ਪੜਚੋਲ ਕਰੋ

Flood in Punjab: ਪੰਜਾਬ 'ਚ ਅਗਲੇ ਚਾਰ ਦਿਨ ਦਾ ਅਲਰਟ, ਖਤਰੇ ਦੀ ਘੰਟੀ ਨੂੰ ਭਾਂਪਦਿਆਂ ਗਿਆਨੀ ਹਰਪ੍ਰੀਤ ਸਿੰਘ ਵੀ ਐਕਸ਼ਨ ਮੋਡ 'ਚ

Flood in Punjab: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਾ ਨਿਵਾਸੀਆਂ ਲਈ ਵਕਤੀ ਵਸੇਬੇ ਦੇ ਪ੍ਰਬੰਧਨ ਕਰਨ ਲਈ ਸਮੂਹ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ।

Flood in Punjab: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਾ ਨਿਵਾਸੀਆਂ ਲਈ ਵਕਤੀ ਵਸੇਬੇ ਦੇ ਪ੍ਰਬੰਧਨ ਕਰਨ ਲਈ ਸਮੂਹ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ। ਜਾਰੀ ਬਿਆਨ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਪੰਜਾਬ ਦਾ ਵੱਡਾ ਇਲਾਕਾ ਹੜ੍ਹਾਂ ਦੀ ਮਾਰ ਹੇਠ ਹੈ। ਮੌਸਮ ਵਿਭਾਗ ਵੱਲੋਂ ਵੀ ਅਗਲੇ ਚਾਰ ਦਿਨ ਦਾ ਅਲਰਟ ਜਾਰੀ ਕੀਤਾ ਹੋਇਆ ਹੈ। 

ਇਸ ਖਤਰੇ ਦੀ ਘੰਟੀ ਨੂੰ ਭਾਂਪਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਾ ਨਿਵਾਸੀਆਂ ਦੇ ਵਕਤੀ ਰੈਣ ਬਸੇਰਿਆਂ ਦਾ ਪ੍ਰਬੰਧ ਕਰਨ। ਪਿੰਡਾਂ ਦੀ ਪੰਚਾਇਤਾਂ ਨਾਲ ਮਿਲ ਕੇ ਧਰਮਸ਼ਾਲਾ ਨੂੰ ਰੈਣ ਬਸੇਰੇ ਵਜੋ ਤਿਆਰ ਕਰਵਾਉਣ, ਇਸ ਤੋਂ ਇਲਾਵਾ ਗੁਰੂ ਘਰਾਂ ਦੀਆਂ ਕਮੇਟੀਆਂ ਦਾ ਸਹਿਯੋਗ ਕਰਦੇ ਹੋਏ ਉਚਿਤ ਲੰਗਰ ਵਿਵਸਥਾ ਦਾ ਪ੍ਰਬੰਧ ਕਰਨ। 

ਇਸ ਦੇ ਨਾਲ ਹੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਾਜੁਕ ਸਥਿਤੀ ਨੂੰ ਵੇਖਦੇ ਹੋਏ, ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ, ਜਿਹੜੇ ਡਾਕਟਰੀ ਕਿੱਤੇ ਤੋਂ ਜਾਣੂ ਹਨ, ਓਹ ਤੁਰੰਤ ਬਣਾਏ ਜਾਣ ਵਾਲੇ ਰੈਣ ਬਸੇਰਿਆਂ ਵਿੱਚ ਆਪਣੀਆਂ ਡਾਕਟਰੀ ਸਹੂਲਤਾਂ ਨੂੰ ਸ਼ੁਰੂ ਕਰ ਦੇਣ। ਦਫਤਰ ਤੋਂ ਜਾਰੀ ਬਿਆਨ ਵਿੱਚ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਇਸ ਸਥਿਤੀ ਵਿੱਚ ਸਭ ਤੋਂ ਵੱਡਾ ਨੁਕਸਾਨ ਪਸ਼ੂ ਧਨ ਦਾ ਹੋਇਆ ਹੈ। ਓਹਨਾ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਣੇ ਤੌਰ ਤੇ ਵੀ ਅਤੇ ਆਪੋ ਆਪਣੇ ਨਗਰਾਂ ਵਿਚੋਂ ਪਸ਼ੂ ਧਨ ਲਈ ਸੁੱਕੇ ਚਾਰੇ ਦੇ ਪ੍ਰਬੰਧਨ ਕਰਨ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ,ਅੱਜ ਹਾਲਾਤ ਬਦ ਤੋ ਬਦਤਰ ਬਣ ਚੁੱਕੇ ਹਨ। ਤਬਾਹੀ ਦੀਆਂ ਸਾਹਮਣੇ ਆ ਰਹੀਆਂ ਤਸਵੀਰਾਂ ਬਿਆਨ ਕਰਦੀਆਂ ਹਨ ਕਿ ਸੂਬੇ ਦੀ ਵਿੱਤੀ ਸਥਿਤੀ ਨੂੰ ਵੱਡੇ ਆਰਥਿਕ ਪੈਕਜ ਤੋਂ ਬਿਨ੍ਹਾਂ ਪੂਰਾ ਨਹੀਂ ਕੀਤਾ ਜਾ ਸਕਦਾ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਪੰਜਾਬ ਸਰਕਾਰ ਪ੍ਰਭਾਵਿਤ ਇਲਾਕਿਆਂ ਲਈ ਵਿਸ਼ੇਸ਼ ਰਿਲੀਫ਼ ਫੰਡ ਦਾ ਐਲਾਨ ਕਰੇ। 

ਪੰਜਾਬ ਸਰਕਾਰ ਆਪਣੀ ਸਮੁੱਚੀ ਸਰਕਾਰੀ ਮਸ਼ੀਨੀਰੀ ਨੂੰ ਪ੍ਰਭਾਵਿਤ ਇਲਾਕਿਆਂ ਦੀ ਮੱਦਦ ਲਈ ਲਗਾਵੇ। ਕਿਸਾਨਾਂ ਦੇ ਹੋਏ ਨੁਕਸਾਨ, ਦੁਕਾਨਦਾਰਾਂ ਦੇ ਨੁਕਸਾਨ ਦੀ ਭਰਪਾਈ ਅਤੇ ਮਜਦੂਰ ਵਰਗ ਲਈ ਤੁਰੰਤ ਰਾਹਤ ਪੈਕਜ ਨੂੰ ਦੇਣਾ ਸ਼ੁਰੂ ਕਰੇ। ਓਹਨਾ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ, ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੁਰੰਤ ਬਗੈਰ ਕਿਸੇ ਦੇਰੀ ਰਾਹਤ ਫੰਡ ਜਾਰੀ ਕਰਨ।

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget