ਸਕੂਲਾਂ ਦੇ ਬੱਚਿਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਨਵਾਂਸ਼ਹਿਰ ਦੇ ਸ਼ਹਿਰੀ ਇਲਾਕੇ ਦੇ ਸਾਰੇ ਸਕੂਲਾਂ ਵਿੱਚ ਸ਼ੁੱਕਰਵਾਰ, ਯਾਨੀਕਿ ਅੱਜ 28 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹਿਰ ਦੀ ਹੱਦ ਵਿੱਚ ਆਉਣ ਵਾਲੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਛੁੱਟੀ ਰਹੇਗੀ।
ਸੁਰੱਖਿਆ ਇੰਤਜ਼ਾਮ ਅਤੇ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਗਿਆ ਫੈਸਲਾ
ਇਹ ਫੈਸਲਾ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ‘ਤੇ ਸਜਾਏ ਜਾ ਰਹੇ ਜ਼ਿਲ੍ਹਾ ਪੱਧਰੀ ਨਗਰ ਕੀਰਤਨ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਛੁੱਟੀ ਟਰੈਫਿਕ ਪ੍ਰਬੰਧਨ, ਸੁਰੱਖਿਆ ਇੰਤਜ਼ਾਮ ਅਤੇ ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ ਘੋਸ਼ਿਤ ਕੀਤੀ ਗਈ ਹੈ, ਤਾਂ ਜੋ ਕਾਰਜਕ੍ਰਮ ਦੌਰਾਨ ਕਿਸੇ ਵੀ ਕਿਸਮ ਦੀ ਅਸੁਵਿਧਾ ਨਾ ਹੋਵੇ। ਨਗਰ ਕੀਰਤਨ ਦਾ ਆਯੋਜਨ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਅਤੇ ਗੁਰਦੁਆਰਾ ਮੰਜੀ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ, ਸ਼ਹਿਰ ਦੇ ਧਾਰਮਿਕ, ਸਮਾਜਿਕ, ਵਪਾਰਿਕ ਅਤੇ ਸ਼ੈਖਸ਼ਣਿਕ ਸੰਸਥਾਨਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।