ਅਕਾਲੀ ਦਲ ਦੇ ਪ੍ਰਧਾਨ ਬਣਦਿਆਂ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਵੱਡਾ ਐਲਾਨ, ਜਾਣੋ ਕੀ ਕਿਹਾ
ਨਵੇਂ ਅਕਾਲੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਐਲਾਨ ਕਰਦਿਆਂ ਹੋਇਆਂ ਕਿਹਾ ਕਿ ਮੈਂ ਕੋਈ ਚੌਣ ਨਹੀਂ ਲੜਾਂਗਾ, ਨਾ ਐਮਪੀ ਦੀ ਨਾ ਐਮਐਲਏ ਦੀ।

Punjab News: ਪੰਜਾਬ ਦੀ ਸਿਆਸਤ ਵਿੱਚ ਹਲਚਲ ਮੱਚ ਗਈ ਹੈ, ਜਿੱਥੇ ਅਕਾਲੀ ਦਲ ਦੋਫਾੜ ਹੋ ਗਿਆ ਹੈ। ਦੱਸ ਦਈਏ ਕਿ ਅੱਜ ਨਵੇਂ ਅਕਾਲੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣਿਆ ਗਿਆ ਹੈ। ਨਵੇਂ ਅਕਾਲੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਚੌਣ ਨਹੀਂ ਲੜਾਂਗਾ, ਨਾ ਐਮਪੀ ਦੀ ਨਾ ਐਮਐਲਏ ਦੀ।
ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਦਸਾਂਗੇ ਕਿ ਗ੍ਰੰਥੀਆਂ ਦੀ ਪਾਲਿਟੀਕਸ ਕੀ ਹੁੰਦੀ ਹੈ। ਅੰਮ੍ਰਿਤਸਰ ਨੂੰ ਸਿਆਸੀ ਰਾਜਧਾਨੀ ਬਣਾਵਾਂਗੇ। ਉਨ੍ਹਾਂ ਨਾਲ ਹੀ ਇਹ ਵੀ ਦੱਸ ਦਿੱਤਾ ਕਿ ਸਾਡਾ ਦਫਤਰ ਅੰਮ੍ਰਿਤਸਰ ਵਿੱਚ ਹੋਵੇਗਾ।
ਜ਼ਿਕਰ ਕਰ ਦਈਏ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੋ ਹਿੱਸਿਆਂ ਵਿੱਚ ਵੰਡੀ ਗਈ ਹੈ। ਇਸਦੀ ਭਰਤੀ ਕਮੇਟੀ ਨੇ ਇੱਕ ਨਵੀਂ ਪੰਥਕ ਪਾਰਟੀ ਬਣਾਈ ਹੈ, ਜਿਸਦਾ ਆਗੂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਨੂੰ ਪੰਥਕ ਕਮੇਟੀ ਦੀ ਚੇਅਰਪਰਸਨ ਐਲਾਨਿਆ ਗਿਆ ਹੈ।
ਦੱਸ ਦਈਏ ਕਰਿ ਇਹ ਉਹੀ ਭਰਤੀ ਕਮੇਟੀ ਹੈ ਜਿਸ ਦਾ ਗਠਨ ਸ੍ਰੀ ਅਕਾਲ ਤਖ਼ਤ ਸਾਹਿਬ ਨੇ 2 ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਪੁਨਰਗਠਨ ਲਈ 7 ਮੈਂਬਰੀ ਟੀਮ ਵਜੋਂ ਕੀਤਾ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਮੁਖੀ ਕਿਰਪਾਲ ਸਿੰਘ ਬਡੂੰਗਰ ਦੇ ਅਸਤੀਫ਼ੇ ਤੋਂ ਬਾਅਦ ਇਸ ਕਮੇਟੀ ਨੂੰ ਘਟਾ ਕੇ 5 ਮੈਂਬਰੀ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰ, ਇਕਬਾਲ ਸਿੰਘ ਝੂੰਦਾਂ ਤੇ ਬੀਬੀ ਸਤਵੰਤ ਕੌਰ ਕਰ ਦਿੱਤਾ ਗਿਆ।
ਪਿਛਲੇ 6 ਮਹੀਨਿਆਂ ਵਿੱਚ ਇਸ ਟੀਮ ਨੇ 15 ਲੱਖ ਮੈਂਬਰ ਬਣਾ ਲਏ ਹਨ ਤੇ ਅੱਜ 11 ਅਗਸਤ ਨੂੰ ਉਹ ਇਤਿਹਾਸਕ ਪ੍ਰਤੀਨਿਧੀ ਮੀਟਿੰਗ ਵਿੱਚ ਇੱਕ ਵੱਡਾ ਫੈਸਲਾ ਲਿਆ ਹੈ। ਮੀਟਿੰਗ ਵਿੱਚ ਨਵੇਂ ਮੁਖੀ ਦੇ ਨਾਮ ਦਾ ਐਲਾਨ ਕੀਤਾ ਗਿਆ ਜਿਸ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂਅ ਦਾ ਐਲਨ ਕੀਤਾ ਗਿਆ ਹੈ। ਹਾਲਾਂਕਿ ਹਾਲ ਹੀ ਵਿੱਚ ਉਨ੍ਹਾਂ ਨੇ ਮੁਖੀ ਬਣਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਸੀਨੀਅਰ ਆਗੂਆਂ ਨਾਲ ਗੱਲਬਾਤ ਤੋਂ ਬਾਅਦ ਉਨ੍ਹਾਂ ਸਹਿਮਤੀ ਦੇ ਦਿੱਤੀ ਹੈ।
ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹਿ ਚੁੱਕੇ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੀ ਰਹਿ ਚੁੱਕੇ ਹਨ। ਗਿਆਨੀ ਹਰਪ੍ਰੀਤ ਸਿੰਘ ਦਾ ਜਨਮ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਪਿੰਡ ਦੇ ਗ੍ਰੰਥੀ ਸਨ।
ਹਰਪ੍ਰੀਤ ਸਿੰਘ ਨੇ ਗੁਰੂ ਕਾਸ਼ੀ ਗੁਰਮਤਿ ਸੰਸਥਾ ਤੋਂ ਗ੍ਰੈਜੂਏਸ਼ਨ ਕੀਤੀ ਹੈ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਧਾਰਮਿਕ ਅਧਿਐਨ ਵਿੱਚ ਪੀਜੀ ਦੀ ਡਿਗਰੀ ਵੀ ਕੀਤੀ ਹੈ। ਹਰਪ੍ਰੀਤ ਸਿੰਘ 1997 ਵਿੱਚ ਸ਼੍ਰੋਮਣੀ ਕਮੇਟੀ ਵਿੱਚ ਪ੍ਰਚਾਰਕ ਵਜੋਂ ਸ਼ਾਮਲ ਹੋਏ।






















