ਅਨਿਲ ਜੈਨ ਦੀ ਰਿਪੋਰਟ
Sangrur News: ਪੰਜਾਬ ਵਿਜੀਲੈਂਸ ਬਿਉਰੋ ਨੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਲੀਡਰ ਵਿਜੇ ਇੰਦਰ ਸਿੰਗਲਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਤੇ ਆਮਦਨ ਦੇ ਸ੍ਰੋਤਾਂ ਬਾਰੇ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਪੁੱਛ-ਪੜਤਾਲ ਲਈ 17 ਮਾਰਚ ਨੂੰ ਸੰਗਰੂਰ ਵਿਖੇ ਤਲਬ ਕੀਤਾ ਹੈ।
ਵਿਜੀਲੈਂਸ ਵਿਭਾਗ ਨੇ ਇਸ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ ਪਰ ਸੂਤਰਾਂ ਮੁਤਾਬਕ ਵਿਜੇ ਇੰਦਰ ਸਿੰਗਲਾ ਦੇ ਕੁਝ ਭਰੋਸੇਮੰਦ ਲੋਕਾਂ ਨੂੰ ਕੁਝ ਸਮਾਂ ਪਹਿਲਾਂ ਸੰਗਰੂਰ ਵਿਜੀਲੈਂਸ ਬਿਊਰੋ ਦੇ ਦਫਤਰ ਬੁਲਾਇਆ ਗਿਆ ਸੀ। ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਰੋਲ ਬਾਰੇ ਪੁੱਛਗਿੱਛ ਕੀਤੀ ਗਈ ਸੀ। ਉਨ੍ਹਾਂ ਤੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਤੋਂ ਪਹਿਲਾਂ ਤੇ ਬਾਅਦ ਵਿੱਚ ਜਾਇਦਾਦ ਦੀ ਜਾਣਕਾਰੀ ਮੰਗੀ ਗਈ ਸੀ।
ਵਿਜੀਲੈਂਸ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਉਹ ਲੋਕ ਨਿਰਮਾਣ ਵਿਭਾਗ ਤੇ ਸਿੱਖਿਆ ਵਿਭਾਗ ਵਿੱਚ ਅਲਾਟ ਹੋਏ ਟੈਂਡਰਾਂ ਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜਾਇਦਾਦ ਦੇ ਆਮਦਨ ਦੇ ਸ੍ਰੋਤਾਂ ਤੇ ਸੰਗਰੂਰ ਹਲਕੇ ਦੇ ਵਿਕਾਸ ਲਈ ਖਰਚੇ ਗਏ ਫੰਡਾਂ ਸਬੰਧੀ ਸਵਾਲ ਤਿਆਰ ਕਰ ਰਹੇ ਹਨ। ਦੱਸ ਦਈਏ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਜੇ ਇੰਦਰ ਸਿੰਗਲਾ ਮੰਤਰੀ ਸਨ ਤਾਂ ਵਿਰੋਧੀ ਪਾਰਟੀਆਂ ਦੇ ਵੱਖ-ਵੱਖ ਆਗੂਆਂ ਨੇ ਲੋਕ ਨਿਰਮਾਣ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ