ਪੜਚੋਲ ਕਰੋ

ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ

Ludhiana News: ਖੰਨਾ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਸਿੰਘ ਐਵੇਨਿਊ ਇਲਾਕੇ ਦੀ ਲੇਨ ਨੰਬਰ 2 ਵਿੱਚ ਪਵਿੱਤਰ ਗੁਟਕਾ ਸਾਹਿਬ ਦੇ ਕੁਝ ਅੰਗ ਪਾਟੇ ਹੋਏ ਅਤੇ ਖਿੰਡੇ ਹੋਏ ਮਿਲੇ ਹਨ।

Ludhiana News: ਖੰਨਾ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਸਿੰਘ ਐਵੇਨਿਊ ਇਲਾਕੇ ਦੀ ਲੇਨ ਨੰਬਰ 2 ਵਿੱਚ ਪਵਿੱਤਰ ਗੁਟਕਾ ਸਾਹਿਬ ਦੇ ਕੁਝ ਅੰਗ ਪਾਟੇ ਹੋਏ ਅਤੇ ਖਿੰਡੇ ਹੋਏ ਮਿਲੇ ਹਨ। ਇਸ ਘਟਨਾ ਨਾਲ ਸਿੱਖ ਭਾਈਚਾਰੇ ਅਤੇ ਸਥਾਨਕ ਨਿਵਾਸੀਆਂ ਵਿੱਚ ਵਿਆਪਕ ਰੋਸ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਸੀਸੀਟੀਵੀ ਫੁਟੇਜ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ

ਪੁਲਿਸ ਨੇ ਇਲਾਕੇ ਤੋਂ ਸੀਸੀਟੀਵੀ ਫੁਟੇਜ ਪ੍ਰਾਪਤ ਕੀਤੀ ਹੈ, ਜਿਸ ਨਾਲ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਫੁਟੇਜ ਵਿੱਚ ਲਗਭਗ 11 ਸਾਲ ਦਾ ਇੱਕ ਬੱਚਾ ਗਲੀ ਵਿੱਚ ਗੁਟਕਾ ਸਾਹਿਬ ਦੇ ਕੁਝ ਅੰਗਾ ਖਿੰਡਾਉਂਦਾ ਨਜ਼ਰ ਆ ਰਿਹਾ ਹੈ। ਹਾਲਾਂਕਿ, ਸਥਾਨਕ ਲੋਕਾਂ ਅਤੇ ਸੰਗਤ ਦਾ ਮੰਨਣਾ ਹੈ ਕਿ ਇਹ ਸਿਰਫ ਇੱਕ ਬੱਚੇ ਦੀ ਸ਼ਰਾਰਤ ਨਹੀਂ ਹੋ ਸਕਦੀ, ਸਗੋਂ ਇਸਦੇ ਪਿੱਛੇ ਇੱਕ ਡੂੰਘੀ ਸਾਜ਼ਿਸ਼ ਹੈ।

ਸਥਾਨਕ ਨਿਵਾਸੀਆਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਰਹਿਣ ਵਾਲੇ ਕੁਝ ਝੁੱਗੀ-ਝੌਂਪੜੀ ਵਾਲਿਆਂ ਦੀ ਭੂਮਿਕਾ ਸ਼ੱਕੀ ਹੈ। ਇਨ੍ਹਾਂ ਬਾਹਰੀ ਲੋਕਾਂ ਦੇ ਪਛਾਣ ਪੱਤਰਾਂ ਅਤੇ ਦਸਤਾਵੇਜ਼ਾਂ ਦੀ ਪੂਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਭਾਈਚਾਰੇ ਦਾ ਮੰਨਣਾ ਹੈ ਕਿ ਮਾਸੂਮ ਬੱਚੇ ਦਾ ਇਸਤੇਮਾਲ ਇੱਕ ਮਾਸਟਰਮਾਈਂਡ ਨੇ ਮਾਹੌਲ ਖਰਾਬ ਕਰਨ ਲਈ ਕੀਤੀ ਗਈ  ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਤੁਰੰਤ ਪੁਲਿਸ ਸ਼ਿਕਾਇਤ ਦਰਜ ਕਰਵਾਈ। ਇਸ ਦੌਰਾਨ, ਸ਼੍ਰੋਮਣੀ ਅਕਾਲੀ ਦਲ ਦੇ ਖੰਨਾ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਇੱਕ ਨਾ-ਮੁਆਫ਼ ਕਰਨ ਯੋਗ ਅਤੇ ਘਿਨਾਉਣਾ ਅਪਰਾਧ ਹੈ। ਜੇਕਰ ਪੁਲਿਸ ਨੇ ਸਮੇਂ ਸਿਰ ਅਸਲ ਦੋਸ਼ੀਆਂ ਨੂੰ ਬੇਨਕਾਬ ਨਾ ਕੀਤਾ ਅਤੇ ਸਖ਼ਤ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਅਤੇ ਸੰਗਤ ਸੜਕਾਂ 'ਤੇ ਉਤਰ ਕੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗੀ।

ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਤਰਲੋਚਨ ਸਿੰਘ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਸਬੂਤ ਇਕੱਠੇ ਕੀਤੇ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਬੱਚੇ ਦੀ ਪਛਾਣ ਕਰਨ ਦੇ ਨਾਲ-ਨਾਲ ਪਰਦੇ ਪਿੱਛੇ ਮੌਜੂਦ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ, ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਦੀ ਅਪੀਲ ਕੀਤੀ।

ਟਾਪ ਹੈਡਲਾਈਨ

Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
ਪੰਜਾਬ 'ਚ ਵੱਡੀ ਹਲਚਲ, ‘ਆਪ’ ਵੱਲੋਂ ਚੋਣਾਂ ਲਈ ਵੱਡਾ ਐਲਾਨ! ਇਨ੍ਹਾਂ 2 ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚੋਣ ਇੰਚਾਰਜ...
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget