ਪੜਚੋਲ ਕਰੋ

Punjab News: ਭਗਵੰਤ ਮਾਨ ਨੇ ਪੰਜਾਬ ਕੀਤਾ ਕੰਗਾਲ, ਗੈਂਗਸਟਰ ਕਰ ਰਹੇ ਨੇ ਸੂਬੇ 'ਤੇ ਰਾਜ, ਅਕਾਲੀ ਦਲ ਨੇ ਇਲਜ਼ਾਮ ਲਾ ਮੰਗਿਆ CM ਮਾਨ ਦਾ ਅਸਤੀਫ਼ਾ

ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪਣੀ ਮਿਆਦ ਦੇ ਪਹਿਲੇ ਅੱਧ ਦੌਰਾਨ ਆਪ ਸਰਕਾਰ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਜਿਸ ਦੌਰਾਨ ਗੈਂਗਸਟਰਾਂ ਦਾ ਰਾਜ ਰਿਹਾ ਤੇ ਫਿਰੌਤੀਆਂ ਤੇ ਕਤਲ ਰੋਜ਼ਾਨਾ ਦਾ ਕੰਮ ਬਣ ਗਏ।

Punjab News: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਆਪਣੀ ਅੱਧੀ ਮਿਆਦ ਪੂਰੀ ਕਰ ਲਈ ਹੈ ਪਰ ਇਸਨੇ ਪੰਜਾਬ ਅਤੇ ਪੰਜਾਬੀਆਂ ਵਾਸਤੇ ਕੱਖ ਨਹੀਂ ਕੀਤਾ। ਪਾਰਟੀ ਨੇ ਕਿਹਾ ਕਿ ਆਪ ਸਰਕਾਰ ਕਾਨੂੰਨ ਵਿਵਸਥਾ ਕਾਬੂ ਹੇਠ ਰੱਖਣ, ਨਸ਼ਿਆਂ ਦਾ ਪਸਾਰ ਰੋਕਣ, ਕਿਸਾਨਾਂ ਦੇ ਹਾਲਾਤ ਸੁਧਾਰਣ ਤੇ ਸਿਹਤ ਤੇ ਸਿੱਖਿਆ ਖੇਤਰ ਵਿਚ ਸੁਧਾਰ ਕਰਨ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਆਪ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੇ ਜਾਲ ਵਿਚ ਵੀ ਫਸਾ ਦਿੱਤਾ ਹੈ।

ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪਣੀ ਮਿਆਦ ਦੇ ਪਹਿਲੇ ਅੱਧ ਦੌਰਾਨ ਆਪ ਸਰਕਾਰ ਨੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਪ੍ਰਧਾਨਗੀ ਕੀਤੀ ਜਿਸ ਦੌਰਾਨ ਗੈਂਗਸਟਰਾਂ ਦਾ ਰਾਜ ਰਿਹਾ ਤੇ ਫਿਰੌਤੀਆਂ ਤੇ ਕਤਲ ਰੋਜ਼ਾਨਾ ਦਾ ਕੰਮ ਬਣ ਗਏ। ਕਲੇਰ ਨੇ ਕਿਹਾ ਕਿ ਇਹਨਾਂ ਹਾਲਾਤਾਂ ਕਾਰਣ ਸੂਬੇ ਵਿਚੋਂ ਉਦਯੋਗ ਹਿਜ਼ਰਤ ਕਰ ਰਹੇ ਹਨ ਤੇ ਕੋਈ ਵੀ ਨਵਾਂ ਨਿਵੇਸ਼ ਨਹੀਂ ਹੋ ਰਿਹਾ।

ਐਡਵੋਕੇਟ ਕਲੇਰ ਨੇ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਨਸ਼ਿਆਂ ਦਾ ਪਸਾਰ ਰੋਕਣ ਵਿੱਚ ਨਾਕਾਮ ਰਹੀ ਹੈ। ਅੱਜ ਨਸ਼ਿਆਂ ਦੀ ਹੋਮ ਡਲੀਵਰੀ ਹੋ ਰਹੀ ਹੈ ਕਿਉਂਕਿ ਸੱਤਾਧਾਰੀ ਪਾਰਟੀ ਦੇ ਮੰਤਰੀ, ਵਿਧਾਇਕ ਤੇ ਹੋਰ ਆਗੂ ਇਹਨਾਂ ਨਸ਼ਾ ਤਸਕਰਾਂ ਨਾਲ ਰਲੇ ਹਨ ਤਾਂ ਜੋ ਪੈਸਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਪੁਲਿਸ ਨੂੰ ਵੀ ਨਸ਼ਾ ਮਾਫੀਆ ਖ਼ਿਲਾਫ਼ ਕਾਰਵਾਈ ਕਰਨ ਤੋਂ ਰੋਕਿਆ ਜਾ ਰਿਹਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰੀਕੇ ਕਿਸਾਨੀ ਮੁਸ਼ਕਿਲਾਂ ਵਿਚ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਆਵਜ਼ਾ ਦੇਣ ਦੇ ਕੀਤੇ ਦਾਅਵਿਆਂ ਦੇ ਬਾਵਜੂਦ ਕਿਸਾਨਾਂ ਨੂੰ ਵਾਰ-ਵਾਰ ਹੋਏ ਫਸਲੀ ਨੁਕਸਾਨ ਦਾ ਇਕ ਵੀ ਦੁੱਕੀ ਮੁਆਵਜ਼ਾ ਨਹੀਂ ਮਿਲਿਆ। ਆਪ ਸਰਕਾਰ ਤਾਂ ਆਪਣੇ ਕਾਰਜਕਾਲ ਦੌਰਾਨ ਇਕ ਵੀ ਨਵਾਂ ਸਕੂਲ ਖੋਲ੍ਹਣ ਵਿਚ ਨਾਕਾਮ ਰਹੀ ਹੈ ਤੇ ਬਾਦਲ ਸਰਕਾਰ ਵੇਲੇ ਖੋਲ੍ਹੇ ਮੈਰੀਟੋਰੀਅਸ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਿਚ ਬਦਲ ਰਹੀ ਹੈ।

ਭਗਵੰਤ ਮਾਨ ਨੂੰ ਹਰ ਮੁਹਾਜ਼ ’ਤੇ ਅਸਫਲ ਹੋਣ ਕਾਰਣ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਲਈ ਕਹਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਨੂੰ ਕੰਗਾਲ ਕਰ ਦਿੱਤਾ ਹੈ ਤੇ ਇਸ ਸਿਰ ਇੱਕ ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਚਾੜ੍ਹ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget