ਪੜਚੋਲ ਕਰੋ

ਪਾਕਿਸਤਾਨ ਤੋਂ ਪਰਤਦਿਆਂ ਹੀ ਲੌਂਗੋਵਾਲ ਨੇ ਦਿੱਤੀ ਸਫਾਈ

ਅੰਮ੍ਰਿਤਸਰ: ਪਾਕਿਸਤਾਨ ਫੇਰੀ ਤੋਂ ਭਾਰਤ ਪਰਤਦੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਗੋਪਾਲ ਸਿੰਘ ਚਾਵਲਾ ਨੂੰ ਨਹੀਂ ਜਾਣਦੇ। ਉਨ੍ਹਾਂ ਦੇ ਬੈਠਣ ਦਾ ਪ੍ਰਬੰਧ ਪਾਕਿਸਤਾਨ ਸਰਕਾਰ ਨੇ ਕੀਤਾ ਸੀ। ਇਸ ਕਾਰਨ ਸਿਟਿੰਗ ਪਲਾਨ ਵਿੱਚ ਗੋਪਾਲ ਚਾਵਲਾ ਉਨ੍ਹਾਂ ਦੇ ਨਾਲ ਆ ਗਿਆ। ਉਂਝ ਉਨ੍ਹਾਂ ਦੀ ਉਸ ਨਾਲ ਕੋਈ ਗੱਲਬਾਤ ਨਹੀਂ ਹੋਈ। ਉਂਝ ਲੌਂਗੋਵਾਲ ਆਪਣੀ ਸਫ਼ਾਈ ਦਿੰਦਿਆਂ ਨਵਜੋਤ ਸਿੱਧੂ ਦਾ ਵੀ ਬਚਾਅ ਕਰ ਗਏ। ਉਨ੍ਹਾਂ ਕਿਹਾ ਕਿ ਇਸ ਸਭ ਲਈ ਪਾਕਿਸਤਾਨ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਦੇ ਬੈਠਣ ਦਾ ਪ੍ਰਬੰਧ ਪਾਕਿ ਸਰਕਾਰ ਨੇ ਹੀ ਕੀਤਾ ਸੀ। ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਨੂੰ ਆਖਿਆ ਹੈ ਕਿ ਸ਼੍ਰੋਮਣੀ ਕਮੇਟੀ ਕਰਤਾਰਪੁਰ ਲਾਂਘੇ ਲਈ ਉਨ੍ਹਾਂ ਦੀ ਹਰ ਤਰ੍ਹਾਂ ਮਦਦ ਕਰਨ ਲਈ ਤਿਆਰ ਹੈ। ਪਾਕਿਸਤਾਨ ਦੇ ਵਿੱਚ ਗੁਰਦੁਆਰਿਆਂ ਦੀ ਹਾਲਤ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੁਝ ਗੁਰਦੁਆਰਿਆਂ ਦਾ ਦੌਰਾ ਕੀਤਾ ਹੈ। ਉਹ ਇਹ ਮਸਲਾ ਪਾਕਿ ਸਰਕਾਰ ਨਾਲ ਸਾਂਝਾ ਕਰਨਗੇ। ਇਸ ਲਈ ਉਹ ਜਨਵਰੀ 'ਚ ਮੁੜ ਪਾਕਿਸਤਾਨ ਵੀ ਜਾ ਸਕਦੇ ਹਨ। ਓਕਾਫ ਬੋਰਡ ਦੇ ਅਧਿਕਾਰੀਆਂ ਨਾਲ ਇਸ ਬਾਰੇ ਉਨ੍ਹਾਂ ਦੀ ਮੀਟਿੰਗ ਵੀ ਹੋਵੇਗੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰਬਧੀ ਤਿਆਰੀਆਂ ਬਾਰੇ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਓਕਾਫ ਬੋਰਡ ਤੇ ਸਥਾਨਕ ਗੁਰਦੁਆਰਾ ਕਮੇਟੀ ਨਾਲ ਮੀਟਿੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਦੀਆਂ ਕਾਫੀ ਵਿਚਾਰਾਂ ਹੋਈਆਂ ਹਨ। ਉਹ ਚਾਹੁੰਦੇ ਹਨ ਕਿ ਇੱਕ ਨਗਰ ਕੀਰਤਨ ਪਾਕਿਸਤਾਨ ਤੋਂ ਭਾਰਤ ਆਵੇ।

ਟਾਪ ਹੈਡਲਾਈਨ

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget