Jalandhar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਪੰਜਾਬ ਪੁਲਿਸ ਤੇ ਕੇਂਦਰੀ ਬਲਾਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਰਦੋਸ਼ ਪਰਿਵਾਰਕ ਮੈਂਬਰਾਂ ਖ਼ਾਸ ਕਰਕੇ ਔਰਤਾਂ ਨੂੰ ਤੰਗ ਕਰਨਾ ਕਿਸੇ ਵੀ ਤਰੀਕੇ ਵਾਜਬ ਨਹੀਂ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ। ਸੁਖਬੀਰ ਨੇ ਕਿਹਾ ਕਿ ਭਗਵੰਤ ਮਾਨ ਦੋਗਲੇ ਮਿਆਰ ਅਪਣਾ ਰਹੇ ਹਨ। 


ਉਸੇ ਤਰ੍ਹਾਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਟਹਿਰੇ ’ਚ ਖੜ੍ਹਾ ਕਰਦਿਆਂ ਕਈ ਸਵਾਲ ਪੁੱਛੇ। ਮਜੀਠੀਆ ਨੇ ਆਪ ਸਰਕਾਰ ਵੱਲੋਂ ਨਿਰਦੋਸ਼ ਸਿੱਖਾਂ ਖਿਲਾਫ ਕੇਸ ਦਰਜ ਕਰਨ ਤੇ ਐਨਐਸਏ ਵਰਗੇ ਕਾਨੂੰਨ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਨੇ ਯੂਕੇ ਦੀ ਫਲਾਈਟ ਫੜਨ ਵੇਲੇ ਕਿਰਨਜੀਤ ਕੌਰ ਨਾਲ ਕੀਤੀ ਧੱਕੇਸ਼ਾਹੀ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਉਸ ਖਿਲਾਫ ਕੋਈ ਵੀ ਫੌਜਦਾਰੀ ਕੇਸ ਲੰਬਿਤ ਨਾ ਹੋਣ ਦੇ ਬਾਵਜੂਦ ਵੀ ਉਸ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਜੋ ਨਿੰਦਣਯੋਗ ਹੈ।



ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਉਨ੍ਹਾਂ ਆਗੂਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ ਜਿਨ੍ਹਾਂ ਪਿਛਲੀ ਕਾਂਗਰਸ ਸਰਕਾਰ ਵਿੱਚ ਮਾਫੀਆ ਡਾਨ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਰੱਖਿਅਤ ਸ਼ਰਨ ਦਿੱਤੀ। ਉਨ੍ਹਾਂ ਕੇਂਦਰ ਤੋਂ ਮੰਗ ਕੇ ਲਏ ਨੀਮ ਫੌਜੀ ਦਸਤਿਆਂ ’ਤੇ ਕੀਤੇ ਜਾ ਰਹੇ ਖਰਚ ਦਾ ਬਿਓਰਾ ਨਾ ਦੇਣ ’ਤੇ ਮੁੱਖ ਮੰਤਰੀ ਨੂੰ ਕਰੜੇ ਹੱਥੀਂ ਲਿਆ।



ਸਿਮਰਨਜੀਤ ਸਿੰਘ ਮਾਨ ਨੇ ਸਫੀਰ ਨੂੰ ਭੇਜਿਆ ਪੱਤਰ 


ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਰਨਦੀਪ ਕੌਰ ਦੇ ਮਾਮਲੇ ਵਿਚ ਦਿੱਲੀ ਯੂਕੇ ਸਫ਼ਾਰਤਖ਼ਾਨੇ ਦੇ ਸਫੀਰ ਨੂੰ ਪੱਤਰ ਭੇਜ ਕੇ ਦੋਸ਼ ਲਾਇਆ ਕਿ ਸਰਕਾਰ ਦੀ ਇਹ ਕਾਰਵਾਈ ਕਿਰਨਦੀਪ ਕੌਰ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਬੰਦੀ ਬਣਾ ਕੇ ਰੱਖਣ ਬਰਾਬਰ ਹੈ ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਪੱਤਰ ਭੇਜ ਕੇ ਕਿਰਨਦੀਪ ਕੌਰ ਦੇ ਹੱਕਾਂ ਦੀ ਰਾਖੀ ਮੰਗੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ