Punjab News: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਇੱਕ ਅਣਪਛਾਤੀ ਔਰਤ ਦੀ ਲਾਸ਼ ਨਹਿਰ ਵਿੱਚੋਂ ਮਿਲੀ ਹੈ। ਔਰਤ ਦੀ ਲਾਸ਼ ਅਰਧ ਨਗਨ ਹਾਲਤ 'ਚ ਸੀ ਤੇ ਉਸ ਦੇ ਸਿਰ 'ਤੇ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ ਜਿਸ ਕਾਰਨ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਬਾਰੇ ਸਥਾਨਕ ਲੋਕਾਂ ਨੇ ਇੱਕ ਸਮਾਜਿਕ ਸੰਸਥਾ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਦੀ ਮਦਦ ਨਾਲ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢ ਕੇ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ।
ਪਿੰਡ ਜੰਡਵਾਲਾ ਨੇੜਿਓਂ ਲੰਘਦੀ ਨਹਿਰ ਵਿੱਚ ਔਰਤ ਦੀ ਲਾਸ਼ ਤੈਰਦੀ ਹੋਈ ਦੇਖੀ ਜਿਸ ਤੋਂ ਬਾਅਦ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਔਰਤ ਦੇ ਸਿਰ 'ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਹੋਣ ਕਾਰਨ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਸ ਦਾ ਕਤਲ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਦੇ ਲੋਕਾਂ ਨੇ ਔਰਤ ਦੀ ਲਾਸ਼ ਨਹਿਰ 'ਚ ਤੈਰਦੀ ਦੇਖ ਕੇ ਇਸ ਦੀ ਸੂਚਨਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਕਮੇਟੀ ਨੂੰ ਦਿੱਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਲਾਸ਼ ਨੂੰ ਬਾਹਰ ਕੱਢਿਆ ਗਿਆ।
ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 30-35 ਸਾਲ ਦੇ ਕਰੀਬ ਸੀ ਤੇ ਉਸ ਨੇ ਮੈਰੂਨ ਰੰਗ ਦਾ ਕੁੜਤਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਕਿਸੇ ਤਿੱਖੀ ਚੀਜ਼ ਨਾਲ ਹਮਲੇ ਦੇ ਨਿਸ਼ਾਨ ਹਨ ਤੇ ਉਹ ਗਰਭਵਤੀ ਵੀ ਨਜ਼ਰ ਆ ਰਹੀ ਹੈ।
ਔਰਤ ਨੇ ਆਪਣੇ ਸੱਜੇ ਹੋਏ ਹੱਥ 'ਤੇ ਮੋਤੀ ਦਾ ਕੰਗਣ ਪਾਇਆ ਹੋਇਆ ਹੈ ਤੇ ਉਸ ਦੀ ਲਾਸ਼ ਕਰੀਬ 2-3 ਦਿਨ ਪੁਰਾਣੀ ਹੈ। ਇੱਥੇ ਪੁਲਿਸ ਨੇ ਲਾਸ਼ ਨੂੰ ਸ਼ਨਾਖਤ ਤੇ ਪੋਸਟਮਾਰਟਮ ਲਈ ਰਖਵਾ ਦਿੱਤਾ ਤੇ ਆਸਪਾਸ ਦੇ ਪਿੰਡਾਂ ਨੂੰ ਸੂਚਿਤ ਕਰ ਦਿੱਤਾ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।