ਸ੍ਰੀ ਹਜ਼ੂਰ ਸਾਹਿਬ ਕੰਟੇਨਮੈਂਟ ਜ਼ੋਨ 'ਚੋਂ ਬਾਹਰ
ਦਰਅਸਲ ਨਾਂਦੇੜ ਤੋਂ ਪੰਜਾਬ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਸੀਲ ਕਰ ਦਿੱਤਾ ਗਿਆ ਸੀ। ਇਸ ਨੂੰ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਸੀ।
ਚੰਡੀਗੜ੍ਹ: ਨਾਂਦੇੜ 'ਚ ਸਥਿਤ ਦੋ ਪ੍ਰਮੁੱਖ ਗੁਰਦੁਆਰੇ ਕੰਟੇਨਮੈਂਟ ਜ਼ੋਨ ਤੋਂ ਬਾਹਰ ਹੋ ਗਏ। ਦਰਅਸਲ ਪਿਛਲੇ 20 ਦਿਨਾਂ ਤੋਂ ਇਸ ਇਲਾਕੇ 'ਚੋਂ ਕੋਰੋਨਾ ਵਾਇਰਸ ਦਾ ਇਕ ਵੀ ਕੇਸ ਸਾਹਮਣੇ ਨਹੀਂ ਆਇਆ।
ਗੁਰਦੁਆਰੇ ਦੇ ਪ੍ਰਬੰਧਕਾਂ ਮੁਤਾਬਕ ਇਲਾਕੇ ਨੂੰ ਕੰਟੇਨਮੈਂਟ ਜ਼ੋਨ ’ਚੋਂ ਕੱਢੇ ਜਾਣ ਦੇ ਬਾਵਜੂਦ ਸਰਕਾਰ ਦੇ ਅਗਲੇ ਹੁਕਮਾਂ ਤਕ ਗਰਦੁਆਰਾ ਲੰਗਰ ਸਾਹਿਬ ਅਤੇ ਗੁਰਦੁਆਰਾ ਹਜ਼ੂਰ ਸਾਹਿਬ ਦੇ ਦੁਆਰ ਸ਼ਰਧਾਲੂਆਂ ਲਈ ਬੰਦ ਰੱਖੇ ਜਾਣਗੇ।
ਦਰਅਸਲ ਨਾਂਦੇੜ ਤੋਂ ਪੰਜਾਬ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ ਬਾਅਦ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਸੀਲ ਕਰ ਦਿੱਤਾ ਗਿਆ ਸੀ। ਇਸ ਨੂੰ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਸੀ।
ਨਾਂਦੇੜ ਦੇ ਗੁਰਦੁਆਰਿਆਂ ਤੋਂ ਪੰਜਾਬ ਪਰਤੇ ਕਰੀਬ 3,500 ਸ਼ਰਧਾਲੂਆਂ ਵਿੱਚੋਂ 197 ਕਰੋਨਾਵਾਇਰਸ ਪਾਜ਼ੇਟਿਵ ਪਾਏ ਗਏ ਸਨ। ਨਾਂਦੇੜ ਦੇ ਕੁਲੈਕਟਰ ਵਿਪਿਨ ਇਟਾਂਕਰ ਨੇ ਦੱਸਿਆ, ‘‘ਗੁਰਦੁਆਰਾ ਹਜ਼ੂਰ ਸਾਹਿਬ ਅਤੇ ਗੁਰਦੁਆਰਾ ਲੰਗਰ ਸਾਹਿਬ ਹੁਣ ਕੰਟੇਨਮੈਂਟ ਜ਼ੋਨ ਨਹੀਂ ਹਨ। ਪਿਛਲੇ 20 ਦਿਨਾਂ ਤੋਂ ਕੋਈ ਵੀ ਮਰੀਜ਼ ਨਹੀਂ ਮਿਲਿਆ ਹੈ।
ਬੇਸ਼ੱਕ ਇਹ ਦੋਵੇਂ ਗੁਰਦੁਆਰੇ ਕੰਟੇਨਮੈਂਟ ਜ਼ੋਨ ਤੋਂ ਬਾਹਰ ਆ ਗਏ ਹਨ ਪਰ ਇਸ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਫਿਲਹਾਲ ਸ਼ਰਧਾਲੂਆਂ ਲਈ ਬੰਦ ਰੱਖੇ ਜਾਣਗੇ।