ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪਟਿਆਲਾ ਵਿੱਚ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਰਕਨ ਦਾ ਫੈਸਲਾ ਲਿਆ ਹੈ। ਇਸ ਨੂੰ ਵੀਰਵਾਰ ਡੇਰਾ ਬਾਬਾ ਨਾਨਕ ਵਿਖੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ।
ਸਰਕਾਰੀ ਸੂਤਰਾਂ ਮੁਤਾਬਕ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਐਕਟ, 2019 ਨੂੰ ਪਾਸ ਕਰਨ ਲਈ ਬਿੱਲ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੂੰ ਡਿਗਰੀ, ਡਿਪਲੋਮਾ ਤੇ ਸਰਟੀਫਿਕੇਟ ਕੋਰਸ ਕਰਵਾਏ ਜਾਣਗੇ।
ਯਾਦ ਰਹੇ ਪੰਜਾਬ ਮੰਤਰੀ ਮੰਡਲ ਨੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 6 ਨਵੰਬਰ ਨੂੰ 15ਵੀਂ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਵੀ ਫੈਸਲਾ ਕੀਤਾ ਹੈ। ਕੈਬਨਿਟ ਨੇ ਵਿਸ਼ੇਸ਼ ਇਜਲਾਸ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪਟਿਆਲਾ 'ਚ ਬਣੇਗੀ ਓਪਨ ਯੂਨੀਵਰਸਿਟੀ, ਕੈਬਨਿਟ ਨੇ ਲਾਈ ਮੋਹਰ
ਏਬੀਪੀ ਸਾਂਝਾ
Updated at:
25 Oct 2019 12:50 PM (IST)
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਪਟਿਆਲਾ ਵਿੱਚ ‘ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ’ ਦੀ ਸਥਾਪਨਾ ਰਕਨ ਦਾ ਫੈਸਲਾ ਲਿਆ ਹੈ। ਇਸ ਨੂੰ ਵੀਰਵਾਰ ਡੇਰਾ ਬਾਬਾ ਨਾਨਕ ਵਿਖੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਪ੍ਰਵਾਨਗੀ ਦਿੱਤੀ ਗਈ।
- - - - - - - - - Advertisement - - - - - - - - -