Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann ) ਦੀ ਕਥਿਤ ਵੀਡੀਓ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira ) ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ( Harpal Singh Cheema )  ਨੇ 17 ਜੂਨ ਨੂੰ ਸੀਐਮ ਦੇ ਵਿਵਾਦਿਤ ਵੀਡੀਓ ਸਬੰਧੀ ਮੀਡੀਆ ਅੱਗੇ ਇੱਕ ਝੂਠੀ ਲੈਬ ਰਿਪੋਰਟ ਪੇਸ਼ ਕੀਤੀ ਸੀ।

Continues below advertisement

ਸੁਖਪਾਲ ਸਿੰਘ ਖਹਿਰਾ ਨੇ X 'ਤੇ ਪੋਸਟ ਕਰਦਿਆਂ ਕਿਹਾ ਕਿ ਚੀਮਾ ਵੱਲੋਂ ਦਿਖਾਈ ਗਈ ਰਿਪੋਰਟ ਬਣਾਉਣ ਵਾਲੀ ਗੁਰੁਗ੍ਰਾਮ ਦੀ ਲੈਬ ਦੇ ਮਾਲਕ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਲੈਬ ਸੰਚਾਲਕਾਂ ਨੇ ਮੰਨਿਆ ਹੈ ਕਿ ਪੈਸਿਆਂ ਦੇ ਲੈਣ-ਦੇਣ ਤੋਂ ਬਾਅਦ ਇਹ ਜਾਲੀ ਰਿਪੋਰਟ ਤਿਆਰ ਕੀਤੀ ਗਈ ਸੀ। ਖਹਿਰਾ ਦੇ ਅਨੁਸਾਰ ਰਿਪੋਰਟ ਤਿਆਰ ਕਰਵਾਉਣ ਲਈ ਪੰਜਾਬ ਪੁਲਿਸ ਦਾ ਇੱਕ ਸੀਨੀਅਰ IPS ਅਧਿਕਾਰੀ ਵੀ ਲੈਬ ਵਿੱਚ ਗਿਆ ਸੀ।

Continues below advertisement

ਖਹਿਰਾ ਨੇ ਕਿਹਾ ਕਿ ਲੈਬ ਵੱਲੋਂ ਇਹ ਗੱਲ ਮੰਨਣ ਤੋਂ ਬਾਅਦ ਹਰਿਆਣਾ ਪੁਲਿਸ ਨੇ ਇਸ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਪੁਲਿਸ ਕੋਲ ਉਸ ਪੰਜਾਬ ਪੁਲਿਸ ਅਧਿਕਾਰੀ ਦੀ ਵਟਸਐਪ ਚੈਟ ਵੀ ਮੌਜੂਦ ਹੈ, ਜਿਸ ਵਿੱਚ ਇਸ ਸੌਦੇ ਬਾਰੇ ਗੱਲਬਾਤ ਹੋਈ ਸੀ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਹਰਪਾਲ ਸਿੰਘ ਚੀਮਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਇਨ੍ਹਾਂ ਦੋਸ਼ਾਂ ਨੂੰ ਗਲਤ ਸਾਬਤ ਕਰਕੇ ਦਿਖਾਉਣ। ਦੂਜੇ ਪਾਸੇ ਗੁਰੁਗ੍ਰਾਮ ਦੇ ਕ੍ਰਾਈਮ ACP ਨਵੀਨ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਸ ਤਰ੍ਹਾਂ ਦਾ ਕੋਈ ਮਾਮਲਾ ਨਹੀਂ ਹੈ। ਜੇਕਰ ਕ੍ਰਾਈਮ ਬ੍ਰਾਂਚ ਦੀ ਕਿਸੇ ਟੀਮ ਨੇ ਕੋਈ ਕਾਰਵਾਈ ਕੀਤੀ ਹੋਵੇਗੀ ਤਾਂ ਇਸ ਸਬੰਧੀ ਜਲਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।