ਲੁਧਿਆਣਾ 'ਚ ਪਲਾਟ ਦੀ ਖੁਦਾਈ ਦੌਰਾਨ ਮਿਲਿਆ ਹੈਂਡ ਗ੍ਰਨੇਡ , ਇਲਾਕੇ 'ਚ ਮਚਿਆ ਹੜਕੰਪ , ਜਾਂਚ 'ਚ ਜੁਟੀ ਪੁਲਿਸ
ਲੁਧਿਆਣਾ ਦੇ ਪ੍ਰੀਤ ਵਿਹਾਰ ਇਲਾਕੇ ਵਿੱਚ ਇੱਕ ਪਲਾਟ ਦੀ ਖੁਦਾਈ ਦੌਰਾਨ ਇੱਕ ਹੈਂਡ ਗ੍ਰੇਨੇਡ ਮਿਲਿਆ ਹੈ। ਬੰਬ ਮਿਲਣ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਲੁਧਿਆਣਾ : ਲੁਧਿਆਣਾ ਦੇ ਪ੍ਰੀਤ ਵਿਹਾਰ ਇਲਾਕੇ ਵਿੱਚ ਇੱਕ ਪਲਾਟ ਦੀ ਖੁਦਾਈ ਦੌਰਾਨ ਇੱਕ ਹੈਂਡ ਗ੍ਰੇਨੇਡ ਮਿਲਿਆ ਹੈ। ਬੰਬ ਮਿਲਣ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਹੈਂਡ ਗਰਨੇਡ ਮਿਲਣ ਦੀ ਸੂਚਨਾ ਮਿਲਦਿਆਂ ਹੀ ਏਸੀਪੀ (ਪੂਰਬੀ) ਗੁਰਦੇਵ ਸਿੰਘ ਅਤੇ ਥਾਣਾ ਮੇਹਰਬਾਨ ਦੇ ਐਸਐਚਓ ਸਬ ਇੰਸਪੈਕਟਰ ਜਗਦੀਪ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ।
ਪੁਲਿਸ ਨੇ ਬੰਬ ਨਿਰੋਧਕ ਦਸਤੇ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜਾਂਚ ਤੋਂ ਬਾਅਦ ਹੈਂਡ ਗ੍ਰੇਨੇਡ ਉਸ ਨੂੰ ਸੌਂਪਿਆ ਗਿਆ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹੈਂਡ ਗ੍ਰੇਨੇਡ ਜ਼ਮੀਨ ਦੇ ਹੇਠਾਂ ਕਿਵੇਂ ਆਇਆ। ਇਸ ਸਬੰਧੀ ਪੁਲਿਸ ਨੇ ਆਸਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪ੍ਰੀਤ ਵਿਹਾਰ ਇਲਾਕੇ ਵਿੱਚ ਪਲਾਟ ਮਾਲਕ ਨੇ ਉਸਾਰੀ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਆਪਣਾ ਪਲਾਟ ਪੁੱਟਿਆ ਸੀ।






















