ਪਾਕਿਸਤਾਨ ਨੇ ਪਾਣੀ ਨਾ ਲਿਆ ਹੁੰਦਾ ਤਾਂ ਡੁੱਬ ਜਾਂਦਾ ਪੰਜਾਬ: ਸਰਕਾਰ ਨੇ BBMB ਨੂੰ ਭੇਜੀ ਚਿੱਠੀ
ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੂੰ ਪੱਤਰ ਲਿਖ ਕੇ ਹਰਿਆਣਾ ਤੇ ਰਾਜਸਥਾਨ 'ਤੇ ਨਹਿਰਾਂ ਤੋਂ ਵਾਧੂ ਪਾਣੀ ਨਾ ਲੈਣ ਦਾ ਦੋਸ਼ ਲਗਾਇਆ ਹੈ। ਇਸ ਨਾਲ ਹੀ ਉਨ੍ਹਾਂ ਆਪਣਾ ਪੱਖ ਵੀ ਰੱਖਿਆ...
Punjab Letter TO BBMB : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੂੰ ਪੱਤਰ ਲਿਖ ਕੇ ਹਰਿਆਣਾ ਤੇ ਰਾਜਸਥਾਨ 'ਤੇ ਨਹਿਰਾਂ ਤੋਂ ਵਾਧੂ ਪਾਣੀ ਨਾ ਲੈਣ ਦਾ ਦੋਸ਼ ਲਗਾਇਆ ਹੈ। ਇਸ ਨਾਲ ਹੀ ਉਨ੍ਹਾਂ ਆਪਣਾ ਪੱਖ ਵੀ ਰੱਖਿਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਪਾਕਿਸਤਾਨ ਵੱਲ ਵਾਧੂ ਪਾਣੀ ਛੱਡਣਾ ਪੈ ਰਿਹਾ ਹੈ।
12 ਜੁਲਾਈ ਨੂੰ ਬੀਬੀਐਮਬੀ (ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਦੀ ਪੰਜਾਬ, ਹਰਿਆਣਾ ਤੇ ਰਾਜਸਥਾਨ ਨਾਲ ਮੀਟਿੰਗ ਵਿੱਚ ਸੂਬਾ ਸਰਕਾਰ ਨੇ ਹਰਿਆਣਾ ਤੇ ਰਾਜਸਥਾਨ ਨੂੰ ਨਹਿਰਾਂ ਦੇ ਰਾਹੀਂ ਪਾਣੀ ਲੈਣ ਦੀ ਅਪੀਲ ਕੀਤੀ ਸੀ। ਪਰ ਦੋਵਾਂ ਸੂਬਿਆਂ ਨੇ ਨਾ ਤਾਂ ਇਸ ਦੀ ਇਜਾਜ਼ਤ ਦਿੱਤੀ ਅਤੇ ਨਾ ਹੀ ਕੋਈ ਜਵਾਬ ਦਿੱਤਾ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਬੀਬੀਐਮਬੀ ਨੂੰ ਪੱਤਰ ਲਿਖ ਕੇ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਹੈ।
ਪੰਜਾਬ ਸਰਕਾਰ ਨੇ ਕਿਹਾ ਕਿ ਜੇ ਹਰਿਆਣਾ ਤੇ ਰਾਜਸਥਾਨ ਹੜ੍ਹ ਦੀ ਸਥਿਤੀ ਨੂੰ ਘੱਟ ਕਰਨ ਵਿੱਚ ਮਦਦ ਲਈ ਆਪਣੀਆਂ ਨਹਿਰਾਂ ਵਿੱਚ ਵਾਧੂ ਪਾਣੀ ਨਹੀਂ ਲੈਂਦਾ ਹੈ ਤਾਂ ਉਸ ਦੇ ਕੋਲ ਸਤਲੁਜ ਅਤੇ ਬਿਆਸ ਦਾ ਵਾਧੂ ਪਾਣੀ ਹੁਸੈਨੀਵਾਲਾ ਬੈਰਾਜ ਰਾਹੀਂ ਪਾਕਿਸਤਾਨ ਨੂੰ ਜਾਣ ਦੇਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।
ਪੰਜਾਬ ਦਰਿਆਵਾਂ ਵਿੱਚ ਜ਼ਿਆਦਾ ਪਾਣੀ ਦੇ ਵਹਾਅ ਨਾਲ ਜੂਝ ਰਿਹੈ
ਸਤਲੁਜ ਅਤੇ ਬਿਆਸ ਹਿਮਾਚਲ ਪ੍ਰਦੇਸ਼ ਵਿੱਚੋਂ ਲੰਘ ਕੇ ਪੰਜਾਬ ਵਿੱਚ ਦਾਖਲ ਹੁੰਦੇ ਹਨ ਅਤੇ ਕਪੂਰਥਲਾ ਜ਼ਿਲ੍ਹੇ ਵਿੱਚ ਮਿਲਦੇ ਹਨ। ਸਤਲੁਜ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਦੁਆਰਾ ਨਿਯੰਤਰਿਤ ਹੁਸੈਨੀਵਾਲਾ ਬੈਰਾਜ ਰਾਹੀਂ ਪਾਕਿਸਤਾਨ ਵਿੱਚ ਦਾਖਲ ਹੁੰਦਾ ਹੈ। ਭਾਰੀ ਬਰਸਾਤ ਤੋਂ ਬਾਅਦ ਪੰਜਾਬ ਦਰਿਆਵਾਂ ਵਿੱਚ ਜ਼ਿਆਦਾ ਪਾਣੀ ਦੇ ਵਹਾਅ ਨਾਲ ਜੂਝ ਰਿਹਾ ਹੈ, ਜਿਸ ਕਾਰਨ ਸੂਬੇ ਵਿੱਚ ਹੜ੍ਹ ਆ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ