(Source: Poll of Polls)
Happy Baisakhi: CM ਮਾਨ ਵੱਲੋਂ ‘ਖਾਲਸਾ ਪੰਥ' ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ, ਜਾਣੋ ਵਿਸਾਖੀ ਦੇ ਤਿਉਹਾਰ ਦਾ ਮਹੱਤਵ ਅਤੇ ਇਤਿਹਾਸ
ਵਿਸਾਖੀ ਦਾ ਸਿੱਖ ਧਰਮ ਨਾਲ ਸਬੰਧਤ ਵੱਖਰਾ ਇਤਿਹਾਸ ਹੈ। ਸਿੱਖ ਧਰਮ ਵਿੱਚ ਵਿਸਾਖੀ ਨੂੰ ਨਵੇਂ ਸਾਲ ਵਜੋਂ ਮਨਾਉਂਦੇ ਹਨ। ਵਿਸਾਖੀ ਵਾਲੇ ਦਿਨ ਕਿਸਾਨ ਪੱਕ ਕੇ ਤਿਆਰ ਹੋਈ ਕਣਕ ਦੀ ਫਸਲ ਨੂੰ ਵਾਢੀ ਪਾਉਂਦੇ ਹਨ।

CM Mann: ਅੱਜ ਯਾਨੀ 13 ਅਪ੍ਰੈਲ ਨੂੰ ਪੂਰੇ ਦੇਸ਼ ਵਿੱਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਦੀ ਪੰਜਾਬ ਅਤੇ ਹਰਿਆਣਾ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਖਾਸ ਰੌਣਕ ਦੇਖਣ ਨੂੰ ਮਿਲਦੀ ਹੈ। ਵਿਸਾਖੀ ਦੇ ਤਿਉਹਾਰ ਨਾਲ ਹੀ ਪੰਜਾਬੀ ਨਵੇਂ ਸਾਲ ਦੀ ਸ਼ੁਰੂਆਤ ਮੰਨੀ ਜਾਂਦੀ ਹੈ। ਇਸ ਦਿਨ ਲੋਕ ਆਪਣੀ ਫ਼ਸਲ ਕੱਟਣ ਦੀ ਖੁਸ਼ੀ ਵੀ ਮਨਾਉਂਦੇ ਹਨ। ਇਸ ਖਾਸ ਮੌਕੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨੂੰ ਇਸ ਖਾਸ ਦਿਨ ਦੀ ਮੁਬਾਰਕਾਂ ਦਿੱਤੀਆਂ ਗਈਆਂ।
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਐਕਸ ਉੱਤੇ ਪੋਸਟ ਪਾ ਕੇ ਇਸ ਸ਼ੁੱਭ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ- 'ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆ 'ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ। ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਨਤਮਸਤਕ ਹੋ ਰਹੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।''
ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆ 'ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ।
— Bhagwant Mann (@BhagwantMann) April 13, 2025
ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਨਤਮਸਤਕ ਹੋ ਰਹੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ… pic.twitter.com/NssvbSJKo6
ਨਵੇਂ ਸਾਲ ਦੀ ਸ਼ੁਰੂਆਤ
ਸਿੱਖ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ। ਪੰਜਾਬ ਵਿੱਚ ਹਿੰਦੂਆਂ ਅਤੇ ਸਿੱਖਾਂ ਦੋਵਾਂ ਲਈ ਇੱਕ ਮਹੱਤਵਪੂਰਨ ਤਿਉਹਾਰ ਹੈ। ਇਹ ਹਰ ਸਾਲ 13 ਜਾਂ 14 ਅਪ੍ਰੈਲ ਨੂੰ ਹੁੰਦਾ ਹੈ, ਜੋ ਕਿ ਕਿਸਾਨਾਂ ਲਈ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਦੇ ਨਾਲ-ਨਾਲ ਰਵਾਇਤੀ ਬਿਕਰਮ ਕੈਲੰਡਰ ਵਿੱਚ ਨਵੇਂ ਸਾਲ ਨੂੰ ਦਰਸਾਉਂਦਾ ਹੈ।
ਵਿਸਾਖੀ ਦਾ ਮਹੱਤਵ
ਵਿਸਾਖੀ ਦਾ ਸਿੱਖ ਧਰਮ ਨਾਲ ਸਬੰਧਤ ਵੱਖਰਾ ਇਤਿਹਾਸ ਹੈ। ਸਿੱਖ ਧਰਮ ਵਿੱਚ ਵਿਸਾਖੀ ਨੂੰ ਨਵੇਂ ਸਾਲ ਵਜੋਂ ਮਨਾਉਂਦੇ ਹਨ। ਵਿਸਾਖੀ ਵਾਲੇ ਦਿਨ ਕਿਸਾਨ ਪੱਕ ਕੇ ਤਿਆਰ ਹੋਈ ਕਣਕ ਦੀ ਫਸਲ ਨੂੰ ਵਾਢੀ ਪਾਉਂਦੇ ਹਨ। ਇਸ ਤੋਂ ਇਲਾਵਾ ਸਿੱਖ ਧਰਮ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਕਰਕੇ ਸਿੱਖ ਧਰਮ ਵਿਚ ਵਿਸਾਖੀ ਦਾ ਵਿਸ਼ੇਸ਼ ਮਹੱਤਵ ਹੈ। ਵਿਸਾਖੀ ਦਾ ਦਿਹਾੜਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਮੇਲੇ ਵਜੋਂ ਮਨਾਇਆ ਜਾਂਦਾ ਹੈ।
ਸਿੱਖ ਧਰਮ ਦੇ ਨਾਲ-ਨਾਲ ਹਿੰਦੂ ਧਰਮ ਵਿੱਚ ਵੀ ਵਿਸਾਖੀ ਦਾ ਤਿਉਹਾਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਹਿੰਦੂ ਧਰਮ ਵਿੱਚ ਵਿਸਾਖੀ ਦੇ ਦਿਨ ਪੂਜਾ ਅਤੇ ਦਾਨ ਦੇਣ ਦੀ ਪਰੰਪਰਾ ਹੈ। ਹਿੰਦੂ ਮਾਨਤਾਵਾਂ ਦੇ ਅਨੁਸਾਰ, ਮੁਨੀ ਭਗੀਰਥ ਨੇ ਦੇਵੀ ਗੰਗਾ ਨੂੰ ਧਰਤੀ 'ਤੇ ਲਿਆਉਣ ਲਈ ਤਪੱਸਿਆ ਕੀਤੀ, ਮੁਨੀ ਭਗੀਰਥ ਦੀ ਤਪੱਸਿਆ ਵਿਸਾਖੀ ਦੇ ਦਿਨ ਪੂਰੀ ਹੋਈ ਸੀ। ਹਿੰਦੂ ਧਰਮ ਵਿੱਚ ਇਹ ਵੀ ਮਾਨਤਾ ਹੈ ਕਿ ਵਿਸਾਖੀ ਦੇ ਦਿਨ ਗੰਗਾ ਵਿੱਚ ਇਸ਼ਨਾਨ ਅਤੇ ਪੂਜਾ ਕਰਨ ਨਾਲ ਵਿਸ਼ੇਸ਼ ਫਲ ਮਿਲਦਾ ਹੈ।
ਵਿਸਾਖੀ ਦੇ ਤਿਉਹਾਰ ਦੇ ਮੌਕੇ 'ਤੇ ਸਿੱਖ ਆਪਣੇ ਘਰਾਂ ਵਿੱਚ ਵੱਖ-ਵੱਖ ਪਕਵਾਨ ਤਿਆਰ ਕਰਦੇ ਹਨ। ਇਸ ਤੋਂ ਇਲਾਵਾ ਸੰਗਤਾਂ ਗੁਰਦੁਆਰਿਆਂ ਵਿੱਚ ਮੱਥਾ ਟੇਕਦੀਆਂ ਹਨ। ਗੁਰੂਘਰਾਂ ਵਿੱਤ ਵਿਸ਼ੇਸ਼ ਸਮਾਗਮ ਤੇ ਨਗਰ ਕੀਰਤਨ ਕੱਢੇ ਜਾਂਦੇ ਹਨ। ਵਿਸਾਖੀ ਦੇ ਦਿਨ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਮੇਲੇ ਲੱਗਦੇ ਹਨ ਅਤੇ ਲੋਕ ਖੁਸ਼ੀ ਵਿੱਚ ਭੰਗੜਾ ਪਾਉਂਦੇ ਹਨ।






















