ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Punjab News: ਪੂਰੇ ਪੰਜਾਬ 'ਚ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਨਗਰ ਕੀਰਤਨ ਕੱਢਿਆ ਜਾਵੇਗਾ।

Punjab News: ਪੂਰੇ ਪੰਜਾਬ 'ਚ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ 11 ਫਰਵਰੀ, 2025 (ਦਿਨ ਮੰਗਲਵਾਰ) ਨੂੰ ਨਗਰ ਕੀਰਤਨ ਕੱਢਿਆ ਜਾਵੇਗਾ। ਇਸ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਜ਼ਿਲ੍ਹੇ ਦੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ ਵਿਚ 11 ਫਰਵਰੀ 2025 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਵਿਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















