ਪੜਚੋਲ ਕਰੋ

Punjab News: 'ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ' ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ, 8000 ਵਿਅਕਤੀਆਂ ਦੇ ਕੀਤੇ ਚਲਾਨ

Punjab News: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ‘ਚ ਸਿਹਤ ਟੀਮਾਂ ਨੇ ਮੁਹਾਲੀ ਦੇ ਪਿੰਡ ਸੋਹਾਣਾ ਵਿਖੇ ਘਰ-ਘਰ ਜਾ ਕੇ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਇਹ ਮੁਹਿੰਮ 4 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ।

Har Shukarvaar, Dengue Te Vaar: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਨੂੰ ਜਾਰੀ ਰੱਖਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ‘ਚ ਸਿਹਤ ਟੀਮਾਂ ਨੇ 15 ਸਤੰਬਰ ਸ਼ੁਕਰਵਾਰ ਵਾਲੇ ਦਿਨ ਮੁਹਾਲੀ ਦੇ ਪਿੰਡ ਸੋਹਾਣਾ ਵਿਖੇ ਘਰ-ਘਰ ਜਾ ਕੇ ਚੈਕਿੰਗ ਕੀਤੀ। ਜ਼ਿਕਰਯੋਗ ਹੈ ਕਿ ਇਹ ਮੁਹਿੰਮ 4 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ।

ਸਿਹਤ ਮੰਤਰੀ ਨੇ ਵੱਖ-ਵੱਖ ਇਲਾਕਿਆਂ ਵਿੱਚ ਕਈ ਘਰਾਂ ਦੀ ਚੈਕਿੰਗ ਕੀਤੀ

ਆਪਣੇ ਇਸ ਦੌਰੇ ਦੌਰਾਨ ਸਿਹਤ ਮੰਤਰੀ ਨੇ ਵੱਖ-ਵੱਖ ਇਲਾਕਿਆਂ ਵਿੱਚ ਕਈ ਘਰਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਮੱਛਰਾਂ ਦੇ ਲਾਰਵਾ ਦੇ ਹੌਟਸਪੌਟਸ ਜਿਵੇਂ ਕੂਲਰ, ਫਰਿੱਜਾਂ ਹੇਠ ਰੱਖੀਆਂ ਟਰੇਆਂ, ਖੁੱਲ੍ਹੇ ਵਿੱਚ ਪਏ ਬਰਤਨ, ਨਾਲਿਆਂ ਆਦਿ ਵਿੱਚ ਲਾਰਵਾ ਪਾਇਆ ਗਿਆ।

ਸੂਬੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਕਮੀ ਆਉਣੀ ਸ਼ੁਰੂ ਹੋ ਗਈ

ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿੱਚ ਡੇਂਗੂ ਦੇ ਕੇਸਾਂ ਵਿੱਚ ਕਮੀ ਆਉਣੀ ਸ਼ੁਰੂ ਹੋ ਗਈ ਹੈ ਪਰ ਫਿਰ ਵੀ ਲੋਕਾਂ ਨੂੰ ਘੱਟੋ-ਘੱਟ ਨਵੰਬਰ ਤੱਕ ਸੁਚੇਤ ਰਹਿਣ ਦੀ ਲੋੜ ਹੈ ਅਤੇ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬੀਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੇ ਲਾਰਵੇ, ਜਿਸ ਨੂੰ ਮੱਛਰ ਬਣਨ ਲਈ ਇੱਕ ਹਫ਼ਤਾ ਲੱਗ ਜਾਂਦਾ ਹੈ, ਦੇ ਪ੍ਰਜਨਨ ਨੂੰ ਰੋਕਣ ਲਈ ਹਰੇਕ ਸ਼ੁੱਕਰਵਾਰ ਨੂੰ ਆਪਣੇ ਆਲੇ-ਦੁਆਲੇ ਖੜ੍ਹੇ ਹੋਏ ਪਾਣੀ ਦਾ ਨਿਕਾਸ ਕਰਨ।

ਲੋਕਾਂ ਨੂੰ ਡਰਾਉਣਾ ਨਹੀਂ ਬਲਕਿ ਜਾਗਰੂਕ ਕਰਨਾ

ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਣ ਬਾਰੇ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਡਾ. ਬਲਬੀਰ ਸਿੰਘ ਨੇ ਕਿਹਾ ਹਲਾਂਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਡਰਾਉਣਾ ਨਹੀਂ ਬਲਕਿ ਜਾਗਰੂਕ ਕਰਨਾ ਹੈ, ਪਰ ਇਸ ਦੇ ਬਾਵਜੂਦ ਵੀ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਹੁਣ ਤੱਕ ਡੇਂਗੂ ਦਾ ਲਾਰਵਾ ਮਿਲਣ ‘ਤੇ ਘੱਟੋ-ਘੱਟ 8000 ਚਲਾਨ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਸ਼ੁਰੂ ਕਰਨ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਅਤੇ ਇਸ ਨੂੰ ਜਨ ਪੱਧਰੀ ਮੁਹਿੰਮ ਬਣਾ ਕੇ ਡੇਂਗੂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣਾ ਹੈ ਜੋ ਭਾਈਚਾਰਕ ਸ਼ਮੂਲੀਅਤ ਨਾਲ ਹੀ ਸੰਭਵ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ 'ਤੇ ਗੁੰਡਗਰਦੀ ਦਾ ਨੰਗਾ ਨਾਚ, ਤਲਵਾਰਾਂ ਨਾਲ ਕੀਤਾ ਹਮਲਾ, ਦੋਸ਼ੀ ਗ੍ਰਿਫ਼ਤਾਰ
ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ 'ਤੇ ਗੁੰਡਗਰਦੀ ਦਾ ਨੰਗਾ ਨਾਚ, ਤਲਵਾਰਾਂ ਨਾਲ ਕੀਤਾ ਹਮਲਾ, ਦੋਸ਼ੀ ਗ੍ਰਿਫ਼ਤਾਰ
ਕੌਣ ਹੋਵੇਗਾ ਭਾਰਤੀ ਟੀਮ ਦਾ ਨਵਾਂ ਕਪਤਾਨ? ਟਾਪ 'ਤੇ ਇਨ੍ਹਾਂ ਖਿਡਾਰੀਆਂ ਦਾ ਨਾਮ
ਕੌਣ ਹੋਵੇਗਾ ਭਾਰਤੀ ਟੀਮ ਦਾ ਨਵਾਂ ਕਪਤਾਨ? ਟਾਪ 'ਤੇ ਇਨ੍ਹਾਂ ਖਿਡਾਰੀਆਂ ਦਾ ਨਾਮ
ਦੁਖਦਾਈ ਖ਼ਬਰ ! ਸਿਹਤ ਮੰਤਰੀ ਬਲਬੀਰ ਸਿੰਘ ਦੀ ਮਾਂ ਦਾ ਹੋਇਆ ਦੇਹਾਂਤ, 92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਦੁਖਦਾਈ ਖ਼ਬਰ ! ਸਿਹਤ ਮੰਤਰੀ ਬਲਬੀਰ ਸਿੰਘ ਦੀ ਮਾਂ ਦਾ ਹੋਇਆ ਦੇਹਾਂਤ, 92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਚੈਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਲੱਗੀ ਸੱਟ
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਚੈਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਲੱਗੀ ਸੱਟ
Advertisement
ABP Premium

ਵੀਡੀਓਜ਼

Sanjeev Arora| Ludhiana West|ਕੇਜਰੀਵਾਲ ਜਾਣਗੇ ਰਾਜ ਸਭਾ!, ਸੰਜੀਵ ਅਰੋੜਾ ਨੇ ਕਰ ਦਿੱਤਾ ਖੁਲਾਸਾRohtak Murder|ਦੋਸਤੀ, ਬਲੈਕਮੇਲਿੰਗ ਤੇ ਫਿਰ ਕਤਲ, ਹਿਮਾਨੀ ਦੇ ਕਤਲ ਬਾਰੇ ਵੱਡੇ ਖੁਲਾਸੇ |Congress|Himani NarwalSayunkat Kisam Morcha | ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ! ਛਾਪੇਮਾਰੀ ਕਰ ਚੁੱਕੇ ਕਿਸਾਨ ਲੀਡਰSKM ਦੇ ਕਿਸਾਨ ਲੀਡਰਾਂ 'ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ, ਹਿਰਾਸਤ 'ਚ ਲਏ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ 'ਤੇ ਗੁੰਡਗਰਦੀ ਦਾ ਨੰਗਾ ਨਾਚ, ਤਲਵਾਰਾਂ ਨਾਲ ਕੀਤਾ ਹਮਲਾ, ਦੋਸ਼ੀ ਗ੍ਰਿਫ਼ਤਾਰ
ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ 'ਤੇ ਗੁੰਡਗਰਦੀ ਦਾ ਨੰਗਾ ਨਾਚ, ਤਲਵਾਰਾਂ ਨਾਲ ਕੀਤਾ ਹਮਲਾ, ਦੋਸ਼ੀ ਗ੍ਰਿਫ਼ਤਾਰ
ਕੌਣ ਹੋਵੇਗਾ ਭਾਰਤੀ ਟੀਮ ਦਾ ਨਵਾਂ ਕਪਤਾਨ? ਟਾਪ 'ਤੇ ਇਨ੍ਹਾਂ ਖਿਡਾਰੀਆਂ ਦਾ ਨਾਮ
ਕੌਣ ਹੋਵੇਗਾ ਭਾਰਤੀ ਟੀਮ ਦਾ ਨਵਾਂ ਕਪਤਾਨ? ਟਾਪ 'ਤੇ ਇਨ੍ਹਾਂ ਖਿਡਾਰੀਆਂ ਦਾ ਨਾਮ
ਦੁਖਦਾਈ ਖ਼ਬਰ ! ਸਿਹਤ ਮੰਤਰੀ ਬਲਬੀਰ ਸਿੰਘ ਦੀ ਮਾਂ ਦਾ ਹੋਇਆ ਦੇਹਾਂਤ, 92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਦੁਖਦਾਈ ਖ਼ਬਰ ! ਸਿਹਤ ਮੰਤਰੀ ਬਲਬੀਰ ਸਿੰਘ ਦੀ ਮਾਂ ਦਾ ਹੋਇਆ ਦੇਹਾਂਤ, 92 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਚੈਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਲੱਗੀ ਸੱਟ
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਚੈਪੀਅਨਜ਼ ਟਰਾਫੀ ਦੇ ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਨੂੰ ਲੱਗੀ ਸੱਟ
Canada Toronto Shooting: ਕੈਨੇਡਾ ਦੇ ਟੋਰਾਂਟੋ ਪੱਬ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ ! ਹਮਲੇ ਵਿੱਚ 11 ਜ਼ਖਮੀ, ਪੁਲਿਸ ਜਾਂਚ 'ਚ ਜੁਟੀ
Canada Toronto Shooting: ਕੈਨੇਡਾ ਦੇ ਟੋਰਾਂਟੋ ਪੱਬ 'ਚ ਹੋਈ ਅੰਨ੍ਹੇਵਾਹ ਗੋਲੀਬਾਰੀ ! ਹਮਲੇ ਵਿੱਚ 11 ਜ਼ਖਮੀ, ਪੁਲਿਸ ਜਾਂਚ 'ਚ ਜੁਟੀ
Sunanda Sharma: ਸੁਨੰਦਾ ਸ਼ਰਮਾ ਹੋਈ ਪਰੇਸ਼ਾਨ, ਪੰਜਾਬੀ ਗਾਇਕਾ ਬੋਲੀ- 'ਘਰ ਤੱਕ ਨਹੀਂ ਮੇਰੇ ਕੋਲ, ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ'
ਸੁਨੰਦਾ ਸ਼ਰਮਾ ਹੋਈ ਪਰੇਸ਼ਾਨ, ਪੰਜਾਬੀ ਗਾਇਕਾ ਬੋਲੀ- 'ਘਰ ਤੱਕ ਨਹੀਂ ਮੇਰੇ ਕੋਲ, ਮੈਨੂੰ ਰੋਟੀ ਜੋਗਾ ਤਾਂ ਛੱਡ ਦਿਓ'
Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Punjab News: ਪੰਜਾਬ ਪੁਲਿਸ 'ਚ ਮੱਚੀ ਹਲਚਲ, 15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ
Punjab News: ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਜ ਲੱਗੇਗਾ ਲੰਬਾ ਬਿਜਲੀ ਕੱਟ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਜ ਲੱਗੇਗਾ ਲੰਬਾ ਬਿਜਲੀ ਕੱਟ; ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
Embed widget