Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Gurdaspur News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ 7 ਅਪ੍ਰੈਲ ਨੂੰ ਕਈ ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਹੋਏਗੀ। ਦਰਅਸਲ, ਕੁਲਦੀਪ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਵੱਲੋਂ ਜਾਰੀ ਕੀਤੇ...

Gurdaspur News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ 7 ਅਪ੍ਰੈਲ ਨੂੰ ਕਈ ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਹੋਏਗੀ। ਦਰਅਸਲ, ਕੁਲਦੀਪ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੰਜਾਬ ਪ੍ਰਧਾਨ ਸ੍ਰੀ ਯੁਧਵੀਰ ਸਿੰਘ, ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਕਮੇਟੀ ਗੁਰਦਾਸਪੁਰ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਮਿਤੀ 07 ਅਪ੍ਰੈਲ 2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਵਿਸ਼ਾਲ ਸੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਰੂਟ ਡਾਇਵਰਟ ਕੀਤੇ ਜਾਣਗੇ।
ਅੱਧੇ ਦਿਨ ਦੀ ਲੋਕਲ ਛੁੱਟੀ ਦਾ ਐਲਾਨ
ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 07 ਅਪ੍ਰੈਲ ਨੂੰ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਬੋਰਡ, ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਨੂੰ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਤੇ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















