Guru Nanak Jayanti 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ 8 ਨਵੰਬਰ ਨੂੰ ਮਨਾਏ ਜਾ ਰਹੇ ਸਮਾਗਮ ਦੇ ਸਬੰਧ ਵਿਚ ਅੱਜ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਚਰਨ ਕੰਵਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਸਜਾਇਆ ਗਿਆ। ਜਿਸ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ। 

 

ਜਿਸ ਤੋਂ ਬਾਅਦ ਨਗਰ ਕੀਰਤਨ ਆਪਣੇ ਪਹਿਲੇ ਪੜਾਅ 'ਚ ਰਾਮ ਮੰਦਰ ਚੌਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਰੁਕਿਆ, ਜਿੱਥੇ ਢਾਡੀ ਜਥੇ ਵੱਲੋਂ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉੱਥੇ ਹੀ ਮੰਦਰ ਦੇ ਪ੍ਰਬੰਧਕਾਂ ਵੱਲੋਂ ਹੋਈ ਸੰਗਤ ਲਈ ਵੇਸਣ ਅਤੇ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਮੰਦਰ ਦੇ ਪ੍ਰਬੰਧਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਉਪਰੰਤ ਨਗਰ ਕੀਰਤਨ ਮੇਨ ਬਾਜ਼ਾਰ ਸ੍ਰੀ ਕੀਰਤਪੁਰ ਸਾਹਿਬ ਤੋਂ ਹੁੰਦਾ ਹੋਇਆ ਅੰਬ ਵਾਲੇ ਚੌਕ, ਨਵਾਂ ਬੱਸ ਅੱਡਾ ,ਪੁਰਾਣਾ ਬੱਸ ਅੱਡਾ ਤੋਂ ਵਾਪਸ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਮਾਪਤ ਹੋਇਆ।

 


 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ 8 ਨਵੰਬਰ ਨੂੰ ਸਵੇਰੇ ਦੱਸ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜੂਰੀ ਰਾਗੀ ਜਥੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜੂਰੀ ਰਾਗੀ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ।  

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।