ਪੰਜਾਬ ਦੇ ਮੌਜੂਦਾ ਹਾਲਾਤ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਬੋਲੇ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਹੋ ਰਹੀ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ ਬੇਵਜ੍ਹਾ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹੈ।
Punjab News: ਪੰਜਾਬ ਦੇ ਮੌਜੂਦਾ ਹਾਲਾਤ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ ਬੇਵਜ੍ਹਾ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਤੇ ਚਰਚਾਵਾਂ ਲੋਕਾਂ ਵਿੱਚ ਫੈਲ ਰਹੀਆਂ ਹਨ। ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲ ਰਹੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਿੰਨ ਦਹਾਕੇ ਪਹਿਲਾਂ ਵੀ ਪੰਜਾਬ ਦੀ ਮੌਜੂਦਾ ਸਰਕਾਰ ਤੇ ਕੇਂਦਰ ਸਰਕਾਰ ਨੇ ਮਿਲ ਕੇ ਘਟੀਆ ਰਾਜਨੀਤੀ ਖੇਡੀ ਸੀ। ਇਸ ਦਾ ਨੁਕਸਾਨ ਸਿੱਖਾਂ ਤੇ ਪੰਜਾਬੀ ਦੋਵਾਂ ਨੂੰ ਭੁਗਤਣਾ ਪਿਆ ਸੀ। ਉਸੇ ਤਰ੍ਹਾਂ ਦੀ ਖੇਡ ਹੁਣ ਖੇਡੀ ਜਾ ਰਹੀ ਹੈ।
ਸ਼੍ਰੋਮਣੀ ਕਮੇਟੀ ਨੇ ਵੀ ਕੀਤੀ ਸਖਤ ਨਿਖੇਧੀ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ ਦੇ ਨਾਂ ’ਤੇ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਸ਼੍ਰੋਮਣੀ ਕਮੇਟੀ ਨੇ ਸਖਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਿਆਨ ਵਿੱਚ ਆਖਿਆ ਹੈ ਕਿ ਪੁਲਿਸ ਵੱਲੋਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ। ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜਾਈ ਸੂਬੇ ਦੇ ਹਿੱਤ ਵਿੱਚ ਨਹੀਂ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਕਈ ਦੌਰ ਵੇਖੇ ਹਨ ਤੇ ਸੂਬੇ ਦੀ ਮੌਜੂਦਾ ਸਰਕਾਰ ਵੱਲੋਂ ਹਾਲਾਤ ਨੂੰ ਤਲਖ਼ ਕਰਨ ਵਿਚ ਇਕ ਹੋਰ ਅਧਿਆਏ ਸ਼ਾਮਲ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖ ਨੌਜਵਾਨੀ ਨੇ ਇਕੱਲੇ ਸੂਬੇ ਦੀ ਹੀ ਨਹੀਂ, ਸਗੋਂ ਦੇਸ਼ ਤੇ ਦੁਨੀਆਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਪਰ ਸਿੱਖ ਨੌਜੁਆਨਾਂ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਿਆ ਜਾਂਦਾ ਹੈ। ਪੰਜਾਬ ਦੀ ਮੌਜੂਦਾ ਸਰਕਾਰ ਵੀ ਅਜਿਹੀ ਹੀ ਕੁਝ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ