Punjab News: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ 'ਤੇ ਜਾਣਕਾਰੀ ਸਾਂਝੀ ਕੀਤੀ।

Continues below advertisement

ਉਨ੍ਹਾਂ ਕਿਹਾ, 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਲੜੀਵਾਰ ਸਮਾਗਮ ਸ਼ੁਰੂ ਹੋਣ ਜਾ ਰਹੇ ਹਨ। ਸੂਬੇ ਭਰ 'ਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ 'ਤੇ ਸਮਾਗਮ ਕਰਵਾਏ ਜਾਣਗੇ। ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ। ਸਮਾਗਮਾਂ ਦੀ ਲੜੀ ਦਾ ਮੁੱਖ ਉਦੇਸ਼ ਲੋਕਾਂ ਨੂੰ 'ਹਿੰਦ ਦੀ ਚਾਦਰ' ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਦੱਸੇ ਗਏ ਧਰਮ ਨਿਰਪੱਖਤਾ, ਮਾਨਵਤਾ ਅਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਨਾ ਹੋਵੇਗਾ।'

Continues below advertisement