ਪੜਚੋਲ ਕਰੋ

Gurvinder Singh Murder Case :  ਮੋਹਾਲੀ ਦੇ SSP ਦਫ਼ਤਰ ਬਾਹਰ ਹੋਏ ਕਤਲ ਮਾਮਲੇ 'ਚ ਮੁੱਖ ਸ਼ੂਟਰ ਗ੍ਰਿਫ਼ਤਾਰ 

Gurvinder Singh Murder Case : ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਕੀਤੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਹੱਤਿਆਕਾਂਡ ਦੇ ਮੁੱਖ ਸ਼ੂਟਰ ਗੌਰਵ ਉਰਫ ਬਾਵਾ ਨੂੰ ਮੋਗਾ ਤੋਂ ਗ੍ਰਿਫਤਾਰ ਕਰ ਲਿਆ ਹੈ

Gurvinder Singh Murder Case : ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਕੀਤੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਹੱਤਿਆਕਾਂਡ ਦੇ ਮੁੱਖ ਸ਼ੂਟਰ ਗੌਰਵ ਉਰਫ ਬਾਵਾ ਨੂੰ ਜ਼ਿਲ੍ਹਾ ਮੋਗਾ ਤੋਂ ਗ੍ਰਿਫਤਾਰ ਕਰ ਲਿਆ ਹੈ। 

ਹਰਮਨਦੀਪ ਸਿੰਘ ਹਾਂਸ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐੱਸ.ਏ.ਐੱਸ. ਨਗਰ ਨੇ ਦੱਸਿਆ ਕਿ 28 ਜਨਵਰੀ ਨੂੰ ਅਮਰਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗੈਗਸਟਰ ਗੋਲਡੀ ਬਰਾੜ ਅਤੇ 2 ਅਣਪਛਾਤੇ ਦੋਸ਼ੀਆਂ ’ਤੇ ਮਾਮਲਾ ਦਰਜ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸੰਗੀਨ ਅਪਰਾਧ ਹੋਣ ਕਰਕੇ ਵਾਰਦਾਤ ਵਾਲੇ ਦਿਨ ਤੋਂ ਹੀ ਸੀ.ਆਈ.ਏ. ਸਟਾਫ ਅਤੇ ਥਾਣਿਆਂ ਦੀਆਂ ਟੀਮਾਂ ਆਰੋਪੀਆਂ ਦਾ ਸੁਰਾਗ ਲੱਭਣ ਅਤੇ ਗ੍ਰਿਫਤਾਰ ਕਰਨ ਲਈ ਲਗੀਆਂ ਹੋਈਆਂ ਸਨ।

ਗੁਰਵਿੰਦਰ ਸਿੰਘ ਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਹ ਆਪਣੇ ਪਤੀ ਗੁਰਵਿੰਦਰ ਸਿੰਘ ਨਾਲ ਉਸਦੇ ਵਿਰੁੱਧ ਦਰਜ ਮੁਕੱਦਮੇ ਦੀ ਤਾਰੀਕ ਪੇਸ਼ੀ ਭੁਗਤਣ ਲਈ ਮੋਹਾਲੀ ਅਦਾਲਤ ਵਿਖੇ ਆਪਣੀ ਕਾਰ ’ਤੇ ਆਏ ਸੀ। ਜਦੋਂ ਉਹ ਪੇਸ਼ੀ ਭੁਗਤਣ ਤੋਂ ਬਾਅਦ ਜਦੋਂ ਆਪਣੀ ਕਾਰ ਕੋਲ ਪੁੱਜੇ ਤਾਂ ਦੋ ਅਣਪਛਾਤੇ ਆਰੋਪੀਆਂ ਨੇ ਉਸਦੇ ਪਤੀ ਗੁਰਵਿੰਦਰ ਸਿੰਘ ’ਤੇ ਅਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਗੁਰਵਿੰਦਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਤੋਂ ਪਹਿਲਾਂ ਮੋਹਾਲੀ ਪੁਲਿਸ ਨੇ ਹੱਤਿਆ ਕਰਨ ਵਾਲੇ ਮੁਲਜ਼ਮਾਂ ਦੀ ਮਦਦ ਕਰਨ ਵਾਲੇ 2 ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ ਪਿੰਡ ਟਹਿਣਾ ਜ਼ਿਲ੍ਹਾ ਫਰੀਦਕੋਟ ਅਤੇ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ ਵਜੋਂ ਹੋਈ। ਵਾਰਦਾਤ 'ਚ ਵਰਤਿਆ ਗਿਆ ਮੋਟਰਸਾਈਕਲ ਅਤੇ ਗੱਡੀ ਬਰਾਮਦ ਕੀਤੀ ਗਈ ਸੀ। 

ਐੱਸ.ਐੱਸ.ਪੀ. ਨੇ ਦੱਸਿਆ ਸੀ ਕਿ ਇਸ ਹੱਤਿਆ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੱਤਿਆ ਵਿਚ ਸ਼ਾਮਿਲ ਹੋਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। 

ਟਾਪ ਹੈਡਲਾਈਨ

Akali Dal Waris Punjab De ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ , ਜੇਲ੍ਹ 'ਚ ਬੰਦ ਦਲਜੀਤ ਕਲਸੀ ਤੇ ਗੁਰਮੀਤ ਬੁੱਕਣਵਾਲਾ ਨੂੰ ਚੋਣ ਮੈਦਾਨ 'ਚ ਉਤਾਰਿਆ
Akali Dal Waris Punjab De ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ , ਜੇਲ੍ਹ 'ਚ ਬੰਦ ਦਲਜੀਤ ਕਲਸੀ ਤੇ ਗੁਰਮੀਤ ਬੁੱਕਣਵਾਲਾ ਨੂੰ ਚੋਣ ਮੈਦਾਨ 'ਚ ਉਤਾਰਿਆ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget