ਗੁਰੂ ਘਰ 'ਚ ਪਿਆ ਰੌਲਾ.., ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਮੀਟਿਗ ਹਾਲ ਨੂੰ ਲੱਗੇ ਜਿੰਦੇ, ਨਹੀਂ ਕਰਨ ਦਿੱਤੀ ਬੈਠਕ, ਜਾਣੋ ਪੂਰਾ ਮਾਮਲਾ
Sri Fatehgarh Sahib : ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ SAD ਨੂੰ ਪੁਨਰ ਸੁਰਜੀਤ ਕਰਨ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾ ਵਲੋਂ ਰੱਖੀ ਗਈ ਬੈਠਕ ਦੌਰਾਨ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿੱਚ ਬੈਠਕ ਨਹੀਂ ਕਰਨ ਦਿੱਤੀ ਗਈ। ਇਸ ਨੂੰ ਲੈਕੇ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ।

Sri Fatehgarh Sahib : ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾ ਵਲੋਂ ਰੱਖੀ ਗਈ ਬੈਠਕ ਦੌਰਾਨ ਫ਼ਤਹਿਗੜ੍ਹ ਸਾਹਿਬ ਗੁਰਦੁਆਰਾ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿੱਚ ਬੈਠਕ ਨਹੀਂ ਕਰਨ ਦਿੱਤੀ ਗਈ, ਹੋਰ ਤਾਂ ਹੋਰ ਇਸ ਹਾਲ ਦੇ ਗੇਟ ਅਗੇ ਟਰੈਕਟਰ ਖੜ੍ਹਾ ਕਰ ਗੇਟ ਬੰਦ ਕਰ ਦਿੱਤਾ ਗਿਆ।
ਜਿਸ ਕਾਰਨ ਅਕਾਲੀ ਦਲ ਦੀ ਲੀਡਰਸ਼ਿਪ ਨੇ ਸਵਾਲ ਚੁੱਕੇ ਅਤੇ ਇਸ ਨੂੰ ਪੰਥ ਵਿਰੋਧੀ ਦੱਸਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਮੰਗ ਕੀਤੀ। ਇਸ ਦੇ ਨਾਲ ਹੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸਿੱਖ ਪੰਥ ਦੀਆਂ ਸੰਥਾਵਾਂ ਅਤੇ ਸਿੱਖ ਲੀਡਰਸ਼ਿਪ ਦਾ ਫੈਸਲਾ ਲਿਤਾ ਜਾ ਸਕੇ। ਉਨ੍ਹਾਂ ਕਿਹਾ ਹੁਣ ਸਿੱਖ ਸੁਧਾਰ ਲਹਿਰ ਸ਼ੁਰੂ ਕਰਨ ਦਾ ਸਮਾਂ ਆ ਗਿਆ, ਉਹਨਾਂ ਕਿਹਾ ਇਸ ਥਾਂ 'ਤੇ ਮੀਟਿੰਗ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ, ਇਹ ਸਿੱਖ ਪੰਥ ਦੀ ਸਾਂਝੀ ਥਾ ਹੈ, ਇਸ ਥਾਂ 'ਤੇ ਬੈਠਕ ਕਰਨ ਤੋਂ ਰੋਕਣਾ ਨਿੰਦਣਯੋਗ ਹੈ।
ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਸੁਪਰਵਾਈਜ਼ਰ ਜੋਗਾ ਸਿੰਘ ਦੇ ਵਿਚਕਾਰ ਬਹਿਸ ਹੋਈ ਤੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿੱਚ ਮੌਜੂਦ ਲੋਕਾਂ ਨੇ ਜਦੋਂ ਦੋਹਾਂ ਨੂੰ ਬਹਿਸ ਕਰਦਿਆਂ ਦੇਖਿਆ ਤਾਂ ਲੋਕਾਂ ਨੇ ਇਨ੍ਹਾਂ ਨੂੰ ਸ਼ਾਂਤ ਕਰਵਾਇਆ।
ਉੱਥੇ ਹੀ ਉਨ੍ਹਾਂ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਜ ਮੈਂਬਰੀ ਭਰਤੀ ਕਮੇਟੀ ਦੇ ਨੁੰਮਾਇਦੇ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਮੀਟਿੰਗ ਨੂੰ ਹਾਲ ਨੂੰ ਤਾਲਾ ਲਗਾਉਣਾ ਅਤੇ ਮੀਟਿੰਗ ਰੋਕਣ ਲਈ ਟਰੈਕਟਰ ਖੜਾ ਕਰਨਾ, ਇਹ ਅਤਿ ਨਿੰਦਾ ਕਰਦੇ ਹਾਂ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਸ ਤੇ ਜਵਾਬ ਦੇਣਾ ਪਵੇਗਾ। ਇਹ ਕਾਬਜ ਧਿਰ ਦੀ ਘਬਰਾਹਟ ਦੀ ਨਿਸ਼ਾਨੀ ਹੈ। ਇਸ ਸਭ ਕੁਝ ਸੁਖਬੀਰ ਬਾਦਲ ਦੇ ਇਸ਼ਾਰਿਆਂ ਤੇ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















