ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਦੇ ਮੌਕੇ ਸ਼ਰਧਾਲੂਆਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਾਜ਼ਰੀ ਲੱਗਵਾਈ। ਇਸ ਮੌਕੇ ਸ਼ਰਧਾਲੂ ਸਵੇਰ ਤੋਂ ਹੀ ਹਰਿਮੰਦਰ ਸਾਹਿਬ ਪਹੁੰਚਣੇ ਸ਼ੁਰੂ ਹੋਏ ਅਤੇ ਉਨ੍ਹਾਂ ਨੇ ਇਸ਼ਨਾਨ ਕਰਨ ਤੋਂ ਬਾਅਦ ਅਰਦਾਸ ਕੀਤੀ।
ਇੱਥੇ ਪਹੁੰਤੇ ਸ਼ਰਧਾਲੂਆਂ ਮੁਤਾਬਕ, ਸੰਨ 1539 ਵਿਚ ਗੁਰੂ ਨਾਨਕ ਦੇਵ ਜੀ ਕਰਤਾਰਪੁਰ ਸਾਹਿਬ ਵਿਚ ਜੋਤੀ ਜੋਤ ਸਮਾਏ। ਉਨ੍ਹਾਂ ਦੀ ਯਾਦ ਵਿਚ ਕਰਤਾਰਪੁਰ ਸਾਹਿਬ ਬਣਿਆ। ਸ਼ਰਧਾਲੂਆਂ ਨੇ ਕਿਹਾ ਕਿ ਇਸ ਦਿਨ ਕਰਕੇ ਉਹ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ਅਤੇ ਉਨ੍ਹਾਂ ਨੇ ਅਰਦਾਸ ਕਰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਕਾਮਨਾ ਕੀਤੀ।
ਇਸ ਦੇ ਨਾਲ ਹੀ ਸ਼ਰਧਾਲੂਆਂ ਨੇ ਕਿਹਾ ਕਿ ਜੇ ਕਰਤਾਰਪੁਰ ਲਾਂਘਾ ਅੱਜ ਖੁੱਲ੍ਹਾ ਹੁੰਦਾ ਤਾਂ ਉਹ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵੀ ਜ਼ਰੂਰ ਜਾਂਦੇ। ਇਸ਼ ਦੇ ਨਾਲ ਉਨ੍ਹਾਂ ਅਪੀਲ ਕੀਤੀ ਕਿ ਜਦੋਂ ਅਨਲੌਕ ਦੌਰਾਨ ਸਰਕਾਰ ਨੇ ਹੌਲੀ-ਹੌਲੀ ਸਭ ਖੋਲ੍ਹ ਦਿੱਤਾ ਹੈ ਤਾਂ ਹੁਣ ਕਰਤਾਰਪੁਰ ਲਾਂਘਾ ਸੁਰੱਖਿਆ ਸੇਵਾਵਾਂ ਦੇ ਨਾਲ ਖੋਲ੍ਹਿਆ ਜਾਣਾ ਚਾਹੀਦਾ ਹੈ।
Smart Ration Card: ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ, ਵੇਖੋ ਤਸਵੀਰਾਂAditya Paudwal, Anuradha Paudwal
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਸ਼ਰਧਾਲੂ ਪਹੁੰਤੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ
ਏਬੀਪੀ ਸਾਂਝਾ
Updated at:
12 Sep 2020 01:05 PM (IST)
ਸਿੱਖ ਕੌਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਦੇ ਮੌਕੇ ਸ਼ਰਧਾਲੂ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਜਿੱਥੇ ਸ਼ਰਧਾਲੂਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਰਸਤੇ ‘ਤੇ ਚੱਲਣ ਦੀ ਅਰਦਾਸ ਕੀਤੀ।
- - - - - - - - - Advertisement - - - - - - - - -