(Source: ECI/ABP News/ABP Majha)
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੂਨੀਅਰ ਡਰਾਫਟਸਮੈਨਾਂ ਨੂੰ ਦਿੱਤੇ ਨਿਯੁਕਤੀ ਪੱਤਰ
Punjab News: ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ 20 ਜੂਨੀਅਰ ਡਰਾਫਟਸਮੈਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ।
ਚੰਡੀਗੜ੍ਹ: ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ 20 ਜੂਨੀਅਰ ਡਰਾਫਟਸਮੈਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਹਰਭਜਨ ਸਿੰਘ ਈ.ਟੀ ਓ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹੁਣ ਤੱਕ ਲੋਕ ਨਿਰਮਾਣ ਵਿਭਾਗ ਵਿਚ 200 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵਿਚ ਅਪ੍ਰੈਲ ਤੋਂ ਲੈ ਕੇ ਹੁਣ ਤੱਕ ਸਿੱਧੀ ਭਰਤੀ ਤਹਿਤ ਗਰੁੱਪ-ਏ ਵਿਚ 22, ਗਰੁੱਪ-ਬੀ ਵਿਚ 18 ਤੇ ਗਰੁੱਪ-ਸੀ ਵਿਚ 103 ਭਰਤੀਆਂ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਤਰਸ ਦੇ ਅਧਾਰ ‘ਤੇ ਗਰੁੱਪ-ਸੀ ਵਿਚ 7 ਤੇ ਗਰੁੱਪ-ਡੀ ਵਿਚ 27 ਉਮੀਦਵਾਰਾਂ ਨੂੰ ਨੌਕਰੀ ਪਹਿਲਾਂ ਦਿੱਤੀਆਂ ਗਈਆਂ ਹਨ। ਇਸੇ ਲੜੀ ਦੇ ਤਹਿਤ ਅੱਜ 20 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।
ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਨਵੇਂ ਭਰਤੀ ਕੀਤੇ ਨੌਜ਼ਵਾਨਾ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਆਪਣੀ ਜਿੰਮੇਵਾਰੀ ਨਿਭਾਉਣ। ਮੰਤਰੀ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ, ਸੋ ਅਜਿਹੀਆਂ ਕਾਰਵਾਈਆਂ ਵਿਚ ਲਿਪਤ ਕਿਸੇ ਵੀ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਵਿਸੇਸ਼ ਸਕੱਤਰ ਹਰੀਸ਼ ਨਈਅਰ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਫਸਰ ਵੀ ਮੌਜੂਦ ਸਨ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :