Sikh Family Murder In US : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੇ ਇੱਕ ਪਰਿਵਾਰ ਦੇ 4 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਲੋਕਾਂ ਦੀਆਂ ਲਾਸ਼ਾਂ ਇੱਕ ਬਾਗ ਵਿੱਚੋਂ ਬਰਾਮਦ ਹੋਈਆਂ ਹਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ 'ਚ 8 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਲ ਜੁੜੀ ਇੱਕ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਉਸ ਸਮੇਂ ਦੀ ਹੈ, ਜਦੋਂ ਇਨ੍ਹਾਂ ਲੋਕਾਂ ਨੂੰ ਅਗਵਾ ਕੀਤਾ ਗਿਆ ਸੀ।

ਪੁਲਿਸ ਨੇ ਇੱਕ ਪੰਜਾਬੀ ਪਰਿਵਾਰ ਦੇ ਕਤਲ ਦੇ ਮਾਮਲੇ ਵਿੱਚ ਮੈਨੁਅਲ ਸਾਲਗਾਡੋ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਪਹਿਲਾਂ ਵੀ ਸਾਲ 2005 ਵਿੱਚ ਹਥਿਆਰ ਚੋਰੀ ਦੇ ਕੇਸ ਵਿੱਚ ਗ੍ਰਿਫ਼ਤਾਰ ਹੋ ਚੁੱਕਾ ਹੈ। ਸਾਲਗੋਡ ਨੂੰ ਉਸ ਮਾਮਲੇ ਵਿਚ 11 ਸਾਲ ਦੀ ਸਜ਼ਾ ਸੁਣਾਈ ਗਈ ਸੀ। ਸਾਲਗਾਡੋ ਨੂੰ 2015 ਵਿੱਚ ਰਿਹਾਅ ਕੀਤਾ ਗਿਆ ਸੀ। ਸਾਲਗਾਡੋ ਨੇ ਕਤਲ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਵੀਡੀਓ ਵਿੱਚ ਕੀ ਦਿਖਾਇਆ ਗਿਆ ?

ਪੁਲਿਸ ਵੱਲੋਂ ਵੀਡੀਓ ਜਾਰੀ ਕੀਤੀ ਗਈ ਹੈ। ਇਸ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਅਗਵਾ ਕਰਨ ਤੋਂ ਬਾਅਦ ਪੰਜਾਬੀ ਪਰਿਵਾਰ ਨੂੰ ਕਿਸੇ ਠਿਕਾਣੇ 'ਤੇ ਲਿਜਾਇਆ ਜਾਂਦਾ ਹੈ। ਇਸ ਜਗ੍ਹਾ 'ਤੇ ਨਜ਼ਰ ਰੱਖੀ ਜਾ ਰਹੀ ਹੈ। ਅਮਨਦੀਪ ਦੇ ਪਿਕਅੱਪ ਟਰੱਕ ਦੀ ਪਿਛਲੀ ਸੀਟ ਦੇ ਪਿੱਛੇ ਇੱਕ ਵਿਅਕਤੀ ਦੇ ਹੱਥ ਬੰਨ੍ਹੇ ਹੋਏ ਦਿਖਾਈ ਦੇ ਰਹੇ ਹਨ। ਫਿਰ ਇੱਕ ਸ਼ੱਕੀ ਵਿਅਕਤੀ ਟ੍ਰੇਲਰ 'ਤੇ ਵਾਪਸ ਆਉਂਦਾ ਹੈ। ਇਸ ਵੀਡੀਓ ਵਿੱਚ ਜਸਦੀਪ ਸਿੰਘ ਬੱਚੇ ਨਾਲ ਨਜ਼ਰ ਆ ਰਿਹਾ ਹੈ ,ਜਿਸ ਨੂੰ ਇਹ ਸ਼ੱਕੀ ਵਿਅਕਤੀ ਟਰੱਕ ਵਿੱਚ ਲੈ ਜਾਂਦਾ ਹੈ।

 ਪੰਜਾਬ ਦੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਇਹ ਪਰਿਵਾਰ 


ਜਾਣਕਾਰੀ ਅਨੁਸਾਰ ਇਹ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਨੇੜੇ ਪੈਂਦੇ ਪਿੰਡ ਹਰਸੀ ਦਾ ਵਸਨੀਕ ਸੀ। ਇਨ੍ਹਾਂ ਲੋਕਾਂ ਦਾ ਅਮਰੀਕਾ ਵਿੱਚ ਆਪਣਾ ਟਰਾਂਸਪੋਰਟ ਕਾਰੋਬਾਰ ਸੀ। ਅਗਵਾ ਕਰਕੇ ਕਤਲ ਕਰਨ ਵਾਲਿਆਂ ਵਿੱਚ ਜਸਦੀਪ ਸਿੰਘ ਉਮਰ 36 ਸਾਲ, ਜਸਦੀਪ ਦੀ ਪਤਨੀ ਜਸਲੀਨ ਕੌਰ ਉਮਰ 27 ਸਾਲ, ਉਨ੍ਹਾਂ ਦੀ ਬੇਟੀ ਅਰੂਹੀ ਢੇਰੀ ਉਮਰ 8 ਮਹੀਨੇ ਅਤੇ ਅਮਨਦੀਪ ਸਿੰਘ ਉਮਰ 39 ਸਾਲ ਸ਼ਾਮਲ ਹਨ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।