ਪੜਚੋਲ ਕਰੋ

Pahalgam Attack: ਪਹਿਲਗਾਮ ਹਮਲੇ ਬਾਰੇ ਗਿਆਨ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸਰਕਾਰ ਤੇ ਮੀਡੀਆ ਨੂੰ ਚੇਤਾਵਨੀ

Pahalgam Terror Attack: ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਉਪਰ ਹੋਏ ਅੱਤਵਾਦੀ ਹਮਲੇ ਬਾਰੇ ਸਾਬਕਾ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਇਸ ਹਮਲੇ ਦੀ ਨਿੰਦਾ ਕਰਦੇ ਹੋਏ ਸਰਕਾਰਾਂ ਨੂੰ ਘੇਰਿਆ ਹੈ।

Pahalgam Terror Attack: ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਉਪਰ ਹੋਏ ਅੱਤਵਾਦੀ ਹਮਲੇ ਬਾਰੇ ਸਾਬਕਾ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਇਸ ਹਮਲੇ ਦੀ ਨਿੰਦਾ ਕਰਦੇ ਹੋਏ ਸਰਕਾਰਾਂ ਨੂੰ ਘੇਰਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਧਰਮ ਪੁੱਛ ਕੇ ਗੋਲੀ ਮਾਰਨ ਦਾ ਇਹ ਵਰਤਾਰਾ ਅਜੋਕੀ ਘਟੀਆ ਰਾਜਨੀਤੀ ਦੇ ਗਰਭ ਵਿੱਚੋਂ ਹੀ ਪੈਦਾ ਹੋਇਆ ਹੈ।

ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਸਰਕਾਰਾਂ ਤੇ ਜਿੰਮੇਵਾਰ ਮੀਡੀਆ ਜਿੰਨਾ, ਧਰਮਾਂ ਤੇ ਭਾਈਚਾਰਿਆਂ ਪ੍ਰਤੀ ਪੈਦਾ ਹੋਈ ਨਫਰਤ ਨੂੰ ਘਟਾਉਣ ਦਾ ਯਤਨ ਕਰੇਗਾ, ਓਨਾ ਹੀ ਸਮਾਜ ਸੁਖਦ ਰਹੇਗਾ। ਨਹੀਂ ਤਾਂ ਬਲਦੀ ਤੇ ਤੇਲ ਪਾਉਣ ਦਾ ਕੰਮ ਹੋਰ ਭਾਂਬੜ ਬਾਲੇਗਾ।

ਗਿਆਨੀ ਹਰਪ੍ਰਤੀ ਸਿੰਘ ਨੇ ਆਪਣੇ ਫੇਸਬੁੱਕ ਪੇਜ ਉਪਰ ਇੱਕ ਤਸਵੀਰ ਸ਼ੇਅਰ ਕਰਦਿਆਂ ਲਿਖਿਆ....ਕਸ਼ਮੀਰ ਦੀ ਧਰਤੀ ਤੇ ਇਨਸਾਨੀਅਤ ਦੇ ਨੰਗੇ ਚਿੱਟੇ ਕਤਲੇਆਮ ਨੂੰ ਬਿਆਨ ਕਰਦੀ ਇਹ ਤਸਵੀਰ ਇਹ ਵਹਿਸ਼ੀਆਣਾ ਕਾਰਵਾਈ ਕਰਨ ਵਾਲੇ ਦੀ ਕਰੂਰਤਾ ਨੂੰ ਵੀ ਬਿਆਨ ਕਰਦੀ ਹੈ। ਧਰਮ ਪੁੱਛ ਕੇ ਗੋਲੀ ਮਾਰਨ ਦਾ ਇਹ ਵਰਤਾਰਾ ਅਜੋਕੀ ਘਟੀਆ ਰਾਜਨੀਤੀ ਦੇ ਗਰਭ ਵਿੱਚੋਂ ਪੈਦਾ ਹੋਇਆ ਹੈ। ਕਦੇ ਧਰਮ ਦੇਖ ਕੇ ਗ੍ਰਿਫਤਾਰੀ ਤੇ ਕਦੇ ਧਰਮ ਦੇਖ ਕੇ ਘਰ ਤੇ ਹਮਲਾ ਕਰਨਾ, ਇਹ ਵਰਤਾਰਾ ਵੀ ਨਵਾਂ ਨਹੀਂ ਹੈ। 

ਉਨ੍ਹਾਂ ਨੇ ਲਿਖਿਆ ਕਿ ਜਦੋਂ ਵੀ ਕਿਸੇ ਵੀ ਦੇਸ਼ ਅੰਦਰ ਸਰਕਾਰੀ ਦਮਨ ਦੇ ਵਿਰੋਧ ਵਿੱਚ ਲਹਿਰਾਂ ਪੈਦਾ ਹੁੰਦੀਆਂ ਹਨ ਤਾਂ ਉਨ੍ਹਾਂ ਦੀ ਕਾਮਜਾਬੀ ਲੋਕਾਂ ਵਿੱਚ ਅਧਾਰ ਕਾਇਮ ਕੀਤੇ ਬਿਨਾਂ ਨਹੀਂ ਹੋ ਸਕਦੀ। ਜਦੋਂ ਲਹਿਰਾਂ ਵਿੱਚ ਘਟੀਆ ਸੋਚ ਦੇ ਲੋਕ ਸ਼ਾਮਲ ਹੋ ਕੇ ਲੋਕ ਹਿਤਕਾਰੀ ਕੰਮ ਕਰਨ ਦੀ ਬਜਾਏ ਲੋਕ ਵਿੱਚ ਨਫਰਤ ਪੈਦਾ ਕਰਨ ਵਾਲੇ ਕਾਰਜ ਆਰੰਭ ਕਰ ਦਿੰਦੇ ਹਨ ਤਾਂ ਲੋਕ ਹਿਤਾਂ ਲਈ ਉਠੇ ਅੰਦੋਲਨ ਦਮ ਤੋੜ ਜਾਂਦੇ ਹਨ।  ਚਾਹੇ ਉਹ ਸ਼ਾਂਤੀ ਨਾਲ ਲੜੇ ਜਾਣ ਵਾਲੇ ਅੰਦੋਲਨ ਹੀ ਕਿਉਂ ਨਾ ਹੋਣ। 

ਗਿਆਨ ਹਰਪ੍ਰੀਤ ਸਿੰਘ ਨੇ ਅੱਗੇ ਲਿਖਿਆ ਪਹਿਲਗਾਮ ਵਿੱਚ ਹੋਏ ਹਮਲਾਵਰਾਂ ਨੇ ਨਾ ਸਿਰਫ ਕਈ ਮਜ਼ਲੂਮਾਂ ਦੀ ਜਾਨ ਲਈ ਸਗੋਂ ਸੈਲਾਨੀਆਂ ਦੇ ਸਿਰ ਤੇ ਪਲਣ ਵਾਲੇ ਕਈ ਕਸ਼ਮੀਰੀ ਪਰਿਵਾਰਾਂ ਦੀ ਕਿਰਤ ਤੇ ਵੀ ਬੁਲਡੋਜਰ ਚਲਾਇਆ ਹੈ। ਇਸ ਕਤਲੇਆਮ ਦੀ ਪੀੜ, ਪੀੜਤ ਪਰਿਵਾਰਾਂ ਦੇ ਨਾਲ-ਨਾਲ ਹਰ ਸੰਸਾਰ ਵਿੱਚ ਵਸਦੇ ਹਰ ਅਮਨਪਸੰਦ ਨੂੰ ਹੋਈ ਹੈ। ਇਸ ਤਰ੍ਹਾਂ ਦੀ ਪੀੜ ਚਿੱਠੀ ਸਿੰਘਪੁਰਾ ਦੇ ਕਤਲੇਆਮ ਸਮੇਂ ਵੀ ਬਹੁਤ ਉਠੀ ਸੀ। ਪਹਿਲਗਾਮ ਦੇ ਇਸ ਕਤਲੇਆਮ ਨੇ ਚਿੱਠੀ ਸਿੰਘਪੁਰਾ ਦੇ ਕਤਲੇਆਮ ਦੇ ਜਖਮ ਨੂੰ ਫਿਰ ਤੋਂ ਹਰਾ ਕੀਤਾ ਹੈ। ਸਰਕਾਰਾਂ ਤੇ ਜਿੰਮੇਵਾਰ ਮੀਡੀਆ ਜਿੰਨਾ, ਧਰਮਾਂ ਤੇ ਭਾਈਚਾਰਿਆਂ ਪ੍ਰਤੀ ਪੈਦਾ ਹੋਈ ਨਫਰਤ ਨੂੰ ਘਟਾਉਣ ਦਾ ਯਤਨ ਕਰੇਗਾ, ਉਨਾਂ ਹੀ ਸਮਾਜ ਸੁਖਦ ਰਹੇਗਾ। ਨਹੀ ਤਾਂ ਬਲਦੀ ਤੇ ਤੇਲ ਪਾਉਣ ਦਾ ਕੰਮ ਹੋਰ ਭਾਂਬੜ ਬਾਲੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget