Guru Ram Das's Prakash Purab Holiday: ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਛੁੱਟੀ ਦਾ ਐਲਾਨ
Guru Ram Das's Prakash Purab Holiday: ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਛੁੱਟੀ ਦਾ ਐਲਾਨ

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕੱਲ੍ਹ ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੱਲ੍ਹ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਬੋਰਡਾਂ ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਦੱਸ ਦਈਏ ਕਿ ਅੱਜ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਲ-ਨਾਲ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ: DA Hike: ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ, ਡੀਏ ਵਧਾਉਣ ਦਾ ਫੈਸਲਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:






















