਨ ਗਰੁੱਪ ਸਾਂਗ, ਵੈਸਟਰਨ ਇੰਸਟਰੂਮੈਂਟਲ ਸੋਲੋ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਤੋਂ ਬਾਅਦ ਦਸਮੇਸ਼ ਆਡੀਟੋਰੀਅਮ ਵਿਚ ਇਨਾਮ ਵੰਡ ਸਮਾਗਮ ਹੋਵੇਗਾ। ਫੈਸਟੀਵਲ ਦੇ ਆਯੋਜਨ ਵਿਚ ਵਿਦਿਆਰਥੀ ਦੀ ਟੀਮ ਤੋਂ ਇਲਾਵਾ ਅਧਿਆਪਕ ਪ੍ਰੋ. ਸ਼ਾਲਿਨੀ ਬਹਿਲ, ਡਾ. ਅਮਨਦੀਪ ਸਿੰਘ, ਡਾ. ਸਤਨਾਮ ਸਿੰਘ ਦਿਓਲ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਮੁਨੀਸ਼ ਸੈਣੀ ਤੋਂ ਇਲਾਵਾ ਹੋਰ ਵੀ ਸਟਾਫ ਦੇ ਮੈਂਬਰ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget