Punjab News: ਉੱਤਰਾਖੰਡ ਦੇ ਚਮੋਲੀ ਵਿੱਚ ਹਿਮਾਲਿਆ ਦੀਆਂ ਉੱਚੀਆਂ ਚੋਟੀਆਂ ਉੱਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਯਾਨੀ ਯਾਨੀ 10 ਅਕਤੂਬਰ 2026 ਨੂੰ ਬੰਦ ਕਰ ਦਿੱਤੇ ਜਾਣਗੇ।

Continues below advertisement

ਗੁਰਦੁਆਰਾ ਸਾਹਿਬ ਦੇ ਕਿਵਾੜ ਸਰਦ ਰੁੱਤ ਕਾਰਨ ਹੋ ਰਹੀ ਭਾਰੀ ਬਰਫ਼ਬਾਰੀ ਦੇ ਮੱਦੇਨਜ਼ਰ ਸੰਗਤਾਂ ਲਈ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। 23 ਮਈ, 2026 ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਪਾਠ ਅਤੇ ਅਰਦਾਸ ਤੋਂ ਬਾਅਦ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖੋਲ੍ਹੇ ਗਏ ਸਨ।

ਦੱਸ ਦਈਏ ਕਿ ਕਿਵਾੜ ਬੰਦ ਹੋਣ ਤੋਂ ਪਹਿਲਾਂ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਹੋਣਗੇ। ਫਿਰ 11 ਵਜੇ ਕੀਰਤਨ ਅਤੇ ਦੁਪਹਿਰ 12 ਵਜੇ ਸਮਾਪਤੀ ਦੀ ਅਰਦਾਸ ਹੋਵੇਗੀ। ਇਸ ਤੋਂ ਬਾਅਦ ਭਾਰਤੀ ਫ਼ੌਜ ਦੀ 418 ਇੰਡੀਪੈਂਡੈਂਟ ਰੈਜਮੈਂਟ ਦੇ ਬੈਂਡ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਾਅਦ ਦੁਪਹਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪ੍ਰਕਾਸ਼ ਅਸਥਾਨ ਤੋਂ ਸੀਤਕਾਲ ਵਾਸਤੇ ਸੁਖ ਅਸਥਾਨ ਲਈ ਲਿਜਾਇਆ ਜਾਵੇਗਾ।

Continues below advertisement

ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਆਪਣੀ ਹਾਜ਼ਰੀ ਲਗਾਉਣ ਲਈ ਆ ਰਹੀਆਂ ਹਨ। ਇਸ ਦੇ ਨਾਲ ਹੀ ਯਾਤਰਾ ਦੇ ਸਾਢੇ ਚਾਰ ਮਹੀਨੇ ਦੇ ਸਮੇਂ ਵਿੱਚ ਲਗਭਗ 3 ਲੱਖ 68 ਹਜ਼ਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਿਆ। ਲਗਭਗ 15 ਹਜ਼ਾਰ ਫੁੱਟ ਤੋਂ ਵੱਧ ਉਚਾਈ ’ਤੇ ਸਥਾਪਤ ਇਸ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਇਹ ਗਿਣਤੀ ਪਿਛਲੇ ਸਾਲਾਂ ਤੋਂ ਵੱਧ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।