ਕਿੱਥੇ ਲੱਗੇਗੀ ਸ਼ਤਾਬਦੀ ਸਮਾਗਮਾਂ ਦੀ ਮੁੱਖ ਸਟੇਜ, ਗਿਆਨੀ ਹਰਪ੍ਰੀਤ ਸਿੰਘ ਨੇ ਸਾਫ ਕੀਤੀ ਤਸਵੀਰ
ਸ੍ਰੀ ਅਕੀਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੀਤੇ ਜਾ ਰਹੇ ਪ੍ਰੋਗਰਾਮਾਂ ਲਈ ਮੁੱਖ ਸਟੇਜ ਬਾਰੇ ਤਸਵੀਰ ਸਾਫ ਕਰ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੁਲਤਾਨਪੁਰ ਲੋਧੀ ਵਿੱਚ ਲੱਗਣ ਵਾਲੀ ਮੁੱਖ ਸਟੇਜ ਸ੍ਰੀ ਬੇਰ ਸਾਹਿਬ ਦੀ ਹੋਏਗੀ।
ਅੰਮ੍ਰਿਤਸਰ: ਸ੍ਰੀ ਅਕੀਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੀਤੇ ਜਾ ਰਹੇ ਪ੍ਰੋਗਰਾਮਾਂ ਲਈ ਮੁੱਖ ਸਟੇਜ ਬਾਰੇ ਤਸਵੀਰ ਸਾਫ ਕਰ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੁਲਤਾਨਪੁਰ ਲੋਧੀ ਵਿੱਚ ਲੱਗਣ ਵਾਲੀ ਮੁੱਖ ਸਟੇਜ ਸ੍ਰੀ ਬੇਰ ਸਾਹਿਬ ਦੀ ਹੋਏਗੀ।
ਪਿੰਡ ਖਾਸੀ ਕਲਾਂ ਵਿੱਚ ਕਰਾਏ ਨਗਰ ਕੀਰਤਨ ਵਿੱਚ ਹਿੱਸਾ ਲੈਣ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿੱਚ ਸਟੇਜਾਂ ਨੂੰ ਲੈ ਕੇ ਹੋ ਰਿਹਾ ਟਕਰਾਅ SGPC ਦੇਖੇਗੀ।
ਇਸ ਦੇ ਨਾਲ ਹੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਕਾਰਵਾਈ ਕਰਨ ਬਾਰੇ SGPC ਨੂੰ ਦਿੱਤੇ ਹੁਕਮਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਵੀ SGPC ਹੀ ਵੇਖੇਗੀ। ਨਾਲ ਹੀ ਉਨ੍ਹਾਂ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੇ 575 ਸ਼ਰਧਾਲੂਆਂ ਦੇ ਪਹਿਲੇ ਜਥੇ ਲਈ ਭਾਰਤ ਤੇ ਪਾਕਿਸਤਾਨ ਸਰਕਾਰ ਦਾ ਧੰਨਵਾਦ ਕੀਤਾ।