ਚੰਡੀਗੜ੍ਹ: ਪੰਜਾਬ 'ਚ ਅੱਜ ਤੋਂ ਸਾਰੇ ਜਿਮ, ਕਲੱਬ, ਸ਼ਾਪਿੰਗ ਮਾਲ ਅਤੇ ਸਿਨੇਮਾ ਘਰ 31 ਮਾਰਚ 2020 ਤੱਕ ਬੰਦ ਰਹਿਣਗੇ। ਇਹ ਫੈਸਲਾ ਵੱਧ ਰਹੇ ਕੋਰੋਨਾਵਾਇਰਸ ਦੇ ਸੰਕਟ ਨੂੰ ਵੇਖਦੇ ਹੋਏ ਲਿਆ ਗਿਆ ਹੈ।ਇਹ ਆਦੇਸ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਦਿੱਤੇ ਗਏ ਹਨ।
ਕੋਰੋਨਾ ਵਾਇਰਸ ਦੇ ਕਾਰਨ ਜ਼ਿਆਦਾ ਇਕੱਠ ਵਾਲੀਆਂ ਜਗ੍ਹਾਵਾਂ 'ਤੇ ਲੋਕ ਇਕੱਤਰ ਨਾ ਹੋਣ ਤਾਂ ਜੋ ਇਸ ਵਾਇਰਸ ਨੂੰ ਫੈਲਣੋ ਰੋਕਿਆ ਜਾ ਸਕੇ।