Punjab News: ਭਗਵੰਤ ਮਾਨ ਸਰਕਾਰ ਵੱਲੋਂ ਗੰਨ ਕਲਚਰ ਉੱਪਰ ਸ਼ਿਕੰਜਾ ਕੱਸਣ ਮਗਰੋਂ ਆਮ ਆਦਮੀ ਪਾਰਟੀ ਦੇ ਆਪਣੇ ਹੀ ਲੀਡਰ ਕਸੂਤੇ ਘਿਰਦੇ ਜਾ ਰਹੇ ਹਨ। ਸੋਸ਼ਲ ਮੀਡੀਆ ਉੱਪਰ ਆਮ ਆਦਮੀ ਪਾਰਟੀ ਦੇ ਕਈ ਲੀਡਰਾਂ ਦੀਆਂ ਹਥਿਆਰਾਂ ਨਾਲ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਹਥਿਆਰਾਂ ਨਾਲ ਪੁਰਾਣੀ ਫੋਟੋ ਸ਼ੇਅਰ ਕਰਕੇ ਸਵਾਲ ਉਠਾਏ ਸੀ।


ਹੁਣ ਮਜੀਠੀਆ ਨੇ ਮੰਗ ਕੀਤੀ ਹੈ ਕਿ ‘ਆਪ’ ਸਰਕਾਰ ਦੀ ਨਵੀਂ ਨੀਤੀ ਤਹਿਤ ਗੰਨ ਕਲਚਰ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਮਜੀਠੀਆ ਨੇ ਕਿਹਾ ਕਿ ਭਾਵੇਂ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਲੋਕਾਂ ਨੂੰ ਆਪੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ਗੰਨ ਕਲਚਰ ਦੀਆਂ ਸਾਰੀਆਂ ਤਸਵੀਰਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਸੀ, ਪਰ ਅਨਮੋਲ ਗਗਨ ਮਾਨ ਨੇ ਇਸ ਚਿਤਾਵਨੀ ਦੀ ਪ੍ਰਵਾਹ ਨਹੀਂ ਕੀਤੀ, ਜਿਸ ਕਾਰਨ ਮੰਤਰੀ ਖ਼ਿਲਾਫ਼ ਫੌਰੀ ਕਾਰਵਾਈ ਹੋਣੀ ਚਾਹੀਦੀ ਹੈ।


ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਇਹ ਸਪੱਸ਼ਟ ਸੁਨੇਹਾ ਮਿਲਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਕਿਸੇ ਵੀ ‘ਖਾਸ ਆਦਮੀ’ ਲਈ ਕਾਨੂੰਨ ਵੱਖ ਨਹੀਂ ਹਨ। ਮਜੀਠੀਆ ਨੇ ਕਾਨੂੰਨ ਤੇ ਵਿਵਸਥਾ ਨੂੰ ਦਰੁਸਤ ਕਰਨ ਲਈ ਢੁਕਵੀਂ ਕਾਰਵਾਈ ਕਰਨ ਦੀ ਥਾਂ ਸਰਕਾਰ ਗੰਨ ਕਲਚਰ ਖ਼ਿਲਾਫ਼ ਚਲਾਈ ਮੁਹਿੰਮ ਵਰਗੀਆਂ ਵਿੱਢ ਕੇ ਨਾਬਾਲਗਾਂ ’ਤੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਮਜਬੂਰ ਕਰ ਰਹੀ ਹੈ ਕਿ ਉਹ ਬੰਦੂਕਾਂ ਦੇ ਲਾਇਸੰਸ ਲੈਣ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀਆਂ ਨੂੰ 20 ਤੋਂ 30 ਹਜ਼ਾਰ ਰੁਪਏ ਦੇਣ।


ਇਹ ਵੀ ਪੜ੍ਹੋ: Viral Video: 80 ਸਾਲਾਂ ਬਾਅਦ ਮਿਲੇ ਦੋ ਦੋਸਤ, ਤਸਵੀਰ ਦੇਖ ਕੇ ਲੋਕਾਂ ਨੇ ਕਿਹਾ- ਸਦਾ ਖੁਸ਼ ਰਹੋ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।